ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਦਾ ਕਹਿਰ ਹੁਣ ਵਧਣਾ ਸ਼ੁਰੂ ਹੋ ਗਿਆ ਹੈ। ਬੀਤੇ ਦਿਨੀ ਪੰਜਾਬ 'ਚ ਸਿਰਫ ਇੱਕ ਦਿਨ 'ਚ ਸਭ ਤੋਂ ਵੱਧ 51 ਮੌਤਾਂ ਹੋਈਆਂ ਹਨ। ਇਸ ਦਰਮਿਆਨ ਪੰਜਾਬ ਸਰਕਾਰ ਵੱਲੋਂ ਲੌਕਡਾਊਨ ਨੂੰ ਲੈ ਕੇ ਨਵੀਆਂ ਗਾਈਡਲਾਈਨਜ਼ ਵੀ ਜਾਰੀ ਕੀਤੀਆਂ ਗਈਆਂ ਹਨ।


ਹੁਣ ਸੂਬਾ ਸਰਕਾਰ ਨੇ ਕੋਰੋਨਾ ਨਾਲ ਨਜਿੱਠਣ ਲਈ ਨਵੇਂ ਹੈਲਪ ਲਾਈਨ ਨੰਬਰ ਵੀ ਜਾਰੇ ਕੀਤੇ ਹਨ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਨੰਬਰਾਂ ਦੀ ਇੱਕ ਸੂਚੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਸਰਕਾਰ ਨੇ ਇਹ ਸੂਚੀ ਹੋਰਨਾਂ ਲੋਕਾਂ ਨਾਲ ਸਾਂਝੀ ਕਰਨ ਲਈ ਵੀ ਕਿਹਾ ਹੈ।

ਸੂਚੀ ਜਾਰੀ ਕਰਦਿਆਂ ਸੂਬਾ ਸਰਕਾਰ ਨੇ ਲਿਖਿਆ, "ਪੰਜਾਬ ਦੇ ਲੋਕਾਂ ਨੂੰ ਅਪੀਲ ਹੈ, #COVID-19 ਖਿਲਾਫ ਜ਼ਿੰਮੇਵਾਰ ਨਾਗਰਿਕ ਬਣੋ। ਆਓ ਆਪਾਂ ਮਿਲ ਕੇ ਜਾਨਲੇਵਾ ਵਾਇਰਸ ਖ਼ਿਲਾਫ਼ ਲੜਾਈ ਜਿੱਤਣ ਲਈ ਸੰਘਰਸ਼ ਕਰੀਏ। ਕਿਰਪਾ ਕਰਕੇ ਹੇਠਾਂ ਦਿੱਤੀ ਜਾਣਕਾਰੀ ਨੂੰ ਵੱਧ ਤੋਂ ਵੱਧ ਲੋਕਾਂ ਨਾਲ ਸਾਂਝਾ ਕਰੋ।"

ਜੈਕਲੀਨ ਫਰਨਾਂਡੀਸ ਨੇ ਗੋਦ ਲਏ ਮਹਾਰਾਸ਼ਟਰ ਦੇ ਦੋ ਪਿੰਡ