ਪੜਚੋਲ ਕਰੋ
Advertisement
ਕੋਰੋਨਾ ਨਾਲ ਜੰਗ ਲਈ ਸੰਨੀ ਦਿਓਲ ਨੇ ਸ਼ੇਅਰ ਕੀਤਾ ਵੀਡੀਓ- ਦਿੱਤੀ ਖਾਸ ਸਲਾਹ
ਪੰਜਾਬ ਦੇ ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਅਦਾਕਾਰ ਸੰਨੀ ਦਿਓਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾਵਾਇਰਸ ਦੀ ਰੋਕਥਾਮ ਲਈ ਦੂਰ ਰਹਿਣ ਅਤੇ ਭੀੜ ਤੋਂ ਬਚਣ। ਉਨ੍ਹਾਂ ਕਿਹਾ ਕਿ ਕੋਵਿਡ-19 ਵਿਸ਼ਵ ਵਿੱਚ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ ਅਤੇ ਹੁਣ ਭਾਰਤ ਵਿੱਚ ਤਬਾਹੀ ਮਚਾ ਰਿਹਾ ਹੈ।
ਚੰਡੀਗੜ੍ਹ: ਪੰਜਾਬ ਦੇ ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਐਕਟਰ ਸੰਨੀ ਦਿਓਲ ਨੇ ਲੋਕਾਂ ਨੂੰ ਕੋਰੋਨਾਵਾਇਰਸ ਦੀ ਰੋਕਥਾਮ ਲਈ ਵੱਖਰੇ ਰਹਿਣ ਅਤੇ ਭੀੜ ਤੋਂ ਬਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾਵਾਇਰਸ ਦੁਨੀਆ ਵਿੱਚ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ ਅਤੇ ਹੁਣ ਭਾਰਤ ਵਿੱਚ ਤਬਾਹੀ ਮਚਾ ਰਿਹਾ ਹੈ।
ਦਿਓਲ ਨੇ ਟਵਿੱਟਰ 'ਤੇ ਦੋ ਮਿੰਟ ਦੀ ਵੀਡੀਓ ਪੋਸਟ ਕਰਦਿਆਂ ਕਿਹਾ, "ਕੋਰੋਨਾਵਾਇਰਸ ਨਾਲ ਲੜਨ ਦਾ ਇਕੋ ਇੱਕ ਤਰੀਕਾ ਹੈ ਕਿ ਪਰਿਵਾਰ ਦੇ ਨਾਲ-ਨਾਲ ਸਾਰਿਆਂ ਨੂੰ ਆਪਣੇ ਆਪ ਨੂੰ ਇਕੱਲਿਆਂ ਕਰਨਾ।" ਦਿਓਲ ਨੇ ਲੋਕਾਂ ਨੂੰ ਉਸੇ ਤਰ੍ਹਾਂ ਆਪਣੇ ਆਪ ਨੂੰ ਅਲੱਗ-ਥਲੱਗ ਕਰਨ ਲਈ ਕਿਹਾ ਹੈ ਜਿਵੇਂ ਕਿ ਉਨ੍ਹਾਂ ਨੇ 22 ਮਾਰਚ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਜਨਤਾ ਕਰਫਿਊ ਦੌਰਾਨ ਕੀਤਾ ਸੀ।
ਸੰਸਦ ਮੈਂਬਰ ਸੰਨੀ ਦਿਓਲ ਨੇ ਕਿਹਾ, “ਸਾਨੂੰ ਇਕੱਠੇ ਨਹੀਂ ਹੋਣਾ ਚਾਹੀਦਾ ਅਤੇ ਭੀੜ ਤੋਂ ਦੂਰ ਨਹੀਂ ਰਹਿਣਾ ਚਾਹੀਦਾ”।
ਦੱਸ ਦਈਏ ਕਿ ਪੰਜਾਬ ‘ਚ ਕੋਰੋਨਾ ਦੇ ਕੇਸ ਤੇਜ਼ੀ ਨਾਲ ਵੱਧ ਰਹੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ‘ਚ ਕਰਫਿਊ ਦਾ ਐਲਾਨ ਕੀਤਾ ਹੈ।
" ਅਸੀਂ ਆਪਣੇ ਬਾਰੇ ਕਿਉਂ ਨਹੀਂ ਸੋਚ ਰਹੇ? ਜੇ ਅਸੀਂ ਤੰਦਰੁਸਤ ਰਹੋਗੇ ਤਾਂ ਪਰਿਵਾਰ ਵੀ ਤੰਦਰੁਸਤ ਰਹੇਗਾ, ਉਹ ਵੀ ਇਸ ਬਿਮਾਰੀ ਤੋਂ ਬਚ ਜਾਣਗੇ, ਖ਼ਾਸਕਰ ਬੱਚੇ ਤੇ ਬਜ਼ੁਰਗ। ਕੋਵਿਡ-19 ਬਜ਼ੁਰਗਾਂ ਲਈ ਬਹੁਤ ਘਾਤਕ ਹੈ। "
-ਸੰਨੀ ਦਿਓਲ, ਐਕਟਰ
Check out below Health Tools-
Calculate Your Body Mass Index ( BMI )
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਮਨੋਰੰਜਨ
ਪੰਜਾਬ
ਲੁਧਿਆਣਾ
Advertisement