ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾਵਾਇਰਸ ਦੇ ਮਾਮਲੇ ਦਿਨੋ ਦਿਨ ਵੱਧਦੇ ਜਾ ਰਹੇ ਹਨ। ਅੱਜ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਇਕ ਲੱਖ 38 ਹਜ਼ਾਰ 845 ਹੋ ਗਈ ਹੈ। ਇਸਦੇ ਨਾਲ ਹੀ ਭਾਰਤ ਅੱਜ ਸਭ ਤੋਂ ਵੱਧ ਸੰਕਰਮਿਤ ਦੇਸ਼ਾਂ ਦੀ ਸੂਚੀ ਵਿੱਚ 10 ਵੇਂ ਨੰਬਰ ‘ਤੇ ਪਹੁੰਚ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ, ਦੇਸ਼ ਵਿੱਚ ਸੰਕਰਮਿਤ ਮਰੀਜ਼ਾਂ ਦੇ 6977 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਕਿ ਚੌਥੇ ਦਿਨ ਵਿੱਚ ਸਭ ਤੋਂ ਵੱਧ ਵਾਧਾ ਹੈ। ਇਸਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ 154 ਲੋਕਾਂ ਦੀ ਮੌਤ ਹੋ ਗਈ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਹੁਣ ਤੱਕ 4021 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ, ਜਦਕਿ 57 ਹਜ਼ਾਰ 721 ਵਿਅਕਤੀ ਠੀਕ ਵੀ ਹੋ ਚੁੱਕੇ ਹਨ।

ਭਾਰਤ ਟੌਪ-10 ਸੰਕਰਮਿਤ ਦੇਸ਼ਾਂ ਵਿੱਚ ਸ਼ਾਮਲ ਹੋਇਆ

ਭਾਰਤ ‘ਚ ਕੋਰੋਨਾਵਾਇਰਸ ਮਹਾਂਮਾਰੀ ਦਾ ਪਹਿਲਾ ਕੇਸ 30 ਜਨਵਰੀ ਨੂੰ ਸਾਹਮਣੇ ਆਇਆ ਸੀ। ਉਸ ਸਮੇਂ ਤੋਂ ਤਕਰੀਬਨ ਇਕ ਲੱਖ 38 ਹਜ਼ਾਰ 845 ਵਿਅਕਤੀ ਸੰਕਰਮਿਤ ਹੋ ਚੁੱਕੇ ਹਨ। ਵੱਡੀ ਗੱਲ ਇਹ ਹੈ ਕਿ ਸੰਕਰਮਿਤ ਦੇਸ਼ਾਂ ਦੀ ਸੂਚੀ ਵਿੱਚ ਭਾਰਤ ਪਹਿਲੇ ਨੰਬਰ -10 ਵਿੱਚ ਸ਼ਾਮਲ ਹੋ ਗਿਆ ਹੈ। ਇਸ ਸੂਚੀ ‘ਚ ਅਮਰੀਕਾ ਸਭ ਤੋਂ ਉੱਪਰ ਹੈ। ਇਸ ਤੋਂ ਬਾਅਦ ਬ੍ਰਾਜ਼ੀਲ, ਰੂਸ, ਸਪੇਨ, ਬ੍ਰਿਟੇਨ, ਇਟਲੀ, ਫਰਾਂਸ, ਜਰਮਨੀ ਅਤੇ ਤੁਰਕੀ ਹਨ।

ਦੁਨੀਆ ਭਰ ‘ਚ ਕੋਰੋਨਾ ਸੰਕਰਮਿਤਾਂ ਦਾ ਅੰਕੜਾ ਵਧਣਾ ਜਾਰੀ, ਮੌਤਾਂ ਦੀ ਗਿਣਤੀ ‘ਚ ਗਿਰਾਵਟ

ਦੇਸ਼ ਵਿੱਚ ਦੋ ਮਹੀਨੇ ਦਾ ਲੌਕਡਾਊਨ ਹੋਇਆ ਪੂਰਾ:

ਅੱਜ ਮਾਰੂ ਕੋਰੋਨਾਵਾਇਰਸ ਦੇ ਫੈਲਣ ਨੂੰ ਰੋਕਣ ਲਈ ਦੇਸ਼ ਵਿੱਚ ਲੌਕਡਾਊਨ ਲਾਗੂ ਨੂੰ ਦੋ ਮਹੀਨੇ ਪੂਰੇ ਹੋ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 24 ਮਾਰਚ ਨੂੰ ਪਹਿਲੇ ਲੌਕਡਾਊਨ ਦੀ ਘੋਸ਼ਣਾ ਕੀਤੀ, ਜੋ 25 ਮਾਰਚ ਤੋਂ ਲਾਗੂ ਹੋ ਗਈ। ਵਰਤਮਾਨ ਵਿੱਚ, ਤਾਲਾਬੰਦੀ ਦਾ ਚੌਥਾ ਪੜਾਅ ਕੁਝ ਰਿਆਇਤਾਂ ਦੇ ਨਾਲ 31 ਮਈ ਤੱਕ ਜਾਰੀ ਰਹੇਗਾ।

ਟ੍ਰਿਪਲ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦਾ ਦੇਹਾਂਤ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ