ਸਭ ਤੋਂ ਚਿੰਤਾਜਨਕ ਸਥਿਤੀ ਮਹਾਰਾਸ਼ਟਰ ਦੀ ਹੈ। ਸ਼ੁੱਕਰਵਾਰ ਨੂੰ ਮਹਾਰਾਸ਼ਟਰ ਵਿਚ 2682 ਨਵੇਂ ਕੇਸ ਸਾਹਮਣੇ ਆਏ। ਇਸ ਨਾਲ ਇੱਥੇ ਸੰਕਰਮਿਤ ਦੀ ਗਿਣਤੀ 62 ਹਜ਼ਾਰ ਨੂੰ ਪਾਰ ਕਰ ਗਈ ਹੈ। ਹੁਣ ਰਾਜ ਵਿੱਚ ਕੁੱਲ 62,228 ਵਿਅਕਤੀ ਸੰਕਰਮਿਤ ਹੋ ਚੁੱਕੇ ਹਨ। ਸੂਬੇ ‘ਚ ਇੱਕ ਦਿਨ ਵਿਚ ਵਾਇਰਸ ਨਾਲ ਸੰਕਰਮਣ ਕਾਰਨ 116 ਲੋਕਾਂ ਦੀ ਮੌਤ ਹੋਈਆਂ।
ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਗੱਲਬਾਤ:
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਲੌਕਡਾਊਨ ਬਾਰੇ ਭਵਿੱਖ ਦੀ ਕਾਰਵਾਈ ਸਬੰਧੀ ਮੁੱਖ ਮੰਤਰੀਆਂ ਦੇ ਵਿਚਾਰਾਂ ਤੋਂ ਜਾਣੂ ਕਰਵਾਇਆ। ਅਧਿਕਾਰੀਆਂ ਨੇ ਕਿਹਾ ਕਿ ਕੇਂਦਰ ਵੱਲੋਂ ਸੀਮਿਤ ਭੂਮਿਕਾ ਨਿਭਾਉਣ ਦੀ ਸੰਭਾਵਨਾ ਹੈ ਅਤੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਇੱਕ ਜੂਨ ਤੋਂ ਸਬੰਧਤ ਅਧਿਕਾਰ ਖੇਤਰਾਂ ਵਿੱਚ ਸਖਤੀ ਜਾਂ ਢਿੱਲ ਦੇਣ ਸਬੰਧੀ ਫੈਸਲੇ ਲੈਣ ਦੀ ਇਜਾਜ਼ਤ ਦਿੱਤੀ ਜਾਏਗੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904