ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾਵਾਇਰਸ (coronavirus) ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਅੱਜ 28 ਹਜ਼ਾਰ ਨੂੰ ਪਾਰ ਕਰ ਗਈ ਹੈ। ਸਿਹਤ ਮੰਤਰਾਲੇ (health ministry) ਨੇ ਇਹ ਅੰਕੜੇ ਸ਼ਾਮ ਨੂੰ ਕੀਤੀ ਇੱਕ ਪ੍ਰੈਸ ਕਾਨਫਰੰਸ ‘ਚ ਜਾਰੀ ਕੀਤੇ। ਇਸ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ 1463 ਨਵੇਂ ਕੇਸ ਸਾਹਮਣੇ ਆਏ ਤੇ 60 ਵਿਅਕਤੀਆਂ ਦੀ ਮੌਤ ਹੋਈ ਹੈ। ਇਸ਼ ਦੇ ਨਾਲ ਹੀ ਪਿਛਲੇ 24 ਘੰਟਿਆਂ ‘ਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ।
ਹੁਣ ਤੱਕ 28380 ਲੋਕ ਕੋਰੋਨਾ ਨਾਲ ਸੰਕਰਮਿਤ ਹੋ ਚੁੱਕੇ ਹਨ ਅਤੇ ਇਨ੍ਹਾਂ ਚੋਂ 6362 ਮਰੀਜ਼ ਠੀਕ ਹੋ ਚੁੱਕੇ ਹਨ। 886 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ ਦੇਸ਼ ਦੇ ਵੱਖ-ਵੱਖ ਹਸਪਤਾਲਾਂ ਵਿੱਚ 21132 ਕੋਰੋਨਾ ਸੰਕਰਮਣ ਦਾ ਇਲਾਜ ਕੀਤਾ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਸਿਹਤ ਮੰਤਰਾਲੇ ਨੇ ਕਿਹਾ ਸੀ ਕਿ ਕੋਰੋਨਾਵਾਇਰਸ ਨਾਲ ਸੰਕਰਮਿਤ 22.17 ਫੀਸਦ ਹੁਣ ਤੱਕ ਠੀਕ ਹੋ ਚੁੱਕੇ ਹਨ। ਸਿਹਤ ਮੰਤਰਾਲੇ ਦੇ ਜੁਆਇੰਟ ਸੈਕਟਰੀ ਲਵ ਅਗਰਵਾਲ ਨੇ ਕਿਹਾ ਕਿ ਪਿਛਲੇ 14 ਦਿਨਾਂ ‘ਚ 25 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 85 ਜ਼ਿਲ੍ਹਿਆਂ ਚੋਂ ਕੋਰੋਨਾਵਾਇਰਸ ਦਾ ਇੱਕ ਵੀ ਨਵਾਂ ਕੇਸ ਸਾਹਮਣੇ ਨਹੀਂ ਆਇਆ।
ਉਨ੍ਹਾਂ ਕਿਹਾ, “ਭਾਰਤ ਦੇ 16 ਜ਼ਿਲ੍ਹਿਆਂ ‘ਚ ਪਿਛਲੇ 28 ਦਿਨਾਂ ਵਿਚ ਕੋਰੋਨਵਾਇਰਸ ਦੇ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ, ਜਿਨ੍ਹਾਂ ‘ਚ ਪਹਿਲਾਂ ਕੋਵਿਡ-19 ਦੇ ਕੇਸ ਸੀ।” ਨਾਲ ਹੀ ਮੰਤਰਾਲੇ ਦੇ ਅਧਿਕਾਰੀ ਨੇ ਕਿਹਾ ਕਿ ਕੋਈ ਵੀ ਭਾਈਚਾਰਾ ਜਾਂ ਖੇਤਰ ਕੋਵਿਡ-19 ਦੇ ਸੰਕਰਮ ਫੈਲਣ ਲਈ ਦੋਸ਼ੀ ਨਹੀਂ ਠਹਿਰਾਇਆ ਜਾਣਾ ਚਾਹੀਦਾ ਤੇ ਸਿਹਤ ਕਰਮਚਾਰੀਆਂ ਅਤੇ ਸੈਨੀਟੇਸ਼ਨ ਕਰਮਚਾਰੀਆਂ ਨੂੰ ਨਿਸ਼ਾਨਾ ਨਹੀਂ ਬਣਾਇਆ ਜਾਣਾ ਚਾਹੀਦਾ।
COVID-19: ਦੇਸ਼ ਵਿੱਚ ਕੋਰੋਨਾ ਸੰਕਰਮਿਤ ਦੀ ਗਿਣਤੀ 28 ਹਜ਼ਾਰ ਤੋਂ ਪਾਰ, ਜਾਣੋ ਕੀ ਕਹਿੰਦੇ ਨੇ ਹਾਲਾਤ
ਏਬੀਪੀ ਸਾਂਝਾ
Updated at:
27 Apr 2020 11:46 PM (IST)
ਕੋਵਿਡ-19: ਦੇਸ਼ ‘ਚ ਕੋਰੋਨਾਵਾਇਰਸ ਦੇ ਸਭ ਤੋਂ ਵੱਧ ਮਾਮਲੇ ਮਹਾਰਾਸ਼ਟਰ ‘ਚ ਸਾਹਮਣੇ ਆਏ ਹਨ। ਇੱਥੇ 8068 ਲੋਕ ਸੰਕਰਮਿਤ ਹੋਏ ਹਨ ਤੇ ਉਨ੍ਹਾਂ ਚੋਂ 342 ਦੀ ਮੌਤ ਹੋ ਗਈ ਹੈ,ਜਦੋਂਕਿ 1188 ਮਰੀਜ਼ ਠੀਕ ਹੋਏ ਹਨ।
- - - - - - - - - Advertisement - - - - - - - - -