ਲੌਕਡਾਉਨ: ਜਲਦ ਸ਼ੁਰੂ ਹੋਏਗੀ ਸੜਕਾਂ ‘ਤੇ ਆਵਾਜਾਈ, ਨਿਤਿਨ ਗਡਕਰੀ ਨੇ ਦਿੱਤੇ ਸੰਕੇਤ

ਏਬੀਪੀ ਸਾਂਝਾ Updated at: 06 May 2020 09:51 PM (IST)

ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਰਾਜਮਾਰਗਾਂ ਦੀ ਆਵਾਜਾਈ ਅਤੇ ਖੁੱਲ੍ਹਣ ਨਾਲ ਆਮ ਲੋਕਾਂ ਨੂੰ ਫਾਇਦਾ ਹੋਵੇਗਾ।

NEXT PREV
ਨਵੀਂ ਦਿੱਲੀ: ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੌਕਡਾਊਨ ਲਾਗੂ ਕੀਤਾ ਗਿਆ ਅਤੇ ਅੱਜ ਇਸ ਦਾ 43 ਵਾਂ ਦਿਨ ਹੈ। ਇਸ ਦੌਰਾਨ ਨਿਤਿਨ ਗਡਕਰੀ ਨੇ ਦੇਸ਼ ਦੇ ਬੱਸ ਅਤੇ ਕਾਰ ਸੰਚਾਲਕਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਉਨ੍ਹਾਂ ਦੀਆਂ ਸਮੱਸਿਆਵਾਂ ਤੋਂ ਪੂਰੀ ਤਰ੍ਹਾਂ ਜਾਣੂ ਹਨ ਅਤੇ ਇਨ੍ਹਾਂ ਦੇ ਹੱਲ ਲਈ ਪੂਰੀ ਤਰ੍ਹਾਂ ਸਹਾਇਤਾ ਕਰਨਗੇ।

ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਨਾਲ ਬਾਕਾਇਦਾ ਸੰਪਰਕ ਵਿੱਚ ਹਨ ਜੋ ਕੋਵਿਡ-19 ਮਹਾਮਾਰੀ ਦੇ ਇਨ੍ਹਾਂ ਮੁਸ਼ਕਲ ਦਿਨਾਂ ਵਿੱਚ ਅਰਥਚਾਰੇ ਨੂੰ ਉੱਚਾ ਚੁੱਕਣ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ।

ਵੀਡੀਓ ਕਾਨਫਰੰਸਿੰਗ ਰਾਹੀਂ ਬੱਸ ਅਤੇ ਕਾਰ ਓਪਰੇਟਰਜ਼ ਕਨਫੈਡਰੇਸ਼ਨ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਗਡਕਰੀ ਨੇ ਕਿਹਾ ਕਿ ਆਵਾਜਾਈ ਅਤੇ ਰਾਜਮਾਰਗਾਂ ਦੇ ਖੁੱਲ੍ਹਣ ਨਾਲ ਆਮ ਲੋਕਾਂ ਵਿੱਚ ਵਿਸ਼ਵਾਸ ਦੀ ਲੰਮੇ ਸਮੇਂ ਲਈ ਸੰਚਾਰ ਹੋਵੇਗਾ।


ਜਨਤਕ ਆਵਾਜਾਈ ਨੂੰ ਕੁਝ ਦਿਸ਼ਾ-ਨਿਰਦੇਸ਼ਾਂ ਨਾਲ ਛੇਤੀ ਹੀ ਖੋਲ੍ਹਿਆ ਜਾ ਸਕਦਾ ਹੈ।- ਨਿਤਿਨ ਗਡਕਰੀ


ਨਾਲ ਹੀ ਉਨ੍ਹਾਂ ਨੇ ਕਿਹਾ ਕਿ ਭਾਰਤੀ ਉਦਯੋਗ ਨੂੰ ਉਨ੍ਹਾਂ ਵਿਦੇਸ਼ੀ ਕੰਪਨੀਆਂ ਨੂੰ ਭਾਰਤ ਵਿੱਚ ਨਿਵੇਸ਼ ਕਰਨ ਲਈ ਸੱਦਾ ਦੇਣ ਲਈ ਇਸ ਅਵਸਰ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਭਰੋਸਾ ਜਤਾਇਆ ਕਿ ਦੇਸ਼ ਅਤੇ ਇਸਦਾ ਉਦਯੋਗ ਦੋਵੇਂ ਲੜਾਈਆਂ ਇੱਕ ਕੋਰੋਨਾ ਦੇ ਵਿਰੁੱਧ ਅਤੇ ਦੂਸਰਾ ਆਰਥਿਕ ਮੰਦੀ ਦੇ ਵਿਰੁੱਧ ਜੰਗ ਵਿੱਚ ਮਿਲ ਕੇ ਜਿੱਤ ਹਾਸਲ ਕਰਨਗੇ।

- - - - - - - - - Advertisement - - - - - - - - -

© Copyright@2024.ABP Network Private Limited. All rights reserved.