ਚੰਡੀਗੜ੍ਹ: ਪੰਜਾਬ ‘ਚ ਕਰਫਿਊ ਤੇ 14 ਅਪ੍ਰੈਲ ਤੱਕ ਬੰਦ ਹੋਣ ਮਗਰੋਂ ਇੱਥੇ ਬਹੁਤ ਸਾਰੇ ਵਿਦੇਸ਼ੀ ਨਾਗਰਿਕ ਹਨ ਜੋ ਭਾਰਤ ਵਿੱਚ ਫਸੇ ਹੋਏ ਹਨ। ਮਲੇਸ਼ਿਆਈ ਸਰਕਾਰ ਨੇ ਭਾਰਤ ਸਰਕਾਰ ਦੇ ਸਹਿਯੋਗ ਨਾਲ ਮਲੇਸ਼ੀਆ ਦੇ ਯਾਤਰੀਆਂ ਨੂੰ ਵਾਪਸ ਲਿਜਾਣ ਲਈ ਵਿਸ਼ੇਸ਼ ਉਡਾਣ ਦਾ ਪ੍ਰਬੰਧ ਕੀਤਾ ਹੈ। ਇਸ ਦੌਰਾਨ ਭਾਰਤ ਵਿੱਚ ਫਸੇ 180 ਯਾਤਰੀਆਂ ਨੂੰ ਵਾਪਸ ਭੇਜਿਆ ਜਾਵੇਗਾ। ਇਨ੍ਹਾਂ ਵਿੱਚ ਬਹੁਤੇ ਪੰਜਾਬੀ ਮੂਲ ਦੇ ਹਨ।
ਇਨ੍ਹਾਂ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਮਲੇਸ਼ੀਆ ਸਰਕਾਰ ਨੇ ਭਾਰਤ ਸਰਕਾਰ ਦੇ ਸਹਿਯੋਗ ਨਾਲ ਵਿਸ਼ੇਸ਼ ਉਡਾਣ ਭੇਜੀ ਹੈ, ਜਿਸ ਰਾਹੀਂ ਉਹ ਆਪਣੇ ਦੇਸ਼ ਪਰਤ ਸਕਣਗੇ। ਇਹ ਲੋਕ ਇੱਥੇ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਜਾ ਫਿਰ ਘੁੰਮਣ ਫਿਰਨ ਆਏ ਸੀ।
ਦੇਸ਼ ‘ਚ ਲੌਕਡਾਊਨ ਕਾਰਨ ਭਾਰਤ ਵਿੱਚ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ, ਜਿਸ ਕਾਰਨ ਇੱਥੇ ਬਹੁਤ ਸਾਰੇ ਵਿਦੇਸ਼ੀ ਯਾਤਰੀ ਭਾਰਤ ਵਿੱਚ ਫਸੇ ਹੋਏ ਹਨ। ਭਾਰਤ ਵਿੱਚ ਫਸੇ ਮਲੇਸ਼ੀਆ ਦੇ ਲੋਕਾਂ ਦਾ ਕਹਿਣਾ ਹੈ ਕਿ ਉਹ ਭਾਰਤ ਘੁੰਮਣ ਆਏ ਸੀ ਪਰ ਕੋਰੋਨਾਵਾਇਰਸ ਕਾਰਨ ਭਾਰਤ ਵਿੱਚ ਫਸ ਗਏ ਪਰ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਹ ਆਪਣੇ ਦੇਸ਼ ਵਾਪਸ ਜਾ ਰਹੇ ਹਨ।
ਮਲੇਸ਼ੀਆਈ ਨੇ ਪੰਜਾਬ 'ਚੋਂ ਕੱਢੇ ਆਪਣੇ 180 ਨਾਗਰਿਕ, ਅੰਮ੍ਰਿਤਸਰ ਭੇਜਿਆ ਵਿਸ਼ੇਸ਼ ਜਹਾਜ਼
ਏਬੀਪੀ ਸਾਂਝਾ
Updated at:
30 Mar 2020 02:13 PM (IST)
ਪੰਜਾਬ ‘ਚ ਕਰਫਿਊ ਤੇ 14 ਅਪ੍ਰੈਲ ਤੱਕ ਬੰਦ ਹੋਣ ਮਗਰੋਂ ਇੱਥੇ ਬਹੁਤ ਸਾਰੇ ਵਿਦੇਸ਼ੀ ਨਾਗਰਿਕ ਹਨ ਜੋ ਭਾਰਤ ਵਿੱਚ ਫਸੇ ਹੋਏ ਹਨ। ਮਲੇਸ਼ਿਆਈ ਸਰਕਾਰ ਨੇ ਭਾਰਤ ਸਰਕਾਰ ਦੇ ਸਹਿਯੋਗ ਨਾਲ ਮਲੇਸ਼ੀਆ ਦੇ ਯਾਤਰੀਆਂ ਨੂੰ ਵਾਪਸ ਲਿਜਾਣ ਲਈ ਵਿਸ਼ੇਸ਼ ਉਡਾਣ ਦਾ ਪ੍ਰਬੰਧ ਕੀਤਾ ਹੈ। ਇਸ ਦੌਰਾਨ ਭਾਰਤ ਵਿੱਚ ਫਸੇ 180 ਯਾਤਰੀਆਂ ਨੂੰ ਵਾਪਸ ਭੇਜਿਆ ਜਾਵੇਗਾ। ਇਨ੍ਹਾਂ ਵਿੱਚ ਬਹੁਤੇ ਪੰਜਾਬੀ ਮੂਲ ਦੇ ਹਨ।
- - - - - - - - - Advertisement - - - - - - - - -