ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਇਸ ਸਮੇਂ ਦੇਸ਼ ਵਿਚ ਕੋਰੋਨਾਵਾਇਰਸ ਦੇ 5734 ਮਰੀਜ਼ ਹਨ ਅਤੇ ਇਸ ਵਿਚੋਂ 166 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਮਹਾਂਮਾਰੀ ਨਾਲ 473 ਵਿਅਕਤੀ ਠੀਕ ਹੋ ਚੁੱਕੇ ਹਨ।
ਪਿਛਲੇ 24 ਘੰਟਿਆਂ ਵਿੱਚ 17 ਲੋਕਾਂ ਦੀ ਮੌਤ :
ਪਿਛਲੇ 24 ਘੰਟਿਆਂ ਵਿੱਚ ਦੇਸ਼ ਦੇ ਵੱਖ ਵੱਖ ਹਿੱਸਿਆਂ ਤੋਂ 540 ਨਵੇਂ ਕੋਰੋਨਾਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ ਅਤੇ ਇਨ੍ਹਾਂ 24 ਘੰਟਿਆਂ ਦੌਰਾਨ 17 ਲੋਕਾਂ ਨੇ ਆਪਣੀਆਂ ਜਾਨਾਂ ਗੁਆਈ ਹਨ।
ਸਿਹਤ ਮੰਤਰਾਲੇ ਨੇ ਦਿੱਤੀ ਜਾਣਕਾਰੀ:
ਸਿਹਤ ਮੰਤਰਾਲੇ ਅਨੁਸਾਰ ਦੇਸ਼ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁਲ ਗਿਣਤੀ 5734 ਹੋ ਗਈ ਹੈ। ਇਨ੍ਹਾਂ ਵਿੱਚੋਂ 5095 ਮਰੀਜ਼ ਅਜੇ ਵੀ ਇਲਾਜ ਅਧੀਨ ਹਨ। ਇਸ ਦੇ ਨਾਲ ਹੀ ਮਰਨ ਵਾਲਿਆਂ ਦੀ ਗਿਣਤੀ 166 ਹੋ ਗਈ ਹੈ। ਸਿਹਤ ਮੰਤਰਾਲੇ ਦੇ ਅਨੁਸਾਰ ਹੁਣ ਤੱਕ 473 ਮਰੀਜ਼ ਠੀਕ ਹੋ ਚੁੱਕੇ ਹਨ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 540 ਨਵੇਂ ਕੇਸ ਹੋਏ ਹਨ ਅਤੇ 17 ਮੌਤਾਂ ਹੋਈਆਂ ਹਨ।
ਮਹਾਰਾਸ਼ਟਰ ਵਿੱਚ ਸਭ ਤੋਂ ਵੱਧ ਮਾਮਲੇ:
ਮਹਾਰਾਸ਼ਟਰ ਵਿੱਚ ਸਭ ਤੋਂ ਵੱਧ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ ਅਤੇ 1135 ਲੋਕ ਕੋਰੋਨਾਵਾਇਰਸ ਨਾਲ ਪੀੜਤ ਹਨ। ਇੱਥੇ 72 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 117 ਲੋਕ ਇਸ ਬਿਮਾਰੀ ਤੋਂ ਠੀਕ ਹੋਏ ਹਨ।
ਤਾਮਿਲਨਾਡੂ ਵਿੱਚ ਮਹਾਰਾਸ਼ਟਰ ਤੋਂ ਬਾਅਦ ਸਭ ਤੋਂ ਵੱਧ ਮਰੀਜ਼:
ਸਿਹਤ ਮੰਤਰਾਲੇ ਅਨੁਸਾਰ ਤਾਮਿਲਨਾਡੂ ਵਿੱਚ ਮਹਾਰਾਸ਼ਟਰ ਤੋਂ ਬਾਅਦ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ ਅਤੇ ਇੱਥੇ 738 ਮਾਮਲੇ ਦਰਜ ਹਨ। 21 ਲੋਕ ਇਸ ਬਿਮਾਰੀ ਦੇ ਫੈਲਣ ਤੋਂ ਛੁਟਕਾਰਾ ਪਾ ਚੁੱਕੇ ਹਨ ਅਤੇ 8 ਲੋਕ ਇਸ ਬਿਮਾਰੀ ਕਾਰਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ।
ਦਿੱਲੀ ਵਿਚ 669 ਕੋਰੋਨਾ ਕੇਸ:
ਸਿਹਤ ਮੰਤਰਾਲੇ ਦੇ ਅਨੁਸਾਰ ਦਿੱਲੀ ਵਿੱਚ ਕੋਰੋਨਾਵਾਇਰਸ ਦੇ 669 ਮਾਮਲੇ ਹਨ। ਇੱਥੇ 9 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 21 ਲੋਕ ਇਸ ਬਿਮਾਰੀ ਤੋਂ ਠੀਕ ਹੋਏ ਹਨ।
ਇਹ ਵੀ ਪੜ੍ਹੋ :
ਪੰਜਾਬ ‘ਚ ਕੋਰੋਨਾ ਦੀ ਰਾਜਧਾਨੀ ਬਣਿਆ ਮੋਹਾਲੀ, ਸਭ ਤੋਂ ਵੱਧ ਕੇਸ, ਸੂਬੇ ‘ਚ ਕੁੱਲ ਗਿਣਤੀ 115
ਨਵਜੋਤ ਸਿੱਧੂ ਤੋਂ ਜਾਣੋ ਕੋਰੋਨਾ ਤੋਂ ਕਿਵੇਂ 'ਜਿੱਤੇਗਾ ਪੰਜਾਬ'
Coronavirus Updates: 24 ਘੰਟਿਆਂ ‘ਚ 500 ਤੋਂ ਵੱਧ ਨਵੇਂ ਮਾਮਲੇ, 17 ਲੋਕਾਂ ਦੀ ਹੋਈ ਮੌਤ
ਏਬੀਪੀ ਸਾਂਝਾ
Updated at:
09 Apr 2020 10:06 AM (IST)
ਦੇਸ਼ ਵਿਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਇਸ ਸਮੇਂ ਦੇਸ਼ ਵਿਚ ਕੋਰੋਨਾਵਾਇਰਸ ਦੇ 5734 ਮਰੀਜ਼ ਹਨ ਅਤੇ ਇਸ ਵਿਚੋਂ 166 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਮਹਾਂਮਾਰੀ ਨਾਲ 473 ਵਿਅਕਤੀ ਠੀਕ ਹੋ ਚੁੱਕੇ ਹਨ।
- - - - - - - - - Advertisement - - - - - - - - -