Coronavirus: ਮੁਸਲਿਮ ਪਰਸਨਲ ਲਾਅ ਬੋਰਡ ਵੱਲੋਂ ਹਦਾਇਤਾਂ ਜਾਰੀ, ਮੁਸਲਮਾਨਾਂ ਨੂੰ ਪਾਲਣਾ ਕਰਨ ਦੀ ਅਪੀਲ
ਦੇਸ਼ 'ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਕਹਿਰ ਮਚਾ ਰਹੀ ਹੈ। ਸੂਬਾ ਸਰਕਾਰਾਂ ਕੋਰੋਨਾ ਦੀ ਚੇਨ ਨੂੰ ਤੋੜਨ ਲਈ ਲੌਕਡਾਊਨ 'ਚ ਵਾਧਾ ਕਰ ਰਹੀਆਂ ਹਨ। ਲੋਕਾਂ ਨੂੰ ਖੁਦ ਨੂੰ ਸੁਰੱਖਿਅਤ ਰੱਖਣ ਲਈ ਵੱਧ ਤੋਂ ਵੱਧ ਘਰ 'ਚ ਰਹਿਣ ਲਈ ਕਿਹਾ ਜਾ ਰਿਹਾ ਹੈ। ਇਸ ਦੌਰਾਨ ਭਾਰਤ ਦੇ ਸਭ ਤੋਂ ਵੱਡੇ ਮੁਸਲਿਮ ਸੰਗਠਨ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਨੇ ਵੀ ਮਹਾਂਮਾਰੀ ਦੇ ਮੱਦੇਨਜ਼ਰ ਹਦਾਇਤ ਜਾਰੀ ਕੀਤੀ ਹੈ।
ਨਵੀਂ ਦਿੱਲੀ: ਦੇਸ਼ 'ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਕਹਿਰ ਮਚਾ ਰਹੀ ਹੈ। ਸੂਬਾ ਸਰਕਾਰਾਂ ਕੋਰੋਨਾ ਦੀ ਚੇਨ ਨੂੰ ਤੋੜਨ ਲਈ ਲੌਕਡਾਊਨ 'ਚ ਵਾਧਾ ਕਰ ਰਹੀਆਂ ਹਨ। ਲੋਕਾਂ ਨੂੰ ਖੁਦ ਨੂੰ ਸੁਰੱਖਿਅਤ ਰੱਖਣ ਲਈ ਵੱਧ ਤੋਂ ਵੱਧ ਘਰ 'ਚ ਰਹਿਣ ਲਈ ਕਿਹਾ ਜਾ ਰਿਹਾ ਹੈ। ਇਸ ਦੌਰਾਨ ਭਾਰਤ ਦੇ ਸਭ ਤੋਂ ਵੱਡੇ ਮੁਸਲਿਮ ਸੰਗਠਨ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਨੇ ਵੀ ਮਹਾਂਮਾਰੀ ਦੇ ਮੱਦੇਨਜ਼ਰ ਹਦਾਇਤ ਜਾਰੀ ਕੀਤੀ ਹੈ।
ਬੋਰਡ ਨੇ ਕਿਹਾ ਹੈ ਕਿ ਜ਼ਿੰਦਗੀ ਤੇ ਸਿਹਤ ਦੀ ਰੱਖਿਆ ਕਰਨਾ ਇਕ ਇਸਲਾਮੀ ਪ੍ਰਥਾ ਹੈ। ਛੂਤ ਦੀ ਬੀਮਾਰੀ ਦੇ ਫੈਲਣ ਦੇ ਮੱਦੇਨਜ਼ਰ ਸੁਰੱਖਿਆ ਨਿਯਮਾਂ ਦੀ ਪਾਲਣ ਕਰਨੀ ਮਹੱਤਵਪੂਰਨ ਹੈ। ਮੁਹੰਮਦ ਸਾਹਬ ਦਾ ਹਵਾਲਾ ਦਿੰਦੇ ਹੋਏ ਬੋਰਡ ਨੇ ਦੱਸਿਆ ਕਿ ਜਿੱਥੇ ਵੀ ਛੂਤ ਦੀ ਬਿਮਾਰੀ ਫੈਲਦੀ ਹੈ, ਲੋਕਾਂ ਨੂੰ ਉਸ ਥਾ 'ਤੇ ਨਹੀਂ ਜਾਣਾ ਚਾਹੀਦਾ ਤੇ ਲੋਕਾਂ ਨੂੰ ਉੱਥੇ ਜਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਇਸ ਸਬੰਧ 'ਚ ਸਾਰੇ ਮੁਸਲਮਾਨਾਂ ਨੂੰ ਕੁਝ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।
ਮੁਸਲਿਮ ਪਰਸਨਲ ਲਾਅ ਬੋਰਡ ਨੇ ਈਦ ਦੇ ਮੌਕੇ 'ਤੇ ਮੁਸਲਮਾਨਾਂ ਨੂੰ ਅਪੀਲ ਕੀਤੀ
1. ਈਦ ਦੇ ਮੌਕੇ 'ਤੇ ਦੁਕਾਨਾਂ 'ਚ ਭੀੜ ਨਾ ਲਗਾਉ, ਪਰ ਤਿਉਹਾਰ ਨੂੰ ਸਾਦਗੀ ਨਾਲ ਮਨਾਉਣ ਦੀ ਕੋਸ਼ਿਸ਼ ਕਰੋ।
2. ਈਦ ਦੀ ਨਮਾਜ਼ ਦੌਰਾਨ ਭੀੜਭਾੜ 'ਚ ਸਾਵਧਾਨੀ ਵਰਤੀ ਜਾਵੇ ਅਤੇ ਕੋਸ਼ਿਸ਼ ਕਰੋ ਕਿ ਘੱਟ ਲੋਕਾਂ ਦਾ ਸਮੂਹ ਬਣੇ।
3. ਈਦ ਦੀ ਨਮਾਜ਼ 'ਚ ਦੋ ਕਤਾਰਾਂ ਵਿਚਕਾਰ ਇਕ ਕਤਾਰ ਦਾ ਅਤੇ ਦੋ ਨਮਾਜ਼ੀਆਂ ਵਿਚਕਾਰ ਇਕ ਮੀਟਰ ਦੀ ਦੂਰੀ ਰੱਖੋ।
4. ਕੋਰੋਨਾ ਦੇ ਵਿਰੁੱਧ ਸੁਰੱਖਿਆ ਉਪਾਵਾਂ 'ਚ ਮਾਸਕ ਲਗਾਉਣਾ ਵੀ ਸ਼ਾਮਲ ਹੈ, ਇਸ ਲਈ ਇਸ ਦੀ ਪਾਲਣ ਕਰੋ।
5. ਤਿਉਹਾਰ ਦੀ ਵਧਾਈ ਦੇਣ ਲਈ ਗਲੇ ਮਿਲਣਾ, ਹੱਥ ਮਿਲਾਉਣ ਤੋਂ ਪਰਹੇਜ਼ ਕੀਤਾ ਜਾਵੇ। ਇਸ ਦੀ ਬਜਾਏ ਜ਼ੁਬਾਨੀ ਵਧਾਈ ਦਿੱਤੀ ਜਾਵੇ।
6. ਸੂਬਾ ਸਰਕਾਰਾਂ ਵੱਲੋਂ ਕੋਵਿਡ-19 ਪ੍ਰੋਟੋਕੋਲ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਓ।
ਬੋਰਡ ਨੇ ਕੋਰੋਨਾ ਵਾਇਰਸ ਦੀ ਪਹਿਲੀ ਲਹਿਰ ਬਾਰੇ ਵੀ ਨਿਰਦੇਸ਼ ਦਿੱਤੇ ਸਨ
ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਭਾਰਤ ਦੀ ਸਭ ਤੋਂ ਵੱਡੀ ਮੁਸਲਿਮ ਸੰਸਥਾ ਨੇ ਦੇਸ਼ ਦੀ ਸਥਿਤੀ ਦੇ ਮੱਦੇਨਜ਼ਰ ਅਪੀਲ ਜਾਰੀ ਕੀਤੀ ਹੈ। ਇਸ ਤੋਂ ਪਹਿਲਾਂ ਵੀ ਕੋਰੋਨਾ ਵਾਇਰਸ ਮਹਾਂਮਾਰੀ ਦੀ ਪਹਿਲੀ ਲਹਿਰ 'ਚ ਵੀ ਮੁਸਲਿਮ ਪਰਸਨਲ ਲਾਅ ਬੋਰਡ ਨੇ ਮਸਜਿਦਾਂ ਤੇ ਧਾਰਮਿਕ ਸਥਾਨਾਂ 'ਤੇ ਵਿਸ਼ੇਸ਼ ਸਾਵਧਾਨੀ ਵਰਤਣ ਲਈ ਕਿਹਾ ਸੀ। ਪਿਛਲੇ ਸਾਲ ਬੋਰਡ ਦੇ ਚੇਅਰਮੈਨ ਮੌਲਾਨਾ ਰਾਬੇ ਹਸਾਨੀ ਨਦਵੀ ਨੇ ਮਸਜ਼ਿਦਾਂ 'ਚ ਪ੍ਰਾਰਥਨਾ ਤੋਂ ਦੂਰੀ ਬਣਾਉਣ ਤੇ ਭੀੜ ਨੂੰ ਇਕੱਤਰ ਨਾ ਹੋਣ ਦੇਣ ਦੀ ਅਪੀਲ ਕੀਤੀ ਸੀ।