ਪੜਚੋਲ ਕਰੋ
(Source: ECI/ABP News)
ਪੰਜਾਬ ‘ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਹੋਈ 309, ਇੱਕ ਹੋਰ ਮੌਤ ਨਾਲ ਮ੍ਰਿਤਕਾਂ ਦਾ ਅੰਕੜਾ ਪਹੁੰਚਿਆ 18 ‘ਤੇ
ਪੰਜਾਬ ‘ਚ ਕੋਰੋਨਾਵਾਇਰਸ ਦੇ ਰੋਜ਼ਾਨਾ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਪੰਜਾਬ ਵਿੱਚ 10 ਨਵੇਂ ਮਾਮਲਿਆਂ ਨਾਲ ਕੋਰੋਨਾ ਮਰੀਜ਼ਾਂ ਦੀ ਗਿਣਤੀ 309 ਤਕ ਪਹੁੰਚ ਗਈ ਹੈ।
![ਪੰਜਾਬ ‘ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਹੋਈ 309, ਇੱਕ ਹੋਰ ਮੌਤ ਨਾਲ ਮ੍ਰਿਤਕਾਂ ਦਾ ਅੰਕੜਾ ਪਹੁੰਚਿਆ 18 ‘ਤੇ coronavirus new positive cases, total count rise 309 in Punjab till now ਪੰਜਾਬ ‘ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਹੋਈ 309, ਇੱਕ ਹੋਰ ਮੌਤ ਨਾਲ ਮ੍ਰਿਤਕਾਂ ਦਾ ਅੰਕੜਾ ਪਹੁੰਚਿਆ 18 ‘ਤੇ](https://static.abplive.com/wp-content/uploads/sites/5/2020/04/25145122/corona-new.jpg?impolicy=abp_cdn&imwidth=1200&height=675)
ਚੰਡੀਗੜ੍ਹ: ਪੰਜਾਬ ‘ਚ ਕੋਰੋਨਾਵਾਇਰਸ (coronavirus) ਦੇ ਰੋਜ਼ਾਨਾ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਪੰਜਾਬ (Punjab) ਵਿੱਚ 10 ਨਵੇਂ ਮਾਮਲਿਆਂ ਨਾਲ ਕੋਰੋਨਾ ਮਰੀਜ਼ਾਂ (Covid-19 Patients) ਦੀ ਗਿਣਤੀ 309 ਤਕ ਪਹੁੰਚ ਗਈ ਹੈ। ਅੱਜ ਪਟਿਆਲਾ ਚੋਂ ਛੇ, ਜਲੰਧਰ ਤਿੰਨ ਤੇ ਪਠਾਨਕੋਟ ਜ਼ਿਲ੍ਹੇ ‘ਚ ਇੱਕ ਮਾਮਲਾ ਸਾਹਮਣੇ ਆਇਆ। ਇਸ ਦੇ ਨਾਲ ਹੀ ਅੱਜ ਸੂਬੇ 'ਚ ਇੱਕ ਕੋਰੋਨਾ ਪੌਜ਼ੇਟਿਵ ਮਰੀਜ਼ ਦੀ ਮੌਤ ਵੀ ਹੋਈ ਹੈ, ਜਿਸ ਨਾਲ ਸੂਬੇ ‘ਚ ਕੁਲ ਮੌਤਾਂ ਦਾ ਅੰਕੜਾ ਵੱਧ ਕੇ 18 ਹੋ ਗਿਆ ਹੈ।
ਜਾਣਕਾਰੀ ਮੁਤਾਬਕ 309 ਮਾਮਲਿਆਂ ਚੋਂ 72 ਮਰੀਜ਼ ਠੀਕ ਹੋ ਚੁੱਕੇ ਹਨ, ਜਦੋਂਕਿ 219 ਸਰਗਰਮ ਮਾਮਲੇ ਹਨ। ਨਾਲ ਹੀ 67 ਪੌਜ਼ੇਟਿਵ ਮਾਮਲਿਆਂ ਨਾਲ ਜਲੰਧਰ ਜ਼ਿਲ੍ਹਾ ਪੰਜਾਬ ‘ਚ ਕੋਰੋਨਾਵਾਇਰਸ ਦੇ ਪੌਜ਼ੇਟਿਵ ਕੇਸਾਂ ਦੇ ਨਾਲ ਸਿਖ਼ਰ ‘ਤੇ ਪਹੁੰਚ ਗਿਆ ਹੈ।
ਜਲੰਧਰ ‘ਚ ਜਿਹੜੇ ਤਿੰਨ ਮਾਮਲੇ ਸਾਹਮਣੇ ਆਏ ਹਨ, ਉਹ ਤਿੰਨੇ ਕੇਸ ਬਸਤੀ ਗੁਜ਼ਾ ਦੇ ਦੱਸੇ ਜਾ ਰਹੇ ਹਨ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਬਸਤੀ ਗੁਜ਼ਾ ਦੀ ਰਹਿਣ ਵਾਲੀਆਂ ਦੋ ਔਰਤਾਂ ਅਤੇ 5 ਸਾਲ ਦੇ ਬੱਚੇ ‘ਚ ਕੋਰੋਨਾਵਾਇਰਸ ਦੀ ਪੁਸ਼ਟੀ ਹੋਈ ਹੈ।
ਕੋਰੋਨਾਵਾਇਰਸ ਦੇ ਵੱਧ ਰਹੇ ਲਗਾਤਾਰ ਮਾਮਲਿਆਂ 'ਚ ਜਲੰਧਰ ਨੇ ਮੋਹਾਲੀ ਨੂੰ ਪਿੱਛੇ ਛੱਡ ਦਿੱਤਾ ਹੈ। ਮੋਹਾਲੀ 'ਚ ਹੁਣ ਤੱਕ ਕੋਰੋਨਾ ਦੇ 63 ਪਾਜ਼ੀਟਿਵ ਕੇਸ ਪਾਏ ਗਏ ਹਨ।
![ਪੰਜਾਬ ‘ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਹੋਈ 309, ਇੱਕ ਹੋਰ ਮੌਤ ਨਾਲ ਮ੍ਰਿਤਕਾਂ ਦਾ ਅੰਕੜਾ ਪਹੁੰਚਿਆ 18 ‘ਤੇ](https://static.abplive.com/wp-content/uploads/sites/5/2020/04/25203428/corona-25-aprl-PB.jpeg)
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਨਰਲ ਨੌਲਜ
ਪੰਜਾਬ
ਆਈਪੀਐਲ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)