ਨਵੀਂ ਦਿੱਲੀ: ਕੋਰੋਨਾਵਾਇਰਸ ਦੇ ਮੱਦੇਨਜ਼ਰ ਦੇਸ਼ ‘ਚ 21 ਦਿਨਾਂ ਦਾ ਲੌਕਡਾਊਨ ਲਾਗੂ ਹੈ। ਹੁਣ ਲੋਕਾਂ ਦੇ ਮਨਾਂ ‘ਚ ਇਹ ਸਵਾਲ ਖੜ੍ਹੇ ਹੋ ਰਹੇ ਹਨ ਕਿ ਕੀ ਇਸ ਨੂੰ ਅੱਗੇ ਵਧਾਇਆ ਜਾ ਸਕਦਾ ਹੈ। ਹਾਲਾਂਕਿ ਕੈਬਨਿਟ ਸਕੱਤਰ ਰਾਜੀਵ ਗਾਬਾ ਨੇ ਕਿਹਾ ਕਿ ਲੌਕਡਾਊਨ ਵਧਾਉਣ ਦੀ ਫਿਲਹਾਲ ਕੋਈ ਯੋਜਨਾ ਨਹੀਂ।


ਉਨ੍ਹਾਂ ਕਿਹਾ ਕਿ, “ਕੇਂਦਰ ਸਰਕਾਰ ਕੋਲ ਅਜੇ ਅਜਿਹੀ ਕੋਈ ਯੋਜਨਾ ਨਹੀਂ ਹੈ। ਅਜਿਹੀਆਂ ਖ਼ਬਰਾਂ ਨੂੰ ਦੇਖ ਕੇ ਹੈਰਾਨੀ ਹੁੰਦੀ ਹੈ। ਸਰਕਾਰ ਦੀ ਅਜੇ ਲੌਕਡਾਊਨ ਵਧਾਉਣ ਦੀ ਕੋਈ ਯੋਜਨਾ ਹੀ ਨਹੀਂ।”

ਦੱਸ ਦਈਏ ਕਿ ਕੁੱਝ ਰਿਪੋਰਟਸ ਤੋਂ ਬਾਅਦ ਅਜਿਹੇ ਕਿਆਸ ਲਾਏ ਜਾ ਰਹੇ ਸੀ ਕਿ ਸਰਕਾਰ 14 ਅਪ੍ਰੈਲ ਤੋਂ ਬਾਅਦ ਵੀ ਕੁੱਝ ਹਫਤਿਆਂ ਲਈ ਲੌਕਡਾਊਨ ਨੂੰ ਵਧਾ ਸਕਦੀ ਹੈ। ਅਜਿਹੀਆਂ ਖ਼ਬਰਾਂ ਤੋਂ ਬਾਅਦ ਹੀ ਕੈਬਨਿਟ ਸਕੱਤਰ ਵੱਲੋਂ ਹੁਣ ਸਫਾਈ ਦਿੱਤੀ ਗਈ ਹੈ ਤੇ ਇਸ ਤਰ੍ਹਾਂ ਦਾ ਕੋਈ ਪ੍ਰਸਤਾਵ ਅਜੇ ਸਰਕਾਰ ਕੋਲ ਨਹੀਂ ਹੈ।
 ਇਹ ਵੀ ਪੜ੍ਹੋ :