ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ ਮੰਗਲਵਾਰ ਨੂੰ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਕੋਰੋਨਾਵਾਇਰਸ (Coronavirus) ਦੇ ਮੱਦੇਨਜ਼ਰ 20 ਲੱਖ ਕਰੋੜ ਰੁਪਏ ਦੇ ਵਿਸ਼ੇਸ਼ ਆਰਥਿਕ ਪੈਕੇਜ (Economic Package) ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਰਕਮ ਦੇਸ਼ ਦੇ ਕੁਲ ਘਰੇਲੂ ਉਤਪਾਦ ਦਾ 10 ਫੀਸਦ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਭਾਰਤ ਸਵੈ-ਨਿਰਭਰ ਬਣੇਗਾ। ਇਸ ‘ਤੇ ਕਾਂਗਰਸ ਨੇਤਾ ਮਨੀਸ਼ ਤਿਵਾੜੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਸਿਰਫ ਸੁਰਖੀ ਬਣਾਉਣ ਦੀ ਕੋਸ਼ਿਸ਼ ਕੀਤੀ ਹੈ। ਬੱਸ ਨੰਬਰ ਦਿੱਤਾ ਹੈ, ਵੇਰਵਾ ਨਹੀਂ ਦਿੱਤਾ ਗਿਆ ਹੈ।

ਵੇਖੋ ਮਨੀਸ਼ ਤਿਵਾੜੀ ਦਾ ਟਵੀਟ:



ਇਸ ‘ਤੇ ਕਾਂਗਰਸ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਵੀ ਪ੍ਰਤੀਕਿਰੀਆ ਜ਼ਾਹਰ ਕੀਤੀ ਅਤੇ ਟਵੀਟ ਕੀਤਾ। ਰਣਦੀਪ ਦਾ ਟਵੀਟ:





ਭੁਪੇਸ਼ ਬਘੇਲ: ਇਸ ਤੋਂ ਇਲਾਵਾ ਛੱਤੀਸਗੜ ਦੇ ਸੀਐਮ ਭੁਪੇਸ਼ ਬਘੇਲ ਨੇ ਕਿਹਾ, “ਵਿੱਤੀ ਪੈਕੇਜ ਦਾ ਐਲਾਨ ਪਹਿਲਾਂ ਹੋਣਾ ਚਾਹੀਦਾ ਸੀ। ਇਹ ਸਾਫ ਨਹੀਂ ਹੈ ਕਿ ਮਜ਼ਦੂਰਾਂ, ਕਿਸਾਨਾਂ, ਵਪਾਰੀਆਂ ਅਤੇ ਐਮਐਸਐਮਈ ਦੇ ਪੈਕੇਜ ‘ਚ ਕੀ ਹੈ। ਕੱਲ੍ਹ ਵਿੱਤ ਮੰਤਰੀ ਇਹ ਸਪੱਸ਼ਟ ਕਰਨਗੇ, ਉਦੋਂ ਹੀ ਸਪੱਸ਼ਟ ਹੋ ਜਾਵੇਗਾ ਕਿ ਕਿਹੜੇ ਸੈਕਟਰ ਨੂੰ ਕੀ ਮਿਲ ਰਿਹਾ ਹੈ।”

ਉਧਰ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਲਈ ਐਲਾਨੇ ਗਏ ਵਿਸ਼ੇਸ਼ ਆਰਥਿਕ ਪੈਕੇਜ ਦਾ ਸਵਾਗਤ ਕਰਦਿਆਂ ਇਸ ਨੂੰ ਦੇਰ ਨਾਲ ਚੁੱਕਿਆ ਗਿਆ ਕਦਮ ਦੱਸਿਆ ਹੈ। ਗਹਿਲੋਤ ਨੇ ਪੈਕੇਜ ਦੇ ਐਲਾਨ ‘ਤੇ ਟਵੀਟ ਕੀਤਾ।



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904