ਪੜਚੋਲ ਕਰੋ
Advertisement
Coronavirus: ਪੰਜਾਬ ਸਰਕਾਰ ਏਸੀਪੀ ਲੁਧਿਆਣਾ ਦਾ ਇਸ ਨਵੀਂ ਥੈਰੇਪੀ ਨਾਲ ਕਰਵਾਏਗੀ ਇਲਾਜ, ਤਿਆਰੀਆਂ ਸ਼ੁਰੂ
ਪੰਜਾਬ ਸਰਕਾਰ ਪਹਿਲੀ ਵਾਰ ਕੋਰੋਨਾ ਦੇ ਪੀੜਤਾਂ ਦਾ ਇਲਾਜ ਕਰਨ ਲਈ ਪਲਾਜ਼ਮਾ ਥੈਰੇਪੀ ਦੀ ਵਰਤੋਂ ਕਰੇਗੀ। ਇਸ ਲਈ ਸਰਕਾਰ ਨੇ ਐਸਪੀਐਸ ਹਸਪਤਾਲ ਲੁਧਿਆਣਾ ਦੀ ਮੈਡੀਕਲ ਟੀਮ ਦੇ ਜ਼ਰੀਏ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੁਧਿਆਣਾ ਦੇ ਏਸੀਪੀ ਅਨਿਲ ਕੋਹਲੀ ਦਾ ਪਲਾਜ਼ਮਾ ਥੈਰੇਪੀ ਕਰਵਾਉਣ ਦਾ ਫੈਸਲਾ ਕੀਤਾ ਹੈ।
ਚੰਡੀਗੜ੍ਹ: ਪੰਜਾਬ ਸਰਕਾਰ ਪਹਿਲੀ ਵਾਰ ਕੋਰੋਨਾ ਦੇ ਪੀੜਤਾਂ ਦਾ ਇਲਾਜ ਕਰਨ ਲਈ ਪਲਾਜ਼ਮਾ ਥੈਰੇਪੀ ਦੀ ਵਰਤੋਂ ਕਰੇਗੀ। ਇਸ ਲਈ ਸਰਕਾਰ ਨੇ ਐਸਪੀਐਸ ਹਸਪਤਾਲ ਲੁਧਿਆਣਾ ਦੀ ਮੈਡੀਕਲ ਟੀਮ ਦੇ ਜ਼ਰੀਏ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੁਧਿਆਣਾ ਦੇ ਏਸੀਪੀ ਅਨਿਲ ਕੋਹਲੀ ਦਾ ਪਲਾਜ਼ਮਾ ਥੈਰੇਪੀ ਕਰਵਾਉਣ ਦਾ ਫੈਸਲਾ ਕੀਤਾ ਹੈ। ਸਰਕਾਰ ਦੇ ਬੁਲਾਰੇ ਨੇ ਇਹ ਜਾਣਕਾਰੀ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਬੁਲਾਈ ਗਈ ਇਕ ਵੀਡੀਓ ਕਾਨਫਰੰਸ ਤੋਂ ਬਾਅਦ ਦਿੱਤੀ।
ਲੁਧਿਆਣਾ ਦੇ ਅਪੋਲੋ ਹਸਪਤਾਲ ‘ਚ ਦਾਖਲ ਪੰਜਾਬ ਪੁਲਿਸ ਦੇ ਏਸੀਪੀ ਦੇ ਪਰਿਵਾਰ ਨੇ ਇਸ ਇਲਾਜ ਦੀ ਇਜਾਜ਼ਤ ਦੇ ਦਿੱਤੀ ਹੈ। ਹੁਣ ਪੰਜਾਬ ਦੇ ਡਾਇਰੈਕਟਰ ਹੈਲਥ ਸਰਵਿਸਿਜ਼ ਸੰਭਾਵਤ ਪਲਾਜ਼ਮਾ ਦਾਨੀ ਨਾਲ ਤਾਲਮੇਲ ਬਣਾ ਰਹੇ ਹਨ। ਵੀਡੀਓ ਕਾਨਫਰੰਸਿੰਗ ਤੋਂ ਪਹਿਲਾਂ ਇਹ ਦੱਸਿਆ ਗਿਆ ਸੀ ਕਿ ਆਧੁਨਿਕ ਟੈਕਨਾਲੋਜੀ ਦੀ ਵਰਤੋਂ ਥੈਰੇਪੀ ‘ਚ ਕੀਤੀ ਜਾਏਗੀ। ਇਸ ਦਾ ਪ੍ਰਬੰਧ ਰਾਜ ਸਰਕਾਰ ਦੇ ਸਿਹਤ ਸਲਾਹਕਾਰ ਅਤੇ ਪੀਜੀਆਈ ਦੇ ਸਾਬਕਾ ਡਾਇਰੈਕਟਰ ਡਾ. ਕੇ ਕੇ ਤਲਵਾੜ ਕਰ ਰਹੇ ਹਨ।
ਇਸ ਦੌਰਾਨ ਅਨਿਲ ਕੋਹਲੀ ਦੇ ਸੰਪਰਕ ‘ਚ ਆਏ ਤਿੰਨ ਵਿਅਕਤੀਆਂ ਦਾ ਕੋਵਿਡ -19 ਲਈ ਟੈਸਟ ਵੀ ਕੀਤਾ ਗਿਆ। ਇਨ੍ਹਾਂ ‘ਚ ਏਸੀਪੀ ਦੀ ਪਤਨੀ ਪਲਕ ਕੋਹਲੀ, ਉਸ ਦੇ ਡਰਾਈਵਰ ਕਾਂਸਟੇਬਲ ਪ੍ਰਭਜੋਤ ਸਿੰਘ (ਫਿਰੋਜ਼ਪੁਰ) ਅਤੇ ਅਨਿਲ ਕੋਹਲੀ ਸਬ-ਡਵੀਜ਼ਨ ਅਧੀਨ ਪੈਂਦੇ ਖੇਤਰ ਜੋਧੇਵਾਲ ਦੇ ਸਬ-ਇੰਸਪੈਕਟਰ ਅਰਸ਼ਪ੍ਰੀਤ ਗਰੇਵਾਲ ਸ਼ਾਮਲ ਹਨ।
ਇਹ ਵੀ ਪੜ੍ਹੋ :
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਧਰਮ
ਪੰਜਾਬ
ਪੰਜਾਬ
Advertisement