ਲੁਧਿਆਣਾ ਦੇ ਅਪੋਲੋ ਹਸਪਤਾਲ ‘ਚ ਦਾਖਲ ਪੰਜਾਬ ਪੁਲਿਸ ਦੇ ਏਸੀਪੀ ਦੇ ਪਰਿਵਾਰ ਨੇ ਇਸ ਇਲਾਜ ਦੀ ਇਜਾਜ਼ਤ ਦੇ ਦਿੱਤੀ ਹੈ। ਹੁਣ ਪੰਜਾਬ ਦੇ ਡਾਇਰੈਕਟਰ ਹੈਲਥ ਸਰਵਿਸਿਜ਼ ਸੰਭਾਵਤ ਪਲਾਜ਼ਮਾ ਦਾਨੀ ਨਾਲ ਤਾਲਮੇਲ ਬਣਾ ਰਹੇ ਹਨ। ਵੀਡੀਓ ਕਾਨਫਰੰਸਿੰਗ ਤੋਂ ਪਹਿਲਾਂ ਇਹ ਦੱਸਿਆ ਗਿਆ ਸੀ ਕਿ ਆਧੁਨਿਕ ਟੈਕਨਾਲੋਜੀ ਦੀ ਵਰਤੋਂ ਥੈਰੇਪੀ ‘ਚ ਕੀਤੀ ਜਾਏਗੀ। ਇਸ ਦਾ ਪ੍ਰਬੰਧ ਰਾਜ ਸਰਕਾਰ ਦੇ ਸਿਹਤ ਸਲਾਹਕਾਰ ਅਤੇ ਪੀਜੀਆਈ ਦੇ ਸਾਬਕਾ ਡਾਇਰੈਕਟਰ ਡਾ. ਕੇ ਕੇ ਤਲਵਾੜ ਕਰ ਰਹੇ ਹਨ।
ਇਸ ਦੌਰਾਨ ਅਨਿਲ ਕੋਹਲੀ ਦੇ ਸੰਪਰਕ ‘ਚ ਆਏ ਤਿੰਨ ਵਿਅਕਤੀਆਂ ਦਾ ਕੋਵਿਡ -19 ਲਈ ਟੈਸਟ ਵੀ ਕੀਤਾ ਗਿਆ। ਇਨ੍ਹਾਂ ‘ਚ ਏਸੀਪੀ ਦੀ ਪਤਨੀ ਪਲਕ ਕੋਹਲੀ, ਉਸ ਦੇ ਡਰਾਈਵਰ ਕਾਂਸਟੇਬਲ ਪ੍ਰਭਜੋਤ ਸਿੰਘ (ਫਿਰੋਜ਼ਪੁਰ) ਅਤੇ ਅਨਿਲ ਕੋਹਲੀ ਸਬ-ਡਵੀਜ਼ਨ ਅਧੀਨ ਪੈਂਦੇ ਖੇਤਰ ਜੋਧੇਵਾਲ ਦੇ ਸਬ-ਇੰਸਪੈਕਟਰ ਅਰਸ਼ਪ੍ਰੀਤ ਗਰੇਵਾਲ ਸ਼ਾਮਲ ਹਨ।
ਇਹ ਵੀ ਪੜ੍ਹੋ :