ਚੰਡੀਗੜ੍ਹ: ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਰਾਜ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੀਆਂ ਰਿਪੋਰਟਾਂ ਤੋਂ ਇਨਕਾਰ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਫਵਾਹਾਂ ਵਾਲੀ ਜਾਣਕਾਰੀ ‘ਤੇ ਵਿਸ਼ਵਾਸ ਨਾ ਕਰਨ। ਉਨ੍ਹਾਂ ਨੇ ਅਫਵਾਹਾਂ ਤੇ ਝੂਠੀਆਂ ਖ਼ਬਰਾਂ ਫੈਲਾਉਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ।

ਇਸ ਤੋਂ ਪਹਿਲਾਂ, ਚੰਡੀਗੜ੍ਹ ਯੂਟੀ ਪ੍ਰਸ਼ਾਸਨ ਨੇ ਕੋਰੋਨਵਾਇਰਸ ਨਾਲ ਹੋਣ ਵਾਲੇ ਡਰਾਵੇ ਦਾ ਮੁਕਾਬਲਾ ਕਰਨ ਲਈ ਕਦਮ ਚੁੱਕੇ ਹਨ। ਅਧਿਕਾਰੀ ਵੀ ਆਨਲਾਈਨ ਫੈਕ ਜਾਣਕਾਰੀ ‘ਤੇ ਨਜ਼ਰ ਰੱਖ ਰਹੇ ਹਨ। ਅਧਿਕਾਰੀਆਂ ਨੇ ਫੈਕ ਮੈਸੇਜ ਫਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ।



ਵ੍ਹੱਟਸਐਪ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਪ੍ਰਸਾਰਤ ਕੀਤੇ ਜਾ ਰਹੇ ਸੰਦੇਸ਼ ਨੇ ਕੋਰੋਨਾਵਾਇਰਸ ਦੀ ਦਹਿਸ਼ਤ ਨੂੰ ਹੋਰ ਭੜਕਾ ਦਿੱਤਾ ਹੈ।