ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਡੀਜੀਪੀ ਦਿਨਕਰ ਗੁਪਤਾ ਨੇ ਵੀਡੀਓ ਟਵਿੱਟਰ ‘ਤੇ ਸ਼ੇਅਰ ਕੀਤੀ ਹੈ। ਵੀਡੀਓ ‘ਚ ਪੁਲਿਸ ਕਰਮਚਾਰੀ ਨੱਚਦੇ ਹੋਏ ਦਿਖਾਈ ਦੇ ਰਹੇ ਹਨ ਤੇ ਕੋਰੋਨਾਵਾਇਰਸ ਖ਼ਿਲਾਫ਼ ਜੰਗ ਲਈ ਲੋਕਾਂ ਨੂੰ ਜਾਗਰੂਕ ਕਰਦੇ ਨਜ਼ਰ ਆ ਰਹੇ ਹਨ।



ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਖੂਬ ਵਾਇਰਲ ਹੋ ਰਹੀ ਹੈ। ਇਸ ਵੀਡੀਓ ਨਾਲ ਦਿਨਕਰ ਗੁਪਤਾ ਨੇ ਲਿਖਿਆ ਇਹ ਕਲਿਪਿੰਗ ਪੰਜਾਬ ਪੁਲਿਸ ਵੱਲੋਂ ਸੂਬੇ ਦੇ ਲੋਕਾਂ ਲਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਿਰਦੇਸ਼ਾਂ ਦਾ ਪਾਲਣ ਕਰਨਾ। ਵਾਰ-ਵਾਰ ਹੱਥ ਧੋਵੋ। ਘਰ ‘ਚ ਹੀ ਰਹੋ ਤੇ ਲੋਕਾਂ ਤੋਂ ਕੁਝ ਦਿਨਾਂ ਲਈ ਦੂਰੀ ਬਣਾ ਕੇ ਰੱਖੋ।

https://twitter.com/DGPPunjabPolice/status/1241301882393395200

ਦੱਸ ਦਈਏ ਕਿ ਪੰਜਾਬ 'ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਜਲੰਧਰ ਦੇ ਫਿਲੌਰ 'ਚ ਤਿੰਨ ਨਵੇਂ ਮਾਮਲੇ ਆਏ ਹਨ। ਸੂਬੇ 'ਚ ਤਿੰਨ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕੁੱਲ 26 ਕੋਰੋਨਾ ਪੌਜ਼ੇਟਿਵ ਮਰੀਜ਼ ਹੋ ਗਏ ਹਨ। ਦੱਸ ਦਈਏ ਕਿ ਇਹ ਤਿੰਨ ਵੀ ਨਵਾਂਸ਼ਹਿਰ ਦੇ ਬਲਦੇਵ ਸਿੰਘ ਦੇ ਸੰਪਰਕ 'ਚ ਆਉਣ ਤੋਂ ਬਾਅਦ ਕੋਰੋਨਾ ਸੰਕਰਮਿਤ ਹੋਏ ਹਨ।
ਇਹ ਵੀ ਪੜ੍ਹੋ :