ਪੜਚੋਲ ਕਰੋ
ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ, 542 ਮਰੀਜ਼ਾਂ ‘ਚ 178 ਸ਼ਰਧਾਲੂ ਵੀ ਸ਼ਾਮਲ
ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਅੱਜ ਸੂਬੇ ‘ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 542 ਹੋ ਗਈ ਹੈ ਅਤੇ ਹੁਣ ਤੱਕ ਕੋਵਿਡ-19 ਨਾਲ 20 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਸੰਕੇਤਕ ਤਸਵੀਰ
ਚੰਡੀਗੜ੍ਹ: ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਅੱਜ ਸੂਬੇ ‘ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 542 ਹੋ ਗਈ ਹੈ ਅਤੇ ਹੁਣ ਤੱਕ ਕੋਵਿਡ-19 ਨਾਲ 20 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੰਜਾਬ ‘ਚ ਹਾਲੇ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 356 ਹੈ ਅਤੇ ਕੋਰੋਨਾ ਪੌਜ਼ੇਟਿਵ 104 ਮਰੀਜ਼ ਠੀਕ ਹੋ ਚੁੱਕੇ ਹਨ। ਸੂਬੇ ‘ਚ ਹੁਣ ਤੱਕ ਸ਼ਕੀ ਮਰੀਜ਼ਾਂ ਗਿਣਤੀ 21205 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਚੋਂ 17286 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 3439 ਮਰੀਜ਼ਾਂ ਦੀ ਰਿਪੋਰਟ ਭੇਜੀ ਗਈ ਹੈ। ਅੱਜ ਸੂਬੇ ਦੇ 13 ਜ਼ਿਲ੍ਹਿਆਂ ਚੋਂ ਕੋਰੋਨਾ ਦੇ 105 ਨਵੇਂ ਕੇਸ ਸਾਹਮਣੇ ਆਏ ਹਨ। ਦੱਸ ਦਈਏ ਕਿ ਸੂਬੇ 'ਚ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਦੇ ਕੋਰੋਨਾ ਪੌਜ਼ੇਟਿਵ ਹੋਣ ਨਾਲ ਲੋਕਾਂ 'ਚ ਹੋਰ ਡਰ ਦਾ ਮਾਹੌਲ ਬਣ ਗਿਆ ਹੈ। ਪੰਜਾਬ 'ਚ 542 ਕੋਰੋਨਾ ਪੌਜ਼ੇਟਿਵ ਮਰੀਜ਼ਾਂ 'ਚ 178 ਸ਼ਰਧਾਲੂ ਵੀ ਹਨ। ਜਿਨ੍ਹਾਂ ਦੀ ਗਿਣਤੀ ਅਜੇ ਹੋਰ ਵਧ ਸਕਦੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















