ਨਵੀਂ ਦਿੱਲੀ: ਦੇਸ਼ ਵਿੱਚ ਘਾਤਕ ਕੋਰੋਨਾਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਦਿਨੋ ਦਿਨ ਵੱਧਦੀ ਜਾ ਰਹੀ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ‘ਚ ਇਸ ਮਹਾਂਮਾਰੀ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਹੁਣ 14 ਹਜ਼ਾਰ ਨੂੰ ਪਾਰ ਕਰ ਗਈ ਹੈ। ਮੰਤਰਾਲੇ ਅਨੁਸਾਰ ਹੁਣ ਤੱਕ 14 ਹਜ਼ਾਰ 378 ਵਿਅਕਤੀ ਕੋਰੋਨਾ ਨਾਲ ਸੰਕਰਮਿਤ ਹੋਏ ਹਨ। ਇਸ ਦੇ ਨਾਲ ਹੀ 480 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ 1992 ਲੋਕ ਠੀਕ ਹੋ ਗਏ ਹਨ।

ਕਿਸ ਸੂਬੇ ‘ਚ ਕਿੰਨੀਆਂ ਮੌਤਾਂ?

ਸਿਹਤ ਮੰਤਰਾਲੇ ਅਨੁਸਾਰ ਮਹਾਰਾਸ਼ਟਰ ‘ਚ 201, ਮੱਧ ਪ੍ਰਦੇਸ਼ ‘ਚ 69, ਗੁਜਰਾਤ ‘ਚ 41, ਪੰਜਾਬ ‘ਚ 15, ਦਿੱਲੀ ‘ਚ 42, ਤਾਮਿਲਨਾਡੂ ‘ਚ 15, ਤੇਲੰਗਾਨਾ ‘ਚ 18, ਆਂਧਰਾ ਪ੍ਰਦੇਸ਼ ‘ਚ 14, ਕਰਨਾਟਕ ‘ਚ 13, ਪੱਛਮੀ ਬੰਗਾਲ ‘ਚ 10, ਜੰਮੂ- ਕਸ਼ਮੀਰ ‘ਚ 5, ਉੱਤਰ ਪ੍ਰਦੇਸ਼ ‘ਚ 14, ਹਰਿਆਣੇ ‘ਚ 3, ਰਾਜਸਥਾਨ ‘ਚ 11, ਕੇਰਲ ‘ਚ 3, ਝਾਰਖੰਡ ‘ਚ 2, ਬਿਹਾਰ ‘ਚ 2, ਅਸਾਮ, ਹਿਮਾਚਲ ਪ੍ਰਦੇਸ਼ ਅਤੇ ਉੜੀਸਾ ‘ਚ ਇਕ-ਇਕ ਮੌਤਾਂ ਹੋਈਆਂ ਹਨ।

ਦੇਖੋ ਸੂਬਿਆਂ ਦੇ ਅੰਕੜੇ:


ਇਹ ਵੀ ਪੜ੍ਹੋ :