ਪੜਚੋਲ ਕਰੋ

ਭਾਰਤ ਪਹੁੰਚਿਆ ਕੋਰੋਨਾਵਾਇਰਸ ਦੀ ਤੀਜੀ ਸਟੇਜ! ਬੇਹੱਦ ਖ਼ਤਰਨਾਕ ਤੀਜੀ ਤੇ ਚੌਥੀ ਸਟੇਜ

ਦੇਸ਼ ‘ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਵਧਦੀ ਗਿਣਤੀ ਦਰਮਿਆਨ ਕਈ ਮੀਡੀਆ ਰਿਪੋਰਟਾਂ ਇਸ ਮਹਾਮਾਰੀ ਦੀ ਤੀਜੀ ਸਟੇਜ ਆਉਣ ਦਾ ਖਦਸ਼ਾ ਜਤਾਉਣ ਲੱਗੀਆਂ ਹਨ। ਹਾਲਾਂਕਿ ਸਰਕਾਰ ਇਸ ਤੋਂ ਇਨਕਾਰ ਕਰ ਰਹੀ ਹੈ। ਸਰਕਾਰ ਦਾ ਦਾਅਵਾ ਹੈ ਕਿ ਤੀਜੀ ਸਟੇਜ ਨਾ ਆਵੇ, ਇਸ ਲਈ ਯਤਨ ਕੀਤੇ ਜਾ ਰਹੇ ਹਨ।

ਪਵਨਪ੍ਰੀਤ ਕੌਰ ਦੀ ਖਾਸ ਰਿਪੋਰਟ ਚੰਡੀਗੜ੍ਹ: ਦੇਸ਼ ‘ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਵਧਦੀ ਗਿਣਤੀ ਦਰਮਿਆਨ ਕਈ ਮੀਡੀਆ ਰਿਪੋਰਟਾਂ ਇਸ ਮਹਾਮਾਰੀ ਦੀ ਤੀਜੀ ਸਟੇਜ ਆਉਣ ਦਾ ਖਦਸ਼ਾ ਜਤਾਉਣ ਲੱਗੀਆਂ ਹਨ। ਹਾਲਾਂਕਿ ਸਰਕਾਰ ਇਸ ਤੋਂ ਇਨਕਾਰ ਕਰ ਰਹੀ ਹੈ। ਸਰਕਾਰ ਦਾ ਦਾਅਵਾ ਹੈ ਕਿ ਤੀਜੀ ਸਟੇਜ ਨਾ ਆਵੇ, ਇਸ ਲਈ ਯਤਨ ਕੀਤੇ ਜਾ ਰਹੇ ਹਨ। ਉਧਰ, ਵਿਗਿਆਨੀਆਂ ਮੁਤਾਬਕ ਜਦ 30% ਮਾਮਲਿਆਂ ‘ਚ ਸੰਕਰਮਣ ਦਾ ਸਰੋਤ ਪਤਾ ਨਾ ਲੱਗੇ, ਤਾਂ ਮਹਾਮਾਰੀ ਦੀ ਤੀਜੀ ਸਟੇਜ ਮੰਨੀ ਜਾਂਦੀ ਹੈ। ਕਿਉਂ ਹੈ ਤੀਜੀ ਤੇ ਚੌਥੀ ਸਟੇਜ ਖ਼ਤਰਨਾਕ? ਕੋਰੋਨਾਵਾਇਰਸ ਸਟੇਜ਼ 1: ਵਿਦੇਸ਼ ਤੋਂ ਆਏ ਲੋਕ ਵਾਇਰਸ ਲੈ ਕੇ ਆਉਂਦੇ ਹਨ। ਪਹਿਲੀ ਸਟੇਜ ‘ਚ ਵਾਇਰਸ ਵਿਦੇਸ਼ ਯਾਤਰਾ ਕਰਕੇ ਪਰਤੇ ਜਾਂ ਵਿਦੇਸ਼ ਤੋਂ ਆਏ ਲੋਕਾਂ ਤੋਂ ਉਸ ਦੇਸ਼ ‘ਚ ਆਉਂਦਾ ਹੈ, ਜਿੱਥੇ ਇਹ ਵਾਇਰਸ ਪਹਿਲਾਂ ਨਹੀਂ ਹੈ। ਦੁਨੀਆ ਦੇ ਜ਼ਿਆਦਰ ਦੇਸ਼ਾਂ ਲਈ ਕੋਰੋਨਾਵਾਇਰਸ ਦੇਣ ਵਾਲਾ ਦੇਸ਼ ਚੀਨ ਰਿਹਾ ਹੈ। ਹਾਲਾਂਕਿ ਭਾਰਤ ਦੇ ਮਾਮਲੇ ਵਿੱਚ, ਇਹ ਮੰਨਿਆ ਜਾਂਦਾ ਹੈ ਕਿ ਇਟਲੀ ਤੋਂ ਕੁਝ ਸੈਲਾਨੀ ਸਨ ਜੋ ਪਹਿਲਾਂ ਵਾਇਰਸ ਲੈ ਕੇ ਆਏ ਸੀ, ਜੋ ਬਾਅਦ ਵਿੱਚ ਕੋਵਿਡ-19 ਪੌਜ਼ੇਟਿਵ ਪਾਏ ਗਏ। ਕੋਰੋਨਾਵਾਇਰਸ ਸਟੇਜ਼ 2: ਜਦੋਂ ਵਾਇਰਸ ਸਥਾਨਕ ਤੌਰ 'ਤੇ ਫੈਲਦਾ ਹੈ। ਉਹ ਲੋਕ ਜੋ ਦੇਸ਼ ਤੋਂ ਬਾਹਰ ਨਹੀਂ ਜਾਂਦੇ ਸਨ ਤੇ ਟਰੈਵਲ ਹਿਸਟਰੀ ਵਾਲੇ ਸੰਕਰਮਿਤ ਲੋਕਾਂ ਦੇ ਸੰਪਰਕ ਵਿੱਚ ਆਉਂਦੇ ਹਨ ਤੇ ਉਨ੍ਹਾਂ ਨੂੰ ਵੀ ਵਾਇਰਸ ਲੱਗ ਜਾਂਦਾ ਹੈ। ਇਸ ਪੜਾਅ ਨੂੰ ਸਥਾਨਕ ਪ੍ਰਸਾਰ ਕਿਹਾ ਜਾਂਦਾ ਹੈ, ਜਿਸ ਵਿੱਚ ਇਹ ਸਪੱਸ਼ਟ ਹੈ ਕਿ ਵਾਇਰਸ ਇੱਕ ਖ਼ਾਸ ਖੇਤਰ ਵਿੱਚ ਫੈਲ ਰਿਹਾ ਹੈ ਤੇ ਵਾਇਰਸ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਵਿੱਚ ਜਾ ਰਿਹਾ ਹੈ। ਹੁਣ ਤੱਕ ਇਹ ਮੰਨਿਆ ਜਾਂਦਾ ਹੈ ਕਿ ਦੇਸ਼ ਦੂਜੇ ਪੜਾਅ ਵਿੱਚ ਹੈ। ਕੋਰੋਨਾਵਾਇਰਸ ਸਟੇਜ਼ 3: ਸਟੇਜ਼ 3 ਨੂੰ ਕਮਿਊਨਿਟੀ ਟਰਾਂਸਫਰ ਕਿਹਾ ਜਾਂਦਾ ਹੈ। ਇਸ ਵਿੱਚ ਖਤਰਾ ਇਸ ਲਈ ਜ਼ਿਆਦਾ ਹੈ ਕਿਉਂਕਿ ਇਸ ਵਿੱਚ ਮਰੀਜ਼ ਵਿੱਚ ਵਾਇਰਸ ਦੇ ਪੌਜ਼ੇਟਿਵ ਹੋਣ ਦਾ ਪਤਾ ਨਹੀਂ ਲੱਗਦਾ। ਇਸ ਤਰ੍ਹਾਂ ਉਸ ਦਾ ਸੰਪਰਕ ਹੋਰ ਲੋਕਾਂ ਨਾਲ ਹੁੰਦਾ ਰਹਿੰਦਾ ਹੈ ਤੇ ਵਾਇਰਸ ਫੈਲਦਾ ਰਹਿੰਦਾ ਹੈ। ਕੋਰੋਨਾਵਾਇਰਸ ਸਟੇਜ਼ 4: ਇਸ ਤੋਂ ਬਾਅਦ ਬਿਮਾਰੀ ਦੀ ਚੌਥਾ ਸਟੇਜ ਹੁੰਦੀ ਹੈ ਜੋ ਸਭ ਤੋਂ ਖਤਰਨਾਕ ਹੁੰਦੀ ਹੈ। ਅਸਲ ਵਿੱਚ ਚੌਥੀ ਸਟੇਜ ਹੀ ਮਹਾਮਾਰੀ ਹੁੰਦੀ ਹੈ। ਚੀਨ, ਇਟਲੀ, ਸਪੇਨ ਤੇ ਇਰਾਨ ਵਿੱਚ ਕਰੋਨਾਵਾਇਰਸ ਦੀ ਚੌਥੀ ਸਟੇਜ ਹੈ। ਕੀ ਭਾਰਤ ਤੀਜੀ ਸਟੇਜ ‘ਚ ? ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੇ ਸਕੱਤਰ ਲਵ ਅਗਰਵਾਲ ਨੇ ਇੱਕ ਬਿਆਨ ‘ਚ ਕਿਹਾ ਹੈ ਕਿ ਦੇਸ਼ ਅਜੇ ਤੀਸਰੀ ਸਟੇਜ ‘ਚ ਨਹੀਂ। ਸਾਡੇ ਦੇਸ਼ ‘ਚ ਕੁਝ ਅਜਿਹੇ ਮਾਮਲੇ ਆਏ ਹਨ ਜਿਨ੍ਹਾਂ ਦਾ ਸਰੋਤ ਪਤਾ ਨਹੀਂ ਚੱਲ ਸਕਿਆ ਹੈ। ਇਹ ਆਸਾਨ ਪ੍ਰਕ੍ਰਿਆ ਨਹੀਂ ਹੈ ਤੇ ਇਸ ‘ਚ ਸਮਾਂ ਲੱਗਦਾ ਹੈ। 20 ਤੋਂ 30 ਫੀਸਦੀ ਮਾਮਲੇ ਜਦ ਅਜਿਹੇ ਹੋਣ ਜਿਨ੍ਹਾਂ ਦੇ ਸੰਕਰਮਣ ਦਾ ਕਾਰਨ ਨਾ ਪਤਾ ਚੱਲ ਸਕੇ, ਇਸ ਦਾ ਮਤਲਬ ਹੈ ਕਿ ਤੀਸਰੀ ਸਟੇਜ ਆ ਚੁਕੀ ਹੈ। ਇਹ ਵੀ ਪੜ੍ਹੋ : Coronavirus: WhatsApp ਯੂਜ਼ਰਸ ਲਈ ਬੂਰੀ ਖ਼ਬਰ, ਸਿਰਫ 16 ਸੈਕਿੰਡ ਦਾ ਹੀ ਸਟੇਟੱਸ ਪਾ ਸਕਣਗੇ ਭਾਰਤੀ ਯੂਜ਼ਰ ਕਪਿਲ ਸ਼ਰਮਾ ਤੇ ਸੁਨੀਲ ਗਰੋਵਰ ਦੇ ਫੈਨਸ ਲਈ ਚੰਗੀ ਖ਼ਬਰ, ਟੀਵੀ ‘ਤੇ ਦੋਨੋਂ ਇਕੱਠੇ ਕਰ ਰਹੇ ਵਾਪਸੀ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget