ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੋਰੋਨਾਵਾਇਰਸ (ਕੋਵਿਡ-19) ਕਰਕੇ ਨਵੇਂ ਨਿਯਮਾਂ ਦਾ ਐਲਾਨ ਕਰ ਦਿੱਤਾ ਹੈ। ਇਸ ਫਰਮਾਨ ਮੁਤਾਬਕ ਜਨਤਕ ਇਕੱਠ ‘ਚ 50 ਲੋਕਾਂ ਦੀ ਗਿਣਤੀ ਨੂੰ ਘੱਟ ਕਰਕੇ ਮਹਿਜ਼ 20 ਲੋਕਾਂ ਦੇ ਇਕੱਠੇ ਹੋਣ ਦੀ ਹਦਾਇਤ ਦਿੱਤੀ ਹੈ। ਇਸ ਦੇ ਨਾਲ ਹੀ ਸਰਕਾਰ ਨੇ ਆਪਣੇ ਹੁਕਮ ‘ਚ ਕਿਹਾ ਹੈ ਕਿ ਸ਼ੁੱਕਰਵਾਰ ਰਾਤ ਬੱਸਾਂ, ਆਟੋ ਵੀ ਬੰਦ ਕਰ ਦਿੱਤੇ ਗਏ ਹਨ।


ਸੂਬੇ ‘ਚ ਸਾਰੇ ਹੋਟਲ, ਰੈਸਟੋਰੈਂਟ, ਮੈਰਿਜ਼ ਪੈਲੇਸ ਤੇ ਇੰਡੋਰ ਡਾਈਨਿੰਗ ਵੀ ਬੰਦ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸੂਬੇ ‘ਚ ਚਲ ਰਹੀਆਂ ਪ੍ਰੀਖਿਆਵਾਂ ਨੂੰ ਵੀ ਮੁਲਤਵੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਦੱਸ ਦਈਏ ਕਿ ਪੰਜਾਬ ਸਕੂਲ ਬੋਰਡ ਤੇ ਸੀਬੀਐਸਈ ਦੀ ਪ੍ਰੀਖਿਆਵਾਂ ਨੂੰ 31 ਮਾਰਚ ਤਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ।

ਨਾਲ ਹੀ ਕੋਰੋਨਾ ਪੀੜਤਾਂ ਦੀ ਸਟੈਂਪਿੰਗ ਕੀਤੀ ਜਾਵੇਗੀ ਤਾਂ ਜੋ ਮਰੀਜ਼ਾਂ ਦੇ ਭੱਜਣ ਦੀ ਘਟਨਾਵਾਂ ਨੂੰ ਨਕੇਲ ਪਾਈ ਜਾ ਸਕੇ। ਸਰਕਾਰ ਨੇ ਡੀਸੀ, ਡਾਕਟਰਾਂ ਤੇ ਐਸਐਸਪੀ ਨੂੰ ਆਪਣੇ ਨਿਰਧਾਰਿਤ ਖੇਤਰ ਨਾ ਛੱਡਣ ਦੇ ਹੁਕਮ ਵੀ ਦਿੱਤੇ ਗਏ ਹਨ।