ਨਵੀਂ ਦਿੱਲੀ: ਦੇਸ਼ ‘ਚ ਕੋਰੋਨਾਵਾਇਰਸ (coronavirus) ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਅੱਜ ਵਧ ਕੇ 23452 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ਾਮ 5:30 ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 1752 ਨਵੇਂ ਕੇਸ ਸਾਹਮਣੇ ਆਏ ਹਨ ਅਤੇ 37 ਲੋਕਾਂ ਦੀ ਮੌਤ ਹੋ ਗਈ ਹੈ। ਕੁੱਲ ਮੌਤ ਦੀ ਗਿਣਤੀ ਨੂੰ ਵੇਖਿਏ ਤਾਂ ਕੋਵਿਡ-19 ਨਾਲ 723 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 4814 ਮਰੀਜ਼ਾਂ ਠੀਕ ਹੋਏ ਹਨ


ਇਸ ਤੋਂ ਪਹਿਲਾਂ ਸਿਹਤ ਮੰਤਰਾਲੇ ਨੇ ਕਿਹਾ ਸੀ ਕਿ ਲੌਕਡਾਊਨ ਨੂੰ ਲਾਗੂ ਕਰਨ ਦਾ ਫੈਸਲਾ ਸਹੀ ਸਮੇਂ ‘ਤੇ ਲਿਆ ਗਿਆ ਸੀ, ਇਹ ਕੋਰੋਨਾਵਾਇਰਸ ਸੰਕਰਮਣ ਦੇ ਫੈਲਣ ਨੂੰ ਰੋਕਣ ਲਈ ਕਾਰਗਰ ਸੀ। ਅਧਿਕਾਰੀ ਨੇ ਕਿਹਾ ਕਿ ਕੋਰੋਨਾਵਾਇਰਸ ਸੰਕਰਮਣ ਦੇ ਕੇਸਾਂ ਦੀ ਦੁੱਗਣੀ ਹੋਣ ਦੀ ਦਰ ਅਜੇ 10 ਦਿਨ ਹੈ।

ਸਿਹਤ ਮੰਤਰਾਲੇ ਦੇ ਜੁਆਇੰਟ ਸੈਕਟਰੀ ਲਵ ਅਗਰਵਾਲ ਨੇ ਕਿਹਾ ਕਿ ਕਮਿਊਨਿਟੀ ਪੱਧਰ ‘ਤੇ ਕੋਰੋਨਾਵਾਇਰਸ ਦੇ ਫੈਲਣ ਨੂੰ ਰੋਕਣ ਲਈ ਅਸੀਂ ਜ਼ਿਲ੍ਹਾ ਅਤੇ ਰਾਜ ਪੱਧਰ ‘ਤੇ ਕਮਿਊਨਿਟੀ ਨਿਗਰਾਨੀ ਪ੍ਰਣਾਲੀ ਲਾਗੂ ਕਰ ਰਹੇ ਹਾਂ। ਪਿਛਲੇ 14 ਦਿਨਾਂ ‘ਚ 80 ਜ਼ਿਲ੍ਹਿਆਂ ਚੋਂ ਕੋਵਿਡ-19 ਦਾ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ ਹੈ।

ਸੂਬਿਆਂ ਦੇ ਅੰਕੜੇ: