ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟਵੀਟ ਕੀਤਾ, "ਇਤਿਹਾਸ ਵਿੱਚ ਪਹਿਲੀ ਵਾਰ, ਸਾਰੇ 50 ਸੂਬੇ ਪੂਰੀ ਤਰ੍ਹਾਂ ਡਿਸਾਸਟਰ ਕਾਨੂੰਨ ਨੂੰ ਲਾਗੂ। ਯੁੱਧ ਅਣਦੇਖੇ ਦੁਸ਼ਮਣ ਨਾਲ ਜਾਰੀ ਹੈ, ਜਿੱਤ ਸਾਡੀ ਹੋਵੇਗੀ। "
ਦੱਸ ਦਈਏ ਕਿ ਇਸ ਮਹਾਂਮਾਰੀ ਨੇ ਦੁਨੀਆ 'ਚ ਅਮਰੀਕਾ 'ਚ ਸਭ ਤੋਂ ਵੱਧ ਲੋਕਾਂ ਦੀ ਜਾਨ ਲੈ ਲਈ ਹੈ ਅਤੇ ਇਸ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ 22 ਹਜ਼ਾਰ ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਇਸ ਦੇ ਨਾਲ ਹੀ ਮਹਾਂਮਾਰੀ ਦੇ ਮਾਮਲਿਆਂ ਦੀ ਗਿਣਤੀ ਪੰਜ ਲੱਖ ਤੋਂ ਪਾਰ ਹੋ ਗਈ ਹੈ। ਅਮਰੀਕਾ ਤੋਂ ਬਾਅਦ ਇਟਲੀ ਮਹਾਂਮਾਰੀ ਨਾਲ ਦੂਜਾ ਸਭ ਤੋਂ ਪ੍ਰਭਾਵਤ ਦੇਸ਼ ਹੈ ਜਿੱਥੇ 19 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਡੇਢ ਲੱਖ ਤੋਂ ਵੱਧ ਸੰਕਰਮਣ ਦੇ ਮਾਮਲੇ ਸਾਹਮਣੇ ਆਏ ਹਨ।
ਦੁਨੀਆ ਭਰ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 18 ਲੱਖ ਨੂੰ ਪਾਰ ਕਰ ਗਈ ਹੈ। ਮਰਨ ਵਾਲਿਆਂ ਦੀ ਗਿਣਤੀ 1 ਲੱਖ 12 ਹਜ਼ਾਰ ਤੱਕ ਪਹੁੰਚ ਗਈ ਹੈ। ਚੰਗੀ ਖ਼ਬਰ ਇਹ ਹੈ ਕਿ ਇਟਲੀ ਵਿਚ, ਤਿੰਨ ਹਫ਼ਤਿਆਂ ਵਿਚ ਮਰਨ ਵਾਲਿਆਂ ਦੀ ਗਿਣਤੀ ਹੇਠਲੇ ਪੱਧਰ ‘ਤੇ ਆ ਗਈ ਹੈ।