ਚੰਡੀਗੜ੍ਹ: ਅੱਜ ਸੂਬੇ ‘ਚ ਕੋਰੋਨਾਵਾਇਰਸ (Corornavirus) ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 1526 ਹੋ ਗਈ ਹੈ ਅਤੇ ਹੁਣ ਤੱਕ ਕੋਰੋਨਾਵਾਇਰਸ ਨਾਲ 27 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਜੇ ਸੂਬੇ ‘ਚ 1364 ਕੋਰੋਨਾ ਦੇ ਮਰੀਜ਼ਾਂ ਦਾ ਇਲਾਜ਼ ਚਲ ਰਿਹਾ ਹੈ ਅਤੇ 135 ਮਰੀਜ਼ ਠੀਕ ਹੋ ਚੁੱਕੇ ਹਨ।
ਸੂਬੇ ਵਿਚ ਹੁਣ ਤੱਕ ਸ਼ਕੀ ਮਰੀਜ਼ਾਂ ਗਿਣਤੀ 32060 ਹੈ, ਜਿਨ੍ਹਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਚੋਂ 24303 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 6231 ਮਰੀਜ਼ਾਂ ਦੀ ਰਿਪੋਰਟ ਭੇਜੀ ਗਈ ਹੈ। ਅੱਜ ਸੂਬੇ ਦੇ 18 ਜ਼ਿਲ੍ਹਿਆਂ ਵਿਚੋਂ ਕੋਰੋਨਾ ਦੇ 75 ਨਵੇਂ ਕੇਸ ਸਾਹਮਣੇ ਆਏ।