ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ‘ਚ ਘਾਤਕ ਕੋਰੋਨਾਵਾਇਰਸ ਫੈਲਣ ਤੋਂ ਰੋਕਣ ਲਈ ਲੌਕਡਾਊਨ 3 ਮਈ ਤੱਕ ਵਧਾਉਣ ਦਾ ਐਲਾਨ ਕੀਤਾ ਹੈ। ਅੱਜ ਦੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਵੱਲੋਂ ਲੌਕਡਾਊਨ-2 'ਚ ਕਈ ਤਰ੍ਹਾਂ ਦੀਆਂ ਰਾਹਤਾਂ ਦਿੱਤੀਆਂ ਗਈਆਂ ਹਨ, ਪਰ ਉਨ੍ਹਾਂ ਦੇ ਸੰਬੋਧਨ ਤੋਂ ਤੁਰੰਤ ਬਾਅਦ ਰੇਲਵੇ ਮੰਤਰਾਲੇ ਨੇ ਵੀ 3 ਮਈ ਤੱਕ ਯਾਤਰੀ ਗੱਡੀਆਂ ਦਾ ਸੰਚਾਲਨ ਰੋਕਣ ਦਾ ਫੈਸਲਾ ਲਿਆ ਹੈ।


ਜ਼ਰੂਰੀ ਸਾਮਾਨ ਦੀ ਸਪਲਾਈ ਜਾਰੀ ਰਹੇਗੀ ਮਾਲ ਯਾਤਰਾ ਟ੍ਰੇਨ:

ਭਾਰਤੀ ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਯਾਤਰੀ ਰੇਲ ਗੱਡੀਆਂ ਦੇ ਸੰਚਾਲਨ ਨੂੰ ਹੁਣ 3 ਮਈ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਹਾਲਾਂਕਿ ਦੇਸ਼ ਭਰ ‘ਚ ਜ਼ਰੂਰੀ ਚੀਜ਼ਾਂ ਦੀ ਸਪਲਾਈ ਲਈ ਮਾਲ ਗੱਡੀਆਂ ਜਾਰੀ ਰਹਿਣਗੀਆਂ। ਰੇਲਵੇ ਨੇ ਕਿਹਾ, ”ਇਹ ਫੈਸਲਾ ਲਿਆ ਗਿਆ ਹੈ ਕਿ ਪ੍ਰੀਮੀਅਮ ਟ੍ਰੇਨਾਂ, ਮੇਲ, ਐਕਸਪ੍ਰੈਸ ਟ੍ਰੇਨਾਂ, ਯਾਤਰੀ ਟ੍ਰੇਨਾਂ, ਉਪਨਗਰੀ ਰੇਲ ਗੱਡੀਆਂ, ਕੋਲਕਾਤਾ ਮੈਟਰੋ ਰੇਲ, ਕੋਂਕਣ ਰੇਲਵੇ ਆਦਿ ਦੀਆਂ ਸਾਰੀਆਂ ਯਾਤਰੀ ਰੇਲ ਸੇਵਾਵਾਂ 3 ਮਈ, 2020 ਤੱਕ ਰੱਦ ਕਰ ਦਿੱਤੀਆਂ ਜਾਣਗੀਆਂ।

ਭਾਰਤੀ ਰੇਲਵੇ ਨੇ ਕਿਹਾ ਹੈ ਕਿ ਕੋਰੋਨਾਵਾਇਰਸ ਨਾਲ ਸੰਕਰਮਣ ਕਾਰਨ ਸਾਰੀਆਂ ਯਾਤਰੀ ਸੇਵਾਵਾਂ ਮੁਅੱਤਲ ਕਰਨ ਲਈ ਮਜਬੂਰ ਹੋਣ ਦੇ ਬਾਵਜੂਦ, ਬਿਨਾਂ ਰੁਕਾਵਟ ਦੇ ਦੇਸ਼ ਵਿੱਚ ਜ਼ਰੂਰੀ ਵਸਤਾਂ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇਗਾ।
 ਇਹ ਵੀ ਪੜ੍ਹੋ :