ਨਵੀਂ ਦਿੱਲੀ: ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਰਕਾਰ ਨੇ ਸਖ਼ਤ ਰੁੱਖ ਅਖਤਿਆਰ ਕਰ ਲਿਆ ਹੈ। ਗੱਲ ਨਾ ਮੰਨਣ ਵਾਲਿਆਂ ਖ਼ਿਲਾਫ਼ ਪੁਲਿਸ ਕਾਰਵਾਈ ਦੇ ਮੂਡ ‘ਚ ਹੈ। ਦੇਸ਼ ‘ਚ ਸੀਏਏ ਖ਼ਿਲਾਫ਼ ਪ੍ਰਦਰਸ਼ਨ ਦਾ ਕੇਂਦਰ ਰਿਹਾ ਸ਼ਾਹੀਨ ਬਾਗ ਖਾਲੀ ਕਰਵਾ ਦਿੱਤਾ ਗਿਆ ਹੈ। ਅੱਜ 101ਵੇਂ ਦਿਨ ਪੁਲਿਸ ਨੇ ਟੈਂਟ ਉਖਾੜ ਦਿੱਤੇ। ਸ਼ੁਰੂਆਤ ‘ਚ ਵਿਰੋਧ ਕਰਨ ਵਾਲੇ 5 ਲੋਕਾਂ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ।


ਸ਼ਾਹੀਨ ਬਾਗ ਦੇ ਨਾਲ-ਨਾਲ ਦਿੱਲੀ ਪੁਲਿਸ ਨੇ ਜਾਮੀਆ, ਜਾਫਰਾਬਾਦ, ਤੁਰਕਮਾਨ ਗੇਟ, ਮਾਲਵੀਆ ਨਗਰ, ਹੌਜ ਰਾਣੀ ਤੋਂ ਵੀ ਪ੍ਰਦਰਸ਼ਨਕਾਰੀਆਂ ਨੂੰ ਹਟਾ ਦਿੱਤਾ ਹੈ। ਅਜੇ ਵੀ ਵੱਡੀ ਗਿਣਤੀ ‘ਚ ਪੁਲਿਸ ਉੱਥੇ ਮੌਜੂਦ ਹੈ। ਪੁਲਿਸ ਵੱਲੋਂ ਖਾਲੀ ਕਰਵਾਉਣ ਦੀ ਕਾਰਵਾਈ ਜਾਰੀ ਹੈ।

ਹੁਣ ਤੱਕ 10 ਤੋਂ 12 ਲੋਕਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਉਨ੍ਹਾਂ ‘ਤੇ ਕਨੂੰਨੀ ਕਾਰਵਾਈ ਹੋਵੇਗੀ। ਦੱਸ ਦਈਏ ਕਿ ਸ਼ਾਹੀਨ ਬਾਗ ‘ਚ ਕਈ ਮਹੀਨਿਆਂ ਤੋਂ ਨਾਗਰਿਕਤਾ ਸੋਧ ਕਨੂੰਨ ਦੇ ਵਿਰੋਧ ‘ਚ ਪ੍ਰਦਰਸ਼ਨ ਹੋ ਰਹੇ ਸੀ। ਕੁਝ ਪ੍ਰਦਰਸ਼ਨਕਾਰੀ ਦਿੱਲੀ ‘ਚ ਲਗਾਈ ਧਾਰਾ 144 ਨੂੰ ਮੰਨਣ ਤੋਂ ਇਨਕਾਰ ਕਰ ਰਹੇ ਸੀ।
ਇਹ ਵੀ ਪੜ੍ਹੋ :