ਨਵੀਂ ਦਿੱਲੀ: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਵਿਚਕਾਰ ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਹੈ ਕਿ ਪੰਜਾਬ ਨਾ ਤਾਂ ਉਚਿਤ ਜਾਂਚ ਕਰ ਰਿਹਾ ਹੈ ਤੇ ਨਾ ਹੀ ਕੋਰੋਨਾਵਾਇਰਸ ਨਾਲ ਸੰਕਰਮਿਤ ਲੋਕਾਂ ਨੂੰ ਇਕੱਲੇ ਵਸੇਬੇ ਵਿੱਚ ਭੇਜ ਰਿਹਾ ਹੈ।


 


ਮੰਤਰਾਲੇ ਨੇ ਕਿਹਾ ਕਿ ਸਾਰੇ ਰਾਜਾਂ (ਖ਼ਾਸਕਰ ਜਿੱਥੇ ਕੇਸ ਵੱਧ ਰਹੇ ਹਨ) ਨੂੰ ਟੈਸਟਾਂ ਦੀ ਗਿਣਤੀ ਵਧਾਉਣ ਲਈ ਕਿਹਾ ਗਿਆ ਹੈ। ਨੀਤੀ ਆਯੋਗ ਦੇ ਮੈਂਬਰ ਡਾਕਟਰ ਵੀ ਕੇ ਪੌਲ ਨੇ ਕਿਹਾ ਕਿ ਜੇਕਰ ਕੋਰੋਨਾ ਨਾਲ ਸੰਕਰਮਿਤ ਹੋਣ ਵਾਲੇ ਕੰਨਟੈਕਟ ਦੀ ਪਛਾਣ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਦੇ ਟੈਸਟ ਸਹੀ ਢੰਗ ਨਾਲ ਨਹੀਂ ਕਰਵਾਏ ਜਾਂਦੇ ਤਾਂ ਸਥਿਤੀ ਹੋਰ ਵਿਗੜ ਸਕਦੀ ਹੈ। ਜੇ ਇਸ ਨੂੰ ਦੇਸ਼ ਦੇ ਹਰ ਰਾਜ 'ਚੋਂ ਖਤਮ ਨਹੀਂ ਕੀਤਾ ਜਾਂਦਾ ਹੈ, ਤਾਂ ਇਹ ਫਿਰ ਤੋਂ ਵਾਪਸ ਆ ਜਾਵੇਗਾ। 


 


ਅੱਜ, ਪੰਜਾਬ ਸਰਕਾਰ ਨੇ ਕੋਰੋਨਾ ਕਾਰਨ ਲਗਾਈਆਂ ਗਈਆਂ ਪਾਬੰਦੀਆਂ ਨੂੰ 10 ਅਪ੍ਰੈਲ ਤੱਕ ਵਧਾ ਦਿੱਤਾ ਹੈ। ਇਸ ਦੌਰਾਨ ਵਿਦਿਅਕ ਸੰਸਥਾਵਾਂ ਬੰਦ ਰਹਿਣਗੀਆਂ। ਇਨਡੋਰ ਅਤੇ ਆਊਟਡੋਰ ਇਕੱਠ 100 ਅਤੇ 200 ਲੋਕਾਂ ਤੱਕ ਸੀਮਿਤ ਰਹੇਗਾ। ਰਾਤ ਦਾ ਕਰਫਿਊ 11 ਜ਼ਿਲ੍ਹਿਆਂ ਵਿੱਚ ਜਾਰੀ ਰਹੇਗਾ।


 


ਦੱਸ ਦੇਈਏ ਕਿ ਸੋਮਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 2914 ਨਵੇਂ ਕੇਸ ਸਾਹਮਣੇ ਆਏ ਅਤੇ 59 ਮਰੀਜ਼ਾਂ ਦੀ ਮੌਤ ਹੋ ਗਈ। ਰਾਜ ਵਿੱਚ ਹੁਣ ਤੱਕ 2,34,602 ਲੋਕ ਸੰਕਰਮਿਤ ਹੋਏ ਹਨ ਅਤੇ 6749 ਲੋਕ ਵਾਇਰਸ ਦੇ ਸੰਕਰਮਣ ਕਾਰਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ।


 


 


 


 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin


 


 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904