ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
ਚੰਡੀਗੜ੍ਹ: ਮੁੱਖ ਮੰਤਰੀਆਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵੀਡੀਓ ਕਾਨਫਰੰਸਿੰਗ ਵਿੱਚ ਲੌਕਡਾਊਨ ਬਾਰੇ ਕੋਈ ਫੈਸਲਾ ਨਹੀਂ ਲਿਆ ਜਾ ਸਕਿਆ, ਪਰ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦੇ ਬਿਆਨ ਤੋਂ ਇਹ ਸਾਫ ਹੈ ਕਿ ਕੁਝ ਰਿਆਇਤਾਂ ਦੇ ਨਾਲ ਇੱਕ ਵਾਰ ਫਿਰ ਲੌਕਡਾਊਨ ‘ਚ ਵਾਧਾ ਹੋਣ ਦੀ ਸੰਭਾਵਨਾ ਹੈ। ਇਸ ਸਮੇਂ ਮੁੱਖ ਮੰਤਰੀਆਂ ਨੇ ਅੰਤਮ ਫੈਸਲੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਧਿਕਾਰਤ ਕਰ ਦਿੱਤਾ ਹੈ।
ਬਹੁਤੇ ਮੁੱਖ ਮੰਤਰੀਆਂ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਪੱਧਰ ‘ਤੇ ਜੋ ਫੈਸਲਾ ਲੈਣਗੇ, ਉਹ ਪ੍ਰਵਾਨ ਕਰ ਲਿਆ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ ਇਸ ਬੁੱਧਵਾਰ ਨੂੰ ਕੈਬਨਿਟ ਦੀ ਬੈਠਕ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਇੱਕ ਵਾਰ ਫਿਰ ਦੇਸ਼ ਨੂੰ ਵੀਡੀਓ ਸੰਦੇਸ਼ ਦੇਣਗੇ ਤੇ ਲਕੌਡਾਊਨ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਦੀ ਜਾਣਕਾਰੀ ਦੇਣਗੇ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਸਵੇਰੇ 10 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ। ਇਸ ਸਮੇਂ ਦੇ ਦੌਰਾਨ ਕੋਵਿਡ-19 ਨੇ ਮਹਾਮਾਰੀ ਨਾਲ ਨਜਿੱਠਣ ਲਈ ਹੋਰ ਯੋਜਨਾਵਾਂ ਬਾਰੇ ਵਿਚਾਰ ਵਟਾਂਦਰੇ ਕੀਤਾ ਗਿਆ।
ਮੁੱਖ ਮੰਤਰੀਆਂ ਨਾਲ ਪ੍ਰਧਾਨ ਮੰਤਰੀ ਦੀ ਇਹ ਚੌਥੀ ਮੁਲਾਕਾਤ ਸੀ। ਵੀਡੀਓ ਕਾਨਫਰੰਸਿੰਗ ਦੀ ਸ਼ੁਰੂਆਤ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਲੌਕਡਾਊਨ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ। ਕਿਉਂਕਿ ਦੇਸ਼ ਪਿਛਲੇ ਡੇਢ ਮਹੀਨੇ ਵਿੱਚ ਹਜ਼ਾਰਾਂ ਲੋਕਾਂ ਦੀ ਜਾਨ ਬਚਾਉਣ ਵਿੱਚ ਕਾਮਯਾਬ ਰਿਹਾ ਹੈ।
ਉਨ੍ਹਾਂ ਕਿਹਾ ਕਿ ਭਾਰਤ ਦੀ ਆਬਾਦੀ ਕਈ ਦੇਸ਼ਾਂ ਦੀ ਆਬਾਦੀ ਦੇ ਬਰਾਬਰ ਹੈ। ਭਾਰਤ ਸਣੇ ਕਈ ਦੇਸ਼ਾਂ ‘ਚ ਮਾਰਚ ਦੀ ਸ਼ੁਰੂਆਤ ਵਿਚ ਸਥਿਤੀ ਤਕਰੀਬਨ ਇੱਕੋ ਜਿਹੀ ਸੀ। ਹਾਲਾਂਕਿ, ਸਮੇਂ ਸਿਰ ਉਪਾਵਾਂ ਦੇ ਕਾਰਨ, ਭਾਰਤ ਬਹੁਤ ਸਾਰੇ ਲੋਕਾਂ ਦੀ ਰੱਖਿਆ ਕਰਨ ‘ਚ ਸਫਲ ਰਿਹਾ। ਉਨ੍ਹਾਂ ਕਿਹਾ ਕਿ ਵਾਇਰਸ ਦਾ ਖ਼ਤਰਾ ਦੂਰ ਨਹੀਂ ਹੋਇਆ। ਇਸ ਲਈ ਲਗਾਤਾਰ ਚੌਕਸ ਰਹਿਣਾ ਅਹਿਮ ਹੈ।
COVID-19: ਇੱਕ ਵਾਰ ਫਿਰ ਰਿਆਇਤ ਨਾਲ ਲੌਕਡਾਊਨ ਵਧਾਉਣ ਦੇ ਸੰਕੇਤ, ਅੰਤਿਮ ਫੈਸਲਾ ਕੈਬਨਿਟ ਮੀਟਿੰਗ ਤੋਂ ਬਾਅਦ
ਏਬੀਪੀ ਸਾਂਝਾ
Updated at:
27 Apr 2020 05:55 PM (IST)
ਅੱਜ ਪ੍ਰਧਾਨ ਮੰਤਰੀ ਮੋਦੀ ਨੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ। ਇਸ ਮੁਲਾਕਾਤ ਤੋਂ ਬਾਅਦ ਰਿਆਇਤ ਦੇ ਨਾਲ ਇੱਕ ਵਾਰ ਫਿਰ ਲੌਕਡਾਊਨ ਵਧਾਉਣ ਦੇ ਸੰਕੇਤ ਮਿਲ ਰਹੇ ਹਨ। ਅੰਤਮ ਫੈਸਲਾ ਕੈਬਨਿਟ ਦੀ ਬੈਠਕ ਤੋਂ ਬਾਅਦ ਲਿਆ ਜਾਵੇਗਾ।
- - - - - - - - - Advertisement - - - - - - - - -