ਪੜਚੋਲ ਕਰੋ

ਕੋਰੋਨਾ ਦਾ ਕਹਿਰ: ਇਨ੍ਹਾਂ ਸੂਬਿਆਂ ‘ਚ ਜਾਰੀ ਰਹੇਗਾ ਲੌਕਡਾਊਨ, ਦੇਖੋ ਲਿਸਟ

ਕੋਰੋਨਾ ਦੇ ਫੈਲਣ ਨੂੰ ਰੋਕਣ ਲਈ ਪੂਰੇ ਦੇਸ਼ ਵਿੱਚ ਲੌਕਡਾਊਨ ਵਧਾਉਣ ਦੀ ਤਿਆਰੀ ਹੈ। ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੌਕਡਾਊਨ ਦੀ ਮਿਆਦ ਵਧਾਉਣ ਲਈ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ। ਕਈ ਰਾਜਾਂ ਦੇ ਮੁੱਖ ਮੰਤਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਹੈ ਕਿ ਦੇਸ਼ ਵਿਆਪੀ ਤਾਲਾਬੰਦੀ ਨੂੰ ਘੱਟੋ-ਘੱਟ 30 ਅਪ੍ਰੈਲ ਤੱਕ ਵਧਾ ਦਿੱਤਾ ਜਾਵੇ।

ਪਵਨਦੀਪ ਕੌਰ ਦੀ ਰਿਪੋਰਟ ਚੰਡੀਗੜ੍ਹ: ਕੋਰੋਨਾ ਦੇ ਫੈਲਣ ਨੂੰ ਰੋਕਣ ਲਈ ਪੂਰੇ ਦੇਸ਼ ਵਿੱਚ ਲੌਕਡਾਊਨ ਵਧਾਉਣ ਦੀ ਤਿਆਰੀ ਹੈ। ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੌਕਡਾਊਨ ਦੀ ਮਿਆਦ ਵਧਾਉਣ ਲਈ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ। ਕਈ ਰਾਜਾਂ ਦੇ ਮੁੱਖ ਮੰਤਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਹੈ ਕਿ ਦੇਸ਼ ਵਿਆਪੀ ਤਾਲਾਬੰਦੀ ਨੂੰ ਘੱਟੋ-ਘੱਟ 30 ਅਪ੍ਰੈਲ ਤੱਕ ਵਧਾ ਦਿੱਤਾ ਜਾਵੇ।
ਹੁਣ ਇਸ ਵਿੱਚ ਵਾਧਾ ਹੋਣਾ ਲਗਭਗ ਤੈਅ ਹੈ। ਹਾਲਾਂਕਿ ਸਰਕਾਰ ਵੱਲੋਂ ਇਸ ਬਾਰੇ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ। ਇਸ ਦੌਰਾਨ ਕੁਝ ਸੂਬੇ ਇੱਕ ਕਦਮ ਅੱਗੇ ਨਿਕਲੇ ਤੇ ਉਨ੍ਹਾਂ ਨੇ 30 ਅਪ੍ਰੈਲ ਤੋਂ 1 ਮਈ ਤੱਕ ਆਪਣੇ-ਆਪਣੇ ਰਾਜਾਂ ‘ਚ ਤਾਲਾਬੰਦੀ ਵਧਾ ਦਿੱਤੀ ਹੈ। ਆਓ ਜਾਣਦੇ ਹਾਂ ਉਹ ਕਿਹੜੇ ਸੂਬੇ ਹਨ ਜਿੱਥੇ ਤਾਲਾਬੰਦੀ ਨੂੰ ਵਧਾਇਆ ਗਿਆ ਹੈ।
ਓਡੀਸ਼ਾ:
9 ਅਪ੍ਰੈਲ ਨੂੰ ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਐਲਾਨ ਕੀਤਾ ਸੀ ਕਿ ਉਹ 14 ਅਪ੍ਰੈਲ ਤੋਂ ਬਾਅਦ ਵੀ ਆਪਣੇ ਸੂਬੇ ਵਿੱਚ ਤਾਲਾਬੰਦੀ ਦੀ ਮਿਆਦ ਨੂੰ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਉੜੀਸਾ ਵਿਚ 30 ਅਪ੍ਰੈਲ ਤੱਕ ਤਾਲਾਬੰਦੀ ਜਾਰੀ ਰਹੇਗੀ । ਦੱਸ ਦਈਏ ਕਿ ਉੜੀਸਾ ਪਹਿਲਾ ਰਾਜ ਸੀ ਜਿਸ ਨੇ 14 ਅਪ੍ਰੈਲ ਤੋਂ ਬਾਅਦ ਵੀ ਤਾਲਾਬੰਦੀ ਜਾਰੀ ਰੱਖਣ ਦਾ ਐਲਾਨ ਕੀਤਾ ਸੀ।
ਪੰਜਾਬ ਨੇ 1 ਮਈ ਤੱਕ ਲੌਕਡਾਊਨ: ਪੰਜਾਬ ਸਰਕਾਰ ਨੇ ਕੋਰੋਨਾਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸੂਬੇ ਵਿੱਚ 1 ਮਈ ਤੱਕ ਤਾਲਾਬੰਦੀ ਦਾ ਐਲਾਨ ਕੀਤਾ ਹੈ। ਪੰਜਾਬ ਵਿਚ ਹੁਣ ਤੱਕ ਕੋਰੋਨਾ ਦੇ 158 ਮਾਮਲੇ ਸਾਹਮਣੇ ਆਏ ਹਨ ਤੇ 11 ਦੀ ਮੌਤ ਹੋ ਚੁੱਕੀ ਹੈ। ਜਦਕਿ ਪੰਜ ਵਿਅਕਤੀ ਠੀਕ ਵੀ ਹੋਏ ਹਨ।
ਮਹਾਰਾਸ਼ਟਰ: ਦੇਸ਼ ਵਿਚ ਕੋਰੋਨਾਵਾਇਰਸ ਨਾਲ ਸਭ ਤੋਂ ਪ੍ਰਭਾਵਤ ਮਹਾਰਾਸ਼ਟਰ ਨੇ ਵੀ 30 ਅਪ੍ਰੈਲ ਤੱਕ ਤਾਲਾਬੰਦੀ ਵਧਾਉਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਉਧਵ ਠਾਕਰੇ ਨੇ ਸ਼ਨੀਵਾਰ ਨੂੰ ਇਸ ਦਾ ਐਲਾਨ ਕੀਤਾ। ਉਧਵ ਠਾਕਰੇ ਨੇ ਕਿਹਾ ਕਿ ਕੁਝ ਇਲਾਕਿਆਂ ਵਿਚ ਤਾਲਾਬੰਦੀ 'ਚ ਢਿੱਲ ਦਿੱਤੀ ਜਾ ਸਕਦੀ ਹੈ ਜਦਕਿ ਕੁਝ ਖੇਤਰਾਂ ‘ਚ ਇਸ ਨੂੰ ਹੋਰ ਸਖਤ ਕੀਤਾ ਜਾਵੇਗਾ।
ਕਰਨਾਟਕ: ਕਰਨਾਟਕ ਦੇ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਨੇ ਵੀ ਸ਼ਨੀਵਾਰ ਨੂੰ ਕਿਹਾ ਕਿ ਕੋਰੋਨਾਵਾਇਰਸ ਨੂੰ ਰੋਕਣ ਲਈ ਤਾਲਾਬੰਦੀ ਦੋ ਹਫ਼ਤਿਆਂ ਤੱਕ ਵਧਾਈ ਜਾਏਗੀ। ਹਾਲਾਂਕਿ ਯੇਦੀਯੁਰੱਪਾ ਨੇ ਕਿਹਾ ਕਿ ਆਉਣ ਵਾਲੇ 15 ਦਿਨ ਪਿਛਲੇ 21 ਦਿਨਾਂ ਤੋਂ ਵੱਖਰੇ ਹੋਣਗੇ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਬਿਨਾਂ ਕਿਸੇ ਕਾਰਨ ਤਾਲਾਬੰਦੀ ਵਿਚ ਕੋਈ ਢਿੱਲ ਨਹੀਂ ਹੋਣੀ ਚਾਹੀਦੀ।
ਤੇਲੰਗਾਨਾ: ਤੇਲੰਗਾਨਾ ਨੇ ਵੀ ਕੋਰੋਨਵਾਇਰਸ ਦੇ ਸੰਕਰਮਣ ਨੂੰ ਰੋਕਣ ਲਈ ਚੱਲ ਰਹੇ ਲੌਕਡਾਊਨ ਨੂੰ 30 ਅਪ੍ਰੈਲ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਨੇ ਇਹ ਐਲਾਨ ਕੀਤਾ। ਕੇਸੀਆਰ ਪਹਿਲਾਂ ਵੀ ਤਾਲਾਬੰਦੀ ਨੂੰ ਵਧਾਉਣ ਦੀ ਵਕਾਲਤ ਕਰਦੇ ਰਹੇ ਹਨ। ਤੇਲੰਗਾਨਾ ਦੇ ਮੁੱਖ ਮੰਤਰੀ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 14 ਅਪ੍ਰੈਲ ਤੋਂ ਬਾਅਦ ਦੇਸ਼ ਵਿਚ ਲਾਗੂ 21 ਦਿਨਾਂ ਦੇ ਤਾਲਾਬੰਦੀ ਦੀ ਮਿਆਦ ਵਧਾਉਣ ਦੀ ਬੇਨਤੀ ਕੀਤੀ ਸੀ।
ਪੱਛਮੀ ਬੰਗਾਲ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵੀ ਕਰਫਿਊ ਨੂੰ 30 ਅਪ੍ਰੈਲ ਤੱਕ ਵਧਾ ਦਿੱਤਾ ਹੈ। ਇਹ 30 ਅਪ੍ਰੈਲ ਤੱਕ ਬੰਗਾਲ ਵਿੱਚ ਜਾਰੀ ਰਹੇਗੀ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਅਪ੍ਰੈਲ ਦੇ ਅੰਤ ਵਿਚ ਸਥਿਤੀ ਦੀ ਦੁਬਾਰਾ ਨਜ਼ਰਸਾਨੀ ਕਰੇਗੀ।
ਇਹ ਵੀ ਪੜ੍ਹੋ :

ਟਾਪ ਹੈਡਲਾਈਨ

 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
Pathankot 'ਚ ਜੰਮੂ ਤੋਂ ਹਰਿਦੁਆਰ ਜਾ ਰਹੀ ਲਗਜ਼ਰੀ ਬੱਸ ਪਲਟੀ, 57 ਯਾਤਰੀਆਂ ਵਿੱਚੋਂ 16 ਜ਼ਖ਼ਮੀ, 2 ਦੀ ਹਾਲਤ ਗੰਭੀਰ
Pathankot 'ਚ ਜੰਮੂ ਤੋਂ ਹਰਿਦੁਆਰ ਜਾ ਰਹੀ ਲਗਜ਼ਰੀ ਬੱਸ ਪਲਟੀ, 57 ਯਾਤਰੀਆਂ ਵਿੱਚੋਂ 16 ਜ਼ਖ਼ਮੀ, 2 ਦੀ ਹਾਲਤ ਗੰਭੀਰ
America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 
America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Embed widget