ਨਵੀਂ ਦਿੱਲੀ: ਦੇਸ਼ ‘ਚ ਕੋਰੋਨਾ (coronavirus) ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਸ਼ਨੀਵਾਰ ਨੂੰ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 37336 ਤੱਕ ਪਹੁੰਚ ਗਈ। ਇਸ ਦੇ ਨਾਲ ਹੀ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 1218 ਤੱਕ ਪਹੁੰਚ ਗਈ ਹੈ ਜਦਕਿ 9950 ਲੋਕ ਇਸ ਬਿਮਾਰੀ ਤੋਂ ਠੀਕ ਹੋ ਚੁੱਕੇ ਹਨ। ਪਿਛਲੇ 24 ਘੰਟਿਆਂ ਵਿੱਚ 2293 ਨਵੇਂ ਮਾਮਲੇ ਸਾਹਮਣੇ ਆਏ ਹਨ। ਇੱਕ ਦਿਨ ਵਿੱਚ ਪਹਿਲੀ ਵਾਰ ਇੰਨੇ ਮਾਮਲੇ ਸਾਹਮਣੇ ਆਏ ਹਨ।

28 ਅਪਰੈਲ ਨੂੰ ਭਾਰਤ ‘ਚ ਕੋਰੋਨਾ ਦੇ ਕੁਲ 29435 ਕੇਸ ਸਾਹਮਣੇ ਆਏ ਅਤੇ 934 ਮਰੀਜ਼ਾਂ ਦੀ ਮੌਤ ਹੋ ਗਈ। ਇਕ ਦਿਨ ‘ਚ 1543 ਕੇਸ ਹੋਏ। ਇਸਦੇ ਨਾਲ ਹੀ 24 ਘੰਟਿਆਂ ਵਿੱਚ 62 ਮਰੀਜ਼ਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ 29 ਅਪਰੈਲ ਨੂੰ ਦੇਸ਼ ‘ਚ ਸੰਕਰਮਿਤ ਮਰੀਜ਼ਾਂ ਦੀ ਕੁਲ ਗਿਣਤੀ 31332 ਸੀ। 30 ਅਪਰੈਲ ਨੂੰ ਦੇਸ਼ ਵਿਚ ਸੰਕਰਮਿਤ ਮਰੀਜ਼ਾਂ ਦੀ ਗਿਣਤੀ 33050 ਤੱਕ ਪਹੁੰਚੀ।

1 ਮਈ ਨੂੰ, ਸੰਕਰਮਿਤ ਮਰੀਜ਼ਾਂ ਦੀ ਗਿਣਤੀ 35043 ਹੋ ਗਈ। ਇੱਕ ਦਿਨ ‘ਚ 1993 ਨਵੇਂ ਕੇਸ ਹੋਏ ਅਤੇ 73 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਸ਼ਨੀਵਾਰ 2 ਮਈ ਤੱਕ ਕੋਰੋਨਾ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 37336 ਤੱਕ ਪਹੁੰਚ ਗਈ। ਇਸ ਦੇ ਨਾਲ ਹੀ 24 ਘੰਟਿਆਂ ਵਿੱਚ ਸਭ ਤੋਂ ਵੱਧ 2293 ਮਾਮਲੇ ਸਾਹਮਣੇ ਆਏ ਹਨ।

ਇਸ ਮੁਤਾਬਕ ਪਿਛਲੇ ਪੰਜ ਦਿਨਾਂ ਵਿੱਚ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੇ ਨਾਲ ਹੀ, ਲੋਕਾਂ ਦੇ ਠੀਕ ਹੋਣ ਦੀ ਗਿਣਤੀ ਵੀ ਵੱਧ ਰਹੀ ਹੈ। ਦੇਸ਼ ‘ਚ ਹੁਣ ਤਕ 9950 ਮਰੀਜ਼ ਇਸ ਵਾਇਰਸ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ। ਜਿਸ ਦਾ ਮਤਲਬ ਇਸ ਬਿਮਾਰੀ ਤੋਂ 26.64 ਪ੍ਰਤੀਸ਼ਤ ਮਰੀਜ਼ ਠੀਕ ਹੋ ਚੁੱਕੇ ਹਨ। ਇਸ ਦੇ ਨਾਲ ਹੀ ਸਰਕਾਰ ਆਪਣੇ ਵੱਲੋ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਸੰਕਰਮਣ ਦੇ ਕੇਸਾਂ ਨੂੰ ਘੱਟ ਕੀਤਾ ਜਾ ਸਕੇ।