Covid Toolkit: ਦੇਸ਼ ਇਸ ਸਮੇਂ ਕੋਰੋਨਾਵਾਇਰਸ ਦੀ ਦੂਜੀ ਲਹਿਰ ਦੇ ਵਿਰੁੱਧ ਜੰਗ ਲੜ ਰਿਹਾ ਹੈ। ਇਸ ਦੌਰਾਨ ਕੋਰੋਨਾ 'ਤੇ ਵੀ ਕਾਫੀ ਰਾਜਨੀਤੀ ਹੋ ਰਹੀ ਹੈ। ਭਾਜਪਾ ਨੇ ਕਾਂਗਰਸ 'ਤੇ ਇਕ ਟੂਲਕਿੱਟ ਬਣਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬਦਨਾਮ ਕਰਨ ਦਾ ਦੋਸ਼ ਲਾਇਆ ਹੈ। ਭਾਜਪਾ ਦਾ ਦਾਅਵਾ ਹੈ ਕਿ ਕਾਂਗਰਸ ਨਾਲ ਜੁੜੀ ਸੌਮਿਆ ਨਾਮ ਦੀ ਔਰਤ ਨੇ ਇਕ ਟੂਲਕਿੱਟ ਬਣਾਈ ਸੀ। ਇਸ ਕੇਸ ਤੋਂ ਬਾਅਦ ਰਾਏਪੁਰ ਵਿੱਚ ਭਾਜਪਾ ਦੇ ਕੌਮੀ ਬੁਲਾਰੇ ਸੰਬਿਤ ਪਾਤਰਾ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਰਮਨ ਸਿੰਘ ਖਿਲਾਫ ਕੇਸ ਦਰਜ ਕੀਤਾ ਗਿਆ ਹੈ।


 


ਇਹ ਕੇਸ ਕਾਂਗਰਸ ਪਾਰਟੀ ਦੀ ਵਿਦਿਆਰਥੀ ਇਕਾਈ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ (ਐਨਐਸਯੂਆਈ) ਨੇ ਸੰਬਿਤ ਪਾਤਰਾ ਅਤੇ ਰਮਨ ਸਿੰਘ ਖਿਲਾਫ ਦਰਜ ਕੀਤਾ ਹੈ। ਐਫਆਈਆਰ ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 504, 505 (1) ਬੀਸੀ, 469 ਅਤੇ 188 ਦੇ ਤਹਿਤ ਦਰਜ ਕੀਤਾ ਗਿਆ ਹੈ। ਐਨਐਸਯੂਆਈ ਦੇ ਪ੍ਰਧਾਨ ਨੀਰਜ ਕੁੰਦਨ ਨੇ ਇਸ ਬਾਰੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।