ਚੰਡੀਗੜ੍ਹ: ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਹਰਿਆਣਾ ਸਰਕਾਰ ਨੇ ਤਾਲਾਬੰਦੀ ਵਧਾਉਣ ਦਾ ਫੈਸਲਾ ਕੀਤਾ ਹੈ। ਰਾਜ 'ਚ ਲੌਕਡਾਊਨ 31 ਮਈ ਤੱਕ ਵਧਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸੂਬੇ ਵਿਚ 24 ਮਈ ਤੱਕ ਤਾਲਾਬੰਦੀ ਦਾ ਐਲਾਨ ਕੀਤਾ ਗਿਆ ਸੀ। 


 


ਤਾਲਾਬੰਦੀ ਦੀ ਘੋਸ਼ਣਾ ਤੋਂ ਬਾਅਦ ਰਾਜ 'ਚ ਮਾਮਲਿਆਂ ਦੀ ਗਿਣਤੀ 'ਚ ਕਮੀ ਆਈ ਹੈ, ਜਿਸ ਤੋਂ ਬਾਅਦ ਸਰਕਾਰ ਨੇ ਇਸ 'ਚ ਵਾਧਾ ਕਰਨ ਦਾ ਫੈਸਲਾ ਲਿਆ ਹੈ। ਨਵੀਂਆਂ ਗਾਈਡਲਾਈਨ ਨੇ ਜ਼ਰੂਰੀ ਸੇਵਾਵਾਂ ਨੂੰ ਲੌਕਡਾਊਨ ਪਾਬੰਦੀਆਂ ਤੋਂ ਛੋਟ ਦਿੱਤੀ ਹੈ। ਇਸ ਤੋਂ ਇਲਾਵਾ ਕਈ ਹੋਰ ਚੀਜ਼ਾਂ ਨੂੰ ਨਵੀਂਆਂ ਪਾਬੰਦੀਆਂ 'ਚ ਢਿੱਲ ਦਿੱਤੀ ਗਈ ਹੈ। 


 


ਸ਼ਨੀਵਾਰ ਨੂੰ ਹਰਿਆਣਾ ਵਿੱਚ ਕੋਰੋਨਾ ਤੋਂ ਪ੍ਰਭਾਵਿਤ 98 ਲੋਕਾਂ ਦੀ ਮੌਤ ਹੋ ਗਈ। ਉਥੇ ਹੀ 5021 ਨਵੇਂ ਮਰੀਜ਼ ਸਾਹਮਣੇ ਆਏ। ਨਵੇਂ ਮਰੀਜ਼ਾਂ ਦੀ ਆਮਦ ਤੋਂ ਬਾਅਦ ਰਾਜ 'ਚ ਮਰੀਜ਼ਾਂ ਦੀ ਕੁਲ ਗਿਣਤੀ 7 ਲੱਖ 33 ਹਜ਼ਾਰ ਨੂੰ ਪਾਰ ਕਰ ਗਈ ਸੀ।