ਪੜਚੋਲ ਕਰੋ

ਇਹ ਕੈਸੀ ਸਿੱਖੀ!! ਗੁਰਾਂ ਦੀ ਚਰਨ ਛੋਹ ਪ੍ਰਾਪਤ ਧਰਤੀ 'ਤੇ ਮੁਰਦਿਆਂ ਨਾਲ ਵਿਤਕਰਾ..

ਚੰਡੀਗੜ੍ਹ: ਉਂਜ ਤਾਂ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਆਜ਼ਾਦੀ ਦੇ 70 ਸਾਲਾਂ ਬਾਅਦ ਅੱਜ ਵੀ ਪੰਜਾਬ ਵਿੱਚ ਜਾਤੀ ਵਿਤਕਰਿਆਂ ਦੀਆਂ ਅਨੇਕਾਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ ਪਰ 'ਦਸਵੇਂ ਪਾਤਸ਼ਾਹੀ' ਦੇ ਚਰਨ ਛੋਹ ਪ੍ਰਾਪਤ ਬਠਿੰਡਾ ਦੇ ਇਤਿਹਾਸਕ ਪਿੰਡ ਕੋਟਗੁਰੂ ਵਿਖੇ ਦਲਿਤ ਭਾਈਚਾਰੇ ਨਾਲ ਵਿਤਕਰੇ ਦੀ ਇਸ ਘਟਨਾ ਨੇ ਮਨੁੱਖਤਾ ਨੂੰ ਸ਼ਰਮਸਾਰ ਕਰ ਦਿੱਤਾ ਹੈ। ਆਮ ਤੌਰ 'ਤੇ ਅਕਸਰ ਜਿੰਦਾ ਵਿਅਕਤੀਆਂ ਨਾਲ ਵਿਤਕਰੇ ਦੀਆਂ ਘਟਨਾਵਾਂ ਸੁਣਨ ਨੂੰ ਮਿਲਦੀਆਂ ਹਨ ਪਰ ਇਸ ਪਿੰਡ ਵਿੱਚ ਤਾਂ ਮੁਰਦਿਆਂ ਨਾਲ ਹੀ ਜਾਤੀ ਵਿਤਕਰਾ ਹੁੰਦਾ ਹੈ। ਪਿੰਡ 'ਚ ਦਲਿਤਾਂ 'ਤੇ ਜਰਨਲ ਵਰਗ ਦੇ ਲੋਕਾਂ ਦੇ ਸਿਵੀਆ ਵਿਚਾਲੇ ਪੰਚਾਇਤ ਨੇ ਕੰਧ ਕੱਢੀ ਹੈ, ਜਿਸ ਕਾਰਨ ਦਲਿਤ ਮੁਰਦੇ ਦੀ ਅਰਥੀ ਤਸਵੀਰ 'ਚ ਦਿਸਦੀ ਕੰਧ ਦੇ ਉੱਪਰ ਲੰਘਾਉਂਦੇ ਹਨ ਕਿਉਂਕਿ ਦਲਿਤਾਂ ਦੇ ਅੱਡ ਕੀਤੇ ਸਿਵੀਆ ਨੂੰ ਕੋਈ ਰਾਹ ਨਹੀਂ ਹੈ। ਇਸ ਸਬੰਧੀ ਵਿੱਚ ਪਿੰਡ ਦੇ ਦਲਿਤ ਭਾਈਚਾਰੇ ਨਾਲ ਸਬੰਧਿਤ ਜਸਪਾਲ ਸਿੰਘ ਨੇ ਦੱਸਿਆ ਕਿ ਪਹਿਲਾਂ ਸਾਰਿਆਂ ਲਈ ਇੱਕੋ ਹੀ ਸ਼ਮਸ਼ਾਨਘਾਟ ਹੁੰਦਾ ਸੀ ਫਿਰ ਬਾਅਦ ਵਿੱਚ ਗੰਧ ਬਣਾ ਕੇ ਇਸ ਸ਼ਮਸ਼ਾਨਘਾਟ ਨੂੰ ਦੋ ਹਿੱਸਿਆਂ ਵਿੱਚ ਵੰਡ ਦਿੱਤਾ ਗਿਆ। ਇੱਕ ਜਰਨਲ ਵਰਗ ਲਈ ਤੇ ਦੂਜਾ ਦਲਿਤ ਭਾਈਚਾਰੇ ਲਈ। ਇੰਨਾ ਹੀ ਨਹੀਂ ਦਲਿਤ ਭਾਈਚਾਰੇ ਦੇ ਸ਼ਮਸ਼ਾਨਘਾਟ ਨੂੰ ਜਾਂਦਾ ਰਸਤਾ ਵੀ ਕੰਧ ਬਣਾ ਕੇ ਬੰਦ ਕਰ ਦਿੱਤਾ ਗਿਆ। ਕੰਧ ਵਿਚਕਾਰ ਇੱਕ ਆਰਜ਼ੀ ਗੇਟ ਰੱਖਿਆ ਗਿਆ ਸੀ ਜਿਹੜਾ ਕਿ ਕੰਧ ਬਣਾ ਕੇ ਬੰਦ ਕਰ ਦਿੱਤਾ। ਮੌਤ ਹੋਣ ਤੇ ਦਲਿਤ ਭਾਈਚਾਰੇ ਦੇ ਲੋਕ ਮ੍ਰਿਤਕ ਦੇਹ ਨੂੰ ਇਸ ਕੰਧ ਤੋਂ ਉੱਤੋਂ ਚੁੱਕੇ ਲੈ ਕੇ ਜਾਂਦੇ ਹਨ, ਕਿਉਂਕਿ ਅਰਥੀ ਨੂੰ ਸਿਵੀਆ ਵਿੱਚ ਲੈ ਕੇ ਜਾਣ ਦਾ ਹੋਰ ਕੋਈ ਰਸਤਾ ਨਹੀਂ ਹੈ। download (4) ਪਿੰਡ ਕੋਟਗੁਰੂ ਦੇ ਸ਼ਮਸ਼ਾਨਘਾਟ ਵਿਚ ਕੱਢੀ ਗਈ ਕੰਧ ਪਿੰਡ ਦੇ ਜਗਤਾਰ ਸਿੰਘ ਨੇ ਦੱਸਿਆ ਕਿ ਪਿੰਡ ਵਿੱਚ ਅਕਾਲੀ ਦਲ ਨਾਲ ਸਬੰਧਿਤ ਮਹਿਲਾ ਸਰਪੰਚ ਹੈ ਪਰ ਸਾਰਾ ਕੰਮ ਉਸ ਦਾ ਘਰ ਵਾਲਾ ਬਲਕਰਨ ਸਿੰਘ ਹੀ ਕਰਦਾ ਹੈ। ਸਰਪੰਚ ਨੇ ਬਿਨਾ ਕਿਸੇ ਪੰਚਾਇਤੀ ਮਤੇ ਤੋਂ ਇਸ ਗੰਧ ਦਾ ਨਿਰਮਾਣ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਜ਼ਿਆਦਾਤਰ ਘਰ ਦਲਿਤ ਭਾਈਚਾਰੇ ਦੇ ਹਨ। ਇਸ ਭਾਈਚਾਰੇ ਦੇ ਲੋਕ ਪਿੰਡ ਦੇ ਭੱਠਿਆਂ ਵਿੱਚ ਹੀ ਕੰਮ ਕਰਦੇ ਹਨ। ਇਸ ਤੋਂ ਇਲਾਵਾ ਇਲਾਕੇ ਦੇ ਸ਼ਰਾਬ ਫ਼ੈਕਟਰੀਆਂ ਵਿੱਚ ਵੀ ਕੰਮ ਕਰਦੇ ਹਨ। ਪਿੰਡ ਵਿੱਚ ਜ਼ਿਆਦਾਤਰ ਛੋਟੀ ਜਾਂ ਸੀਮਾਂਤ ਕਿਸਾਨੀ ਹੈ। ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਲਛਮਣ ਸੇਵੇਵਾਲ ਨੇ ਕਿਹਾ ਕਿ ਪਿੰਡ ਦਲਿਤ ਭਾਈਚਾਰੇ ਦੋ ਲੋਕਾਂ ਨੇ ਇਸਦੀ ਸ਼ਿਕਾਇਤ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਨੰ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਮੁੱਦਾ ਛੇਤੀ ਹੱਲ ਨਾ ਹੋਇਆ ਤਾਂ ਉਨ੍ਹਾਂ ਦੀ ਜੱਥੇਬੰਦੀ ਸੰਘਰਸ਼ ਕਰੇਗੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਫਰਵਰੀ 2017 ਵਿਚ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਇਹ ਕੰਧ ਬਣੀ ਹੈ। ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਵਿਚ ਦਲਿਤ ਭਾਈਚਾਰੇ ਲਈ ਰਾਖਵੀਂ ਸੀਟ 'ਤੇ ਆਪ ਦੀ ਉਮੀਦਵਾਰ ਰੁਪਿੰਦਰ ਕੌਰ ਰੂਬੀ ਜਿੱਤ ਗਈ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਪੰਚਾਇਤ, ਮਜ਼੍ਹਬੀ ਸਿੱਖਾਂ ਦੇ ਪ੍ਰਤੀ ਉਦਾਸ ਹੋ ਗਏ ਅਤੇ ਸ਼ਮਸ਼ਾਨ ਘਾਟ ਵਿਚ ਦੀਵਾਰ ਬਣਾ ਦਿੱਤੀ ਗਈ।ਹਾਲਾਂਕਿ ਪਿੰਡ ਵਾਲਿਆਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਦਲਿਤ ਭਾਈਚਾਰੇ ਨੇ ਆਪ ਦੀ ਵਿਧਾਇਕ ਨੂੰ ਵੋਟਾਂ ਨਾਲ ਜਿਤਾ ਤਾਂ ਦਿੱਤਾ ਪਰ ਰੂਬੀ ਨੇ ਅੱਜ ਤਕ ਦਲਿਤਾਂ ਦੀ ਬਾਤ ਨਹੀਂ ਪੁੱਛੀ ਹੈ। ਜ਼ਿਕਰਯੋਗ ਹੈ ਕਿ ਕੋਟਗੁਰੂ ਕੋਈ ਆਮ ਪਿੰਡ ਨਹੀਂ ਹੈ, ਇੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ਼੍ਰੀ ਗੁਰੂਸਰ ਸਾਹਿਬ ਹੈ। ਜਿੱਥੇ ਹਰ ਸਾਲ ਇਤਿਹਾਸਕ ਜੋੜ ਮੇਲਾ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਪਿੰਡ ਵਾਸੀਆਂ ਮੁਤਾਬਿਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਸਾਹਿਬ ਤੋ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਜਾਂਦੇ ਹੋਏ ਰਸਤੇ ਸਥਿਤ ਪਿੰਡਾਂ ਵਿੱਚ  ਚਰਨ ਪਾਏ ਸਨ, ਜਿੰਨਾਂ ਵਿੱਚੋਂ ਕੋਟਗੁਰੂ ਵੀ ਇੱਕ ਸੀ। ਅੱਜ ਇਹ ਪਿੰਡ ਗੁਰੂ ਗੋਬਿੰਦ ਸਿੰਘ ਮਾਰਗ ਉੱਤੇ ਪੈਂਦਾ ਹੈ। ਬਰਾਬਰਤਾ ਤੇ ਮਨੁੱਖਤਾ ਦੀ ਗੱਲ ਕਰਨ ਵਾਲੇ ਸਿੱਖ ਧਰਮ ਦੇ ਪੈਰੋਕਾਰਾਂ ਲਈ ਵੀ ਸੁਆਲ ਖੜ੍ਹਾ ਹੁੰਦਾ ਹੈ, ਆਖ਼ਿਰ ਸਿੱਖੀ ਕਿੱਧਰ ਜਾ ਰਹੀ ਹੈ? ਗੁਰਾਂ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਪਿੰਡ ਵਿੱਚ ਜੇਕਰ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਤਾਂ ਹੋਰ ਪਿੰਡਾਂ ਦਾ ਕੀ ਹਾਲ ਹੋਵੇਗਾ। ਪਿੰਡ ਵਾਲਿਆਂ ਮੁਤਾਬਿਕ ਇਸ ਪਿੰਡ ਦਾ ਇੱਕ ਹੋਰ ਇਤਿਹਾਸ ਵੀ ਹੈ। ਇਸ ਪਿੰਡ ਦੀ ਕਰੀਬ 3 ਤਿੰਨ ਹਜ਼ਾਰ ਏਕੜ ਜ਼ਮੀਨ ਦਾ ਮਾਲਕ ਸੋਢੀ ਜਗੀਰਦਾਰ ਸੀ। ਇਸ ਜ਼ਮੀਨ ਉੱਤੇ ਪਿੰਡ ਦੇ ਮੁਜ਼ਾਰੇ ਕਿਸਾਨਾਂ  ਖੇਤੀ ਕਰਦੇ ਸਨ। ਆਜ਼ਾਦੀ ਤੋਂ ਬਾਅਦ ਜਦੋਂ ਮੁਜ਼ਾਰੇ ਕਿਸਾਨਾਂ ਨੇ ਸੰਘਰਸ਼ ਦੌਰਾਨ ਜਦੋਂ ਜ਼ਮੀਨ ਉੱਤੇ ਆਪਣਾ ਹੱਕ ਜਤਾਇਆ ਤਾਂ ਜ਼ਮੀਨ ਦੀ ਉੱਚੀ ਬੋਲੀ ਲੱਗਾ ਦਿੱਤੀ। ਜਿਹੜੀ ਕਿ ਪਿੰਡ ਵਿੱਚ ਕੋਈ ਅਦਾ ਨਾ ਕਰ ਸਕਿਆ ਤੇ ਪਿੰਡ ਦੀ ਜ਼ਮੀਨ ਬਾਹਰ ਵਾਲਿਆਂ ਨੇ ਖ਼ਰੀਦ ਲਈ। ਜਿਸ ਕਾਰਨ ਮੁਜ਼ਾਹਰੇ ਕਿਸਾਨਾਂ ਆਪਣੇ ਹੱਕ ਤੋਂ ਵਾਂਝੇ ਰਹਿ ਗਏ। ਇਸ ਕੰਧ ਦੀ ਵੀਡੀਉ ਦੇਖਣ ਲਈ ਇਸ ਲਿੰਕ ਉਤੇ ਕਲਿੱਕ ਕਰੋ।

ਟਾਪ ਹੈਡਲਾਈਨ

Fatehgarh Sahib 'ਚ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਖੇਤ 'ਚ ਮੋਟਰ ਚਲਾਉਂਦੇ ਸਮੇਂ ਵਾਪਰਿਆ ਹਾਦਸਾ
Fatehgarh Sahib 'ਚ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਖੇਤ 'ਚ ਮੋਟਰ ਚਲਾਉਂਦੇ ਸਮੇਂ ਵਾਪਰਿਆ ਹਾਦਸਾ
Bengal 'ਚ 11 ਸਾਲਾ ਮਾਸੂਮ ਦੀ ਬੋਰੀ 'ਚੋਂ ਮਿਲੀ ਲਾਸ਼, ਜਿਨਸੀ ਸ਼ੋਸ਼ਣ ਤੋਂ ਬਾਅਦ ਕਤਲ ਦਾ ਆਰੋਪ ,ਜਾਣੋ ਪੂਰਾ ਮਾਮਲਾ
Bengal 'ਚ 11 ਸਾਲਾ ਮਾਸੂਮ ਦੀ ਬੋਰੀ 'ਚੋਂ ਮਿਲੀ ਲਾਸ਼, ਜਿਨਸੀ ਸ਼ੋਸ਼ਣ ਤੋਂ ਬਾਅਦ ਕਤਲ ਦਾ ਆਰੋਪ ,ਜਾਣੋ ਪੂਰਾ ਮਾਮਲਾ
AAP ਨੇ ਪੰਜਾਬ ਕਾਂਗਰਸ 'ਤੇ ਟਿਕਟਾਂ ਵੇਚਣ ਦੇ ਲਗਾਏ ਆਰੋਪ ,ਪੰਨੂ ਬੋਲੇ- ਡਿਫੈਂਡਰ ਦੇ ਬਦਲੇ ਵੰਡੀਆਂ ਗਈਆਂ ਟਿਕਟਾਂ 
AAP ਨੇ ਪੰਜਾਬ ਕਾਂਗਰਸ 'ਤੇ ਟਿਕਟਾਂ ਵੇਚਣ ਦੇ ਲਗਾਏ ਆਰੋਪ ,ਪੰਨੂ ਬੋਲੇ- ਡਿਫੈਂਡਰ ਦੇ ਬਦਲੇ ਵੰਡੀਆਂ ਗਈਆਂ ਟਿਕਟਾਂ 
MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ
MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Embed widget