ਪੜਚੋਲ ਕਰੋ

‘ਤਾਉਤੇ’ ਦੇ ਕਹਿਰ ਮਗਰੋਂ ਹੁਣ ਚੱਕਰਵਾਤੀ ਤੂਫ਼ਾਨ ‘ਯਾਸ’ ਦਾ ਖ਼ਤਰਾ, ਮੌਸਮ ਵਿਭਾਗ ਦੀ ਚੇਤਾਵਨੀ

ਤਾਉਤੇ (Tauktae) ਚੱਕਰਵਾਤ ਤੋਂ ਬਾਅਦ ਦੇਸ਼ ’ਚ ਹੁਣ ਇੱਕ ਹੋਰ ਚੱਕਰਵਾਤੀ ਤੂਫ਼ਾਨ ‘ਯਾਸ’ ਤਬਾਹੀ ਮਚਾਉਣ ਦੀਆਂ ਤਿਆਰੀਆਂ ਕਰ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਇਸ ਬਾਰੇ ਅਹਿਮ ਜਾਣਕਾਰੀ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 48 ਘੰਟਿਆਂ ’ਚ ਹਵਾ ਦਾ ਘੱਟ ਦਬਾਅ ਬਣਨ ਦਾ ਖ਼ਦਸ਼ਾ ਹੈ, ਜੋ ਚੱਕਰਵਾਤ ਦਾ ਰੂਪ ਲੈ ਸਕਦਾ ਹੈ।

ਨਵੀਂ ਦਿੱਲੀ: ਤਾਉਤੇ (Tauktae) ਚੱਕਰਵਾਤ ਤੋਂ ਬਾਅਦ ਦੇਸ਼ ’ਚ ਹੁਣ ਇੱਕ ਹੋਰ ਚੱਕਰਵਾਤੀ ਤੂਫ਼ਾਨ ‘ਯਾਸ’ ਤਬਾਹੀ ਮਚਾਉਣ ਦੀਆਂ ਤਿਆਰੀਆਂ ਕਰ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਇਸ ਬਾਰੇ ਅਹਿਮ ਜਾਣਕਾਰੀ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 48 ਘੰਟਿਆਂ ’ਚ ਹਵਾ ਦਾ ਘੱਟ ਦਬਾਅ ਬਣਨ ਦਾ ਖ਼ਦਸ਼ਾ ਹੈ, ਜੋ ਚੱਕਰਵਾਤ ਦਾ ਰੂਪ ਲੈ ਸਕਦਾ ਹੈ।
 
ਇਸ ਸੂਚਨਾ ਤੋਂ ਬਾਅਦ ਪੱਛਮੀ ਬੰਗਾਲ ਤੇ ਓੜੀਸ਼ਾ ਦੇ ਸੀਨੀਅਰ ਅਧਿਕਾਰੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਹਨ ਤੇ ਲੋੜੀਂਦੀਆਂ ਤਿਆਰੀਆਂ ਲਈ ਜ਼ਰੂਰੀ ਹਦਾਇਤਾਂ ਵੀ ਜਾਰੀ ਕੀਤੀਆਂ ਜਾ ਰਹੀਆਂ ਹਨ।
 
ਭਾਰਤੀ ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਹਵਾ ਦਾ ਘੱਟ ਦਬਾਅ ਉੱਤਰੀ ਅੰਡੇਮਾਨ ਸਾਗਰ ਵਿੱਚ ਬਣ ਰਿਹਾ ਹੈ।  22 ਮਈ ਨੂੰ ਇਹ ਦਬਾਅ ਤੇਜ਼ੀ ਨਾਲ ਵਧਣਾ ਸ਼ੁਰੂ ਹੋਵੇਗਾ ਤੇ 26 ਮਈ ਦੀ ਸ਼ਾਮ ਤੱਕ ਜਾਂ ਤਾਂ ਇਹ ਬੰਗਾਲ ਦੀ ਖਾੜੀ ਨਾਲ ਟਕਰਾਏਗਾ ਜਾਂ ਓੜੀਸ਼ਾ ਦੇ ਕੰਢੇ ਨਾਲ। ਜੇ ਇਹ ਚੱਕਰਵਾਤ ਅਸਲ ’ਚ ਬਣਦਾ ਹੈ, ਤਾਂ ਇਸ ਵਰ੍ਹੇ ਬੰਗਾਲ ਦੀ ਖਾੜੀ ਨਾਲ ਟਕਰਾਉਣ ਵਾਲਾ ਇਹ ‘ਯਾਸ’ ਦੂਜਾ ਚੱਕਰਵਾਤੀ ਤੂਫ਼ਾਨ ਹੋਵੇਗਾ।
 
ਮੌਸਮ ਵਿਗਿਆਨ ਵਿਭਾਗ ਦੇ ਖੇਤਰੀ ਡਾਇਰੈਕਟਰ ਜੀ.ਕੇ. ਦਾਸ ਨੇ ਕਿਹਾ ਕਿ ਇਹ ਉੱਤਰ-ਪੱਛਮ ਵੱਲ ਵਧ ਸਕਦਾ ਹੈ ਤੇ 26 ਮਈ ਦੀ ਸ਼ਾਮ ਤੱਕ ਪੱਛਮੀ ਬੰਗਾਲ ਜਾਂ ਓੜੀਸ਼ਾ ਦੇ ਸਮੁੰਦਰੀ ਕੰਢਿਆਂ ਨਾਲ ਟਕਰਾ ਸਕਦਾ ਹੈ। ਚੱਕਰਵਾਤੀ ਤੂਫ਼ਾਨ ਦੀ ਰਫ਼ਤਾਰ ਵੱਧ ਤੇਜ਼ ਹੋ ਸਕਦੀ ਹੈ।
 
22 ਮਈ ਨੂੰ ਬਣਨ ਵਾਲਾ ਘੱਟ ਦਬਾਅ ਦਾ ਖੇਤਰ ਅਗਲੇ 72 ਘੰਟਿਆਂ ਅੰਦਰ ਚੱਕਰਵਾਤੀ ਤੂਫ਼ਾਨ ਵਿੱਚ ਤਬਦੀਲ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪੱਛਮੀ ਬੰਗਾਲ ਦੇ ਤੱਟੀ ਜ਼ਿਲ੍ਹਿਆਂ ’ਚ 25 ਮਈ ਤੋਂ ਹਲਕੀ ਤੋਂ ਦਰਮਿਆਨੀ ਵਰਖਾ ਹੋ ਸਕਦੀ ਹੈ। ਇਸ ਤੋਂ ਬਾਅਦ ਮੀਂਹ ਤੇਜ਼ ਹੋਵੇਗਾ ਤੇ ਦੱਖਣੀ ਬੰਗਾਲ ਦੇ ਜ਼ਿਲ੍ਹਿਆਂ ਵਿੱਚ ਭਾਰੀ ਵਰਖਾ ਹੋ ਸਕਦੀ ਹੈ। ਅੰਡੇਮਾਨ ’ਚ 45 ਤੋਂ 55 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ, ਜਿਨ੍ਹਾਂ ਦੀ ਰਫ਼ਤਾਰ ਬੰਗਾਲ ਦੀ ਖਾੜੀ ਤੱਕ ਪੁੱਜਣ ਤੱਕ 70 ਕਿਲੋਮੀਟਰ ਪ੍ਰਤੀ ਘੰਟਾ ਹੋ ਸਕਦੀ ਹੈ
 
ਤੂਫ਼ਾਨ ਦੇ ਖ਼ਤਰੇ ਨੂੰ ਵੇਖਦਿਆਂ ਮਛੇਰਿਆਂ ਨੂੰ ਵੀ ਸਾਵਧਾਨ ਕਰ ਦਿੱਤਾ ਗਿਆ ਹੈ। ਸਾਰੇ ਮਛੇਰਿਆਂ ਨੂੰ ਸਮੁੰਦਰ ’ਚ ਨਾ ਜਾਣ ਤੇ ਕੰਢਿਆਂ ਉੱਤੇ ਹੀ ਰਹਿਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਪੱਛਮੀ ਬੰਗਾਲ ਨੇ ਅੰਫਾਨ ਤੂਫ਼ਾਨ ਨਾਲ ਭਾਰੀ ਤਬਾਹੀ ਦਾ ਦ੍ਰਿਸ਼ ਵੇਖਿਆ ਸੀ। ਤਦ ਕਈ ਲੋਕਾਂ ਦੀਆਂ ਜਾਨਾਂ ਅਜਾਈਂ ਚਲੀਆਂ ਗਈਆਂ ਸਨ ਤੇ ਕਰੋੜਾਂ ਦਾ ਮਾਲੀ ਨੁਕਸਾਨ ਵੱਖਰਾ ਹੋਇਆ ਸੀ।

ਟਾਪ ਹੈਡਲਾਈਨ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget