ਪੜਚੋਲ ਕਰੋ

ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ 'ਚ 30 ਫੀਸਦੀ ਫੰਡ ਦਲਿਤਾਂ ਦੇ ਲੇਖੇ, ਕੈਪਟਨ ਨੇ ਕੀਤਾ ਐਲਾਨ

ਪੰਜਾਬ ਸਰਕਾਰ ਵੱਲੋਂ ਆਪਣੀਆਂ ਸਾਰੀਆਂ ਯੋਜਨਾਵਾਂ ਵਿੱਚ ਘੱਟੋ-ਘੱਟ 30 ਫੀਸਦੀ ਫੰਡ ਸੂਬੇ ਦੀ ਅਨੁਸੂਚਿਤ ਜਾਤੀ ਵੱਸੋਂ ਦੀ ਭਲਾਈ ਲਈ ਖਰਚ ਕੀਤੇ ਜਾਣਗੇ। ਇਹ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾ. ਬੀਆਰ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਨੂੰ ਪਹਿਲੇ ਭਾਰਤੀ ਵਜੋਂ ਯਾਦ ਕੀਤਾ ਜਾਣਾ ਚਾਹੀਦਾ ਹੈ ਜਿਨ੍ਹਾਂ ਨੇ ਦਲਿਤ ਸਮਾਜ ਲਈ ਬਹੁਤ ਕੁਝ ਪ੍ਰਾਪਤ ਕੀਤਾ।  

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਆਪਣੀਆਂ ਸਾਰੀਆਂ ਯੋਜਨਾਵਾਂ ਵਿੱਚ ਘੱਟੋ-ਘੱਟ 30 ਫੀਸਦੀ ਫੰਡ ਸੂਬੇ ਦੀ ਅਨੁਸੂਚਿਤ ਜਾਤੀ ਵੱਸੋਂ ਦੀ ਭਲਾਈ ਲਈ ਖਰਚ ਕੀਤੇ ਜਾਣਗੇ। ਇਹ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾ. ਬੀਆਰ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਨੂੰ ਪਹਿਲੇ ਭਾਰਤੀ ਵਜੋਂ ਯਾਦ ਕੀਤਾ ਜਾਣਾ ਚਾਹੀਦਾ ਹੈ ਜਿਨ੍ਹਾਂ ਨੇ ਦਲਿਤ ਸਮਾਜ ਲਈ ਬਹੁਤ ਕੁਝ ਪ੍ਰਾਪਤ ਕੀਤਾ।  

ਸੂਬਾ ਪੱਧਰੀ ਵਰਚੂਅਲ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਸਾਰੇ ਵਿਭਾਗਾਂ ਵਿਚ ਐਸਸੀ ਅਸਾਮੀਆਂ ਦਾ ਬੈਕਲਾਗ ਪਹਿਲ ਦੇ ਆਧਾਰ ਉਤੇ ਭਰਨ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਿਯਾਜੀਰਾਓ ਗਾਇਕਵਾੜ III ਵੱਲੋਂ ਸਥਾਪਤ ਸਕੀਮ ਤਹਿਤ ਬਾਬਾ ਸਾਹਿਬ ਨੂੰ ਦਿੱਤੀ ਗਈ ਬੜੌਦਾ ਸਟੇਟ ਸਕਾਲਰਸ਼ਿਪ ਸਕੀਮ ਦੀ ਤਰਜ਼ ਉਤੇ ਐਸਸੀ ਵਿਦਿਆਰਥੀਆਂ ਲਈ ਪੋਸਟ-ਮੈਟਿਰਕ ਓਵਰਸੀਜ਼ ਸਕਾਲਰਸ਼ਿਪ ਸਕੀਮ ਦੀਆਂ ਸੰਭਾਵਨਾਵਾਂ ਤਲਾਸ਼ਣ ਦਾ ਵੀ ਵਾਅਦਾ ਕੀਤਾ।

ਮੁੱਖ ਮੰਤਰੀ ਨੇ ਵਿੱਤੀ ਸਾਲ 2022 ਲਈ ਪੇਂਡੂ ਲਿੰਕ ਸੜਕਾਂ ਲਈ 500 ਕਰੋੜ ਰੁਪਏ ਦੀ ਲਾਗਤ ਵਾਲੇ ਵਿਸ਼ੇਸ਼ ਪ੍ਰਾਜੈਕਟ ਦਾ ਵੀ ਐਲਾਨ ਕੀਤਾ। ਇਸ ਪ੍ਰਾਜੈਕਟ ਹੇਠ ਅਨੁਸੂਚਿਤ ਜਾਤੀਆਂ ਤੇ ਹੋਰ ਗਰੀਬ ਤਬਕਿਆਂ ਦੀ ਆਬਾਦੀ ਜਿੱਥੇ ਇਸ ਵੇਲੇ ਸੰਪਰਕ ਸੜਕ ਨਹੀਂ, ਲਈ ਨਵੇਂ ਲਿੰਕ ਰੋਡ ਬਣਾਏ ਜਾਣਗੇ। ਇਸ ਪ੍ਰਾਜੈਕਟ ਰਾਹੀਂ ਸ਼ਮਸ਼ਾਨ ਘਾਟ ਤੇ ਪੂਜਾ ਸਥਾਨ ਵੀ ਜੋੜੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ 50 ਫੀਸਦੀ ਤੋਂ ਵੱਧ ਆਬਾਦੀ ਵਾਲੇ ਪਿੰਡਾਂ ਦੇ ਆਧੁਨਿਕੀਕਰਨ ਲਈ ਸਾਲ 2021-22 ਵਿੱਚ 100 ਕਰੋੜ ਦੀ ਵਿਸ਼ੇਸ਼ ਰਾਸ਼ੀ ਪ੍ਰਸਤਾਵਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਕੁਲ ਵਸੋਂ ਦੀ 50 ਫੀਸਦੀ ਜਾਂ ਬਰਾਬਰ ਅਨੁਸੂਚਿਤ ਜਾਤੀ ਵੱਸੋਂ ਵਾਲੇ ਪਿੰਡਾਂ ਵਿੱਚ ਮੌਜੂਦਾ ਗਰਾਂਟਾਂ ਨੂੰ ਹੋਰ ਅੱਗੇ ਵਧਾਉਣਾ ਹੈ।

ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਬਾਰ੍ਹਵੀਂ ਜਮਾਤ ਦੇ ਸਾਰੇ ਐਸਸੀ ਵਿਦਿਆਰਥੀਆਂ ਨੂੰ ਸਮਾਰਟ ਫੋਨ ਦਿੱਤੇ ਜਾਣਗੇ ਜਦਕਿ ਡੇਅਰੀ ਫਾਰਮਿੰਗ ਲਈ ਪ੍ਰੇਰਿਤ ਕਰਨ ਵਾਸਤੇ 9 ਟ੍ਰੇਨਿੰਗ ਤੇ ਐਕਸਟੈਂਸ਼ਨ ਸੈਂਟਰਾਂ ਵਿਖੇ ਪਿੰਡ ਪੱਧਰੀ 150 ਜਾਗਰੂਕਤਾ ਕੈਂਪ ਲਾਏ ਜਾਣਗੇ ਤੇ ਅਨੁਸੂਚਿਤ ਜਾਤੀ ਲਾਭਪਾਤਰੀਆਂ ਉਤੇ ਵਿਸ਼ੇਸ਼ ਜੋਰ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਅੱਗੇ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ ‘ਹਰ ਘਰ ਪੱਕੀ ਛੱਤ’ ਹੇਠ ਪਿੰਡਾਂ ਵਿਚ ਐਸਸੀ ਅਰਜੀਆਂ ਲਈ 30 ਫੀਸਦੀ ਰਾਖਵਾਂਕਰਨ ਤੇ ਆਰਥਿਕ ਤੌਰ ਉਤੇ ਕਮਜੋਰ ਵਰਗਾਂ ਲਈ ਵਾਜਬ ਕੀਮਤਾਂ ਵਾਲੀ ਹਾਊਸਿੰਗ ਸਕੀਮ ਵਿਚ ਵੀ 30 ਫੀਸਦੀ ਰਾਖਵਾਂਕਰਨ ਦੇਣਾ ਪ੍ਰਸਤਾਵਿਤ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਸਿਵਲ ਸਰਵਿਸਜ਼ ਸਮੇਤ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਜਲੰਧਰ ਵਿਖੇ ਡਾ. ਬੀਆਰ ਅੰਬੇਡਕਰ ਇੰਸਟਿਚਊਟ ਆਫ ਟ੍ਰੇਨਿੰਗ ਸਥਾਪਤ ਕਰਨ ਦੀ ਯੋਜਨਾ ਹੈ। ਇਹ ਜੀਜੀਆਰ ਕੇ ਮਿਸ਼ਨ ਹੇਠ ਸਥਾਪਤ ਕਰਨ ਲਈ ਪ੍ਰਸਤਾਵਿਤ ਹੈ ਜਿੱਥੇ ਐਸ.ਸੀ. ਪਰਿਵਾਰਾਂ ਨਾਲ ਸਬੰਧਤ ਉਮੀਦਵਾਰਾਂ ਲਈ 50 ਫੀਸਦੀ ਸੀਟਾਂ ਰਾਖਵੀਂਆਂ ਹੋਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਤਕਨੀਕੀ ਯੂਨੀਵਰਸਿਟੀ, ਕਪੂਰਥਲਾ ਵਿਚ ਡਾ. ਬੀ.ਆਰ. ਅੰਬੇਡਕਰ ਮਿਊਜੀਅਮ ਤੇ ਡਾ. ਬੀ.ਆਰ. ਅੰਬੇਡਕਰ ਇੰਸਟਿਚਊਟ ਆਫ ਮੈਨੇਜਮੈਂਟ ਦੀ ਸਥਾਪਨਾ ਸਮੇਤ ਹੋਰ ਪ੍ਰੋਜੈਕਟਾਂ ਦੀ ਵੀ ਯੋਜਨਾ ਹੈ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget