ਕੋਲਕਾਤਾ ਵਿੱਚ, ਇੱਕ 22 ਸਾਲਾ ਔਰਤ ਨੇ ਕਥਿਤ ਤੌਰ 'ਤੇ ਇੱਕ ਰੈਸਟੋਰੈਂਟ ਵਿੱਚ ਲਿਜਾ ਕੇ ਆਪਣੇ ਪਿਤਾ ਨੂੰ ਖਾਣਾ ਖਵਾ ਅਤੇ ਸ਼ਰਾਬ ਪਿਲਾਉਣ ਤੋਂ ਬਾਅਦ ਮਾਰ ਦਿੱਤਾ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਸੋਮਵਾਰ ਨੂੰ ਦੱਸਿਆ ਕਿ ਔਰਤ ਐਤਵਾਰ ਰਾਤ ਨੂੰ ਆਪਣੇ ਪਿਤਾ ਨਾਲ ਖਾਣਾ ਖਾਣ ਰੈਸਟੋਰੈਂਟ ਗਈ ਸੀ ਅਤੇ ਜਿਥੇ ਉਸ ਨੇ ਆਪਣੇ ਪਿਤਾ ਨੂੰ ਸ਼ਰਾਬ ਪਿਲਾਈ। ਇਸ ਤੋਂ ਬਾਅਦ ਦੋਵੇਂ ਸਟ੍ਰੈਡ ਰੋਡ ਦੇ ਚੜਪਾਲ ਘਾਟ 'ਤੇ ਸੈਰ ਕਰਨ ਗਏ।
ਉਨ੍ਹਾਂ ਅੱਗੇ ਕਿਹਾ ਕਿ ਜਦੋਂ ਔਰਤ ਦਾ ਪਿਤਾ (56) ਹੁਗਲੀ ਨਦੀ ਦੇ ਕਿਨਾਰੇ ਸੁੱਤਾ ਸੀ, ਉਸ ਨੇ ਕਥਿਤ ਤੌਰ 'ਤੇ ਆਪਣੇ ਪਿਤਾ ਨੂੰ ਮਿੱਟੀ ਦਾ ਤੇਲ ਪਾ ਕੇ ਅੱਗ ਲਾ ਦਿੱਤੀ। ਪੁਲਿਸ ਨੇ ਦੱਸਿਆ ਕਿ ਇਹ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਸੀ ਅਤੇ ਔਰਤ ਨੇ ਆਪਣਾ ਗੁਨਾਹ ਵੀ ਕਬੂਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਾਰਕ ਸਰਕਸ ਨੇੜੇ ਕ੍ਰਿਸਟੋਫਰ ਰੋਡ ਦੀ ਰਹਿਣ ਵਾਲੀ ਔਰਤ ਨੂੰ ਉਸ ਦੇ ਇਕ ਰਿਸ਼ਤੇਦਾਰ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਅਧਿਕਾਰੀ ਨੇ ਕਿਹਾ, “ਪੁੱਛਗਿੱਛ ਦੌਰਾਨ ਔਰਤ ਨੇ ਦੋਸ਼ ਲਾਇਆ ਕਿ ਜਦੋਂ ਉਹ ਛੋਟੀ ਸੀ ਉਸ ਦੀ ਮਾਂ ਦੀ ਮੌਤ ਹੋ ਗਈ ਸੀ ਅਤੇ ਉਸ ਤੋਂ ਬਾਅਦ ਉਸ ਦੇ ਪਿਤਾ ਨੇ ਉਸ ਦਾ ਸ਼ੋਸ਼ਣ ਕਰਨਾ ਸ਼ੁਰੂ ਕਰ ਦਿੱਤਾ, ਪਰ ਇਹ ਸਭ ਔਰਤ ਦੇ ਵਿਆਹ ਤੋਂ ਬਾਅਦ ਬੰਦ ਹੋ ਗਿਆ। ਜਦੋਂ ਉਹ ਔਰਤ ਦਾ ਵਿਆਹ ਟੁੱਟਣ ਤੋਂ ਬਾਅਦ ਘਰ ਪਰਤੀ ਤਾਂ ਉਸ ਨਾਲ ਦੁਬਾਰਾ ਸ਼ੋਸ਼ਣ ਹੋਣਾ ਸ਼ੁਰੂ ਹੋ ਗਿਆ। ਔਰਤ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ 29 ਮਾਰਚ ਤੱਕ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਹੈ।
https://play.google.com/store/
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/