ਨਵੀਂ ਦਿੱਲੀ: ਟੈਕਸ ਰਿਟਰਨ ਦਾਖਲ ਕਰਨ ਦੀ ਤਰੀਕ ਇਕ ਮਹੀਨੇ ਵਧਾ ਦਿੱਤੀ ਗਈ ਹੈ। ਵਿੱਤ ਮੰਤਰਾਲੇ ਨੇ ਕਿਹਾ ਕਿ ਵਿਅਕਤੀਗਤ ਟੈਕਸਦਾਤਾਵਾਂ ਲਈ ਵਿੱਤੀ ਸਾਲ 2019-20 ਲਈ ਇਨਕਮ ਟੈਕਸ ਰਿਟਰਨ (ਆਈਟੀਆਰ) ਦਾਖਲ ਕਰਨ ਦੀ ਆਖਰੀ ਤਰੀਕ ਇਕ ਮਹੀਨੇ ਵਧਾ ਕੇ 31 ਦਸੰਬਰ ਕਰ ਦਿੱਤੀ ਗਈ ਹੈ।
ਕੇਂਦਰੀ ਸਿੱਧੇ ਟੈਕਸ ਬੋਰਡ ਜਾਂ ਸੀਬੀਡੀਟੀ ਨੇ ਕੋਰੋਨਾਵਾਇਰਸ ਦੀ ਲਾਗ ਕਾਰਨ ਪੈਦਾ ਹੋਈਆਂ ਮੁਸ਼ਕਲਾਂ ਦੇ ਕਾਰਨ ਆਮਦਨ ਟੈਕਸ ਰਿਟਰਨ ਭਰਨ ਦੀ ਆਖਰੀ ਤਰੀਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਆਮਦਨ ਟੈਕਸ ਰਿਟਰਨ ਦਾਖਲ ਕਰਨ ਦੀ ਆਖਰੀ ਤਰੀਕ 30 ਨਵੰਬਰ ਤੱਕ ਸੀ।