ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸ ਲੀਡਰ ਵੀਰਭੱਦਰ ਸਿੰਘ ਦਾ ਦਿਹਾਂਤ ਹੋ ਗਿਆ ਹੈ। ਵੀਰਭੱਦਰ ਸਿੰਘ ਨੇ ਅੱਜ ਸ਼ਿਮਲਾ ਦੇ ਇੰਦਰਾ ਗਾਂਧੀ ਮੈਡੀਕਲ ਕਾਲਜ ਵਿੱਚ ਆਖਰੀ ਸਾਹ ਲਿਆ। ਵੀਰਭੱਦਰ ਸਿੰਘ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸੀ। ਉਹ ਕੁਝ ਦਿਨਾਂ ਤੋਂ ਹਸਪਤਾਲ ਵਿਚ ਇਲਾਜ ਅਧੀਨ ਸੀ। 87 ਸਾਲਾ ਵੀਰਭੱਦਰ ਸਿੰਘ 6 ਵਾਰ ਹਿਮਾਚਲ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ।