ਨਵੀਂ ਦਿੱਲੀ: ਸ਼ਨੀਵਾਰ ਨੂੰ ਕੋਰੋਨਾ ਵਾਇਰਸ ਨਾਲ ਸੰਕਰਮਣ ਦੇ ਮਾਮਲਿਆਂ ਵਿਚ ਸਭ ਤੋਂ ਵੱਧ ਵਾਧਾ ਦਰਜ ਕੀਤਾ ਗਿਆ ਅਤੇ ਸੰਕਰਮਿਤ ਲੋਕਾਂ ਦੀ ਕੁਲ ਗਿਣਤੀ ਤਿੰਨ ਹਜ਼ਾਰ ਤੋਂ ਪਾਰ ਹੋ ਗਈ। ਇਸ ਦੇ ਨਾਲ ਹੀ ਮ੍ਰਿਤਕਾਂ ਦੀ ਗਿਣਤੀ 75 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਅਜੇ ਵੀ 2,784 ਲੋਕ ਕੋਰੋਨਾਵਾਇਰਸ ਨਾਲ ਸੰਕਰਮਿਤ ਹਨ, ਜਦੋਂ ਕਿ 212 ਵਿਅਕਤੀ ਠੀਕ ਹੋ ਚੁੱਕੇ ਹਨ। 57 ਵਿਦੇਸ਼ੀ ਨਾਗਰਿਕਾਂ ਸਮੇਤ ਕੁੱਲ ਕੇਸਾਂ ਦੀ ਗਿਣਤੀ 3,072 ਹੋ ਗਈ।


ਕਿਹੜੇ ਸੂਬੇ ‘ਚ ਕਿੰਨੇ ਲੋਕਾਂ ਦੀ ਹੋਈ ਮੌਤ?

ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਨੇ ਕਿਹਾ ਕਿ ਹੁਣ ਤੱਕ 79,950 ਸੈਂਪਲ ਦੀ ਜਾਂਚ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ਵਿੱਚੋਂ 3,113 ਲੋਕਾਂ ਨੇ ਸੰਕਰਮਣ ਦੀ ਪੁਸ਼ਟੀ ਕੀਤੀ ਹੈ। ਸਿਹਤ ਮੰਤਰਾਲੇ ਮੁਤਾਬਕ ਮਹਾਰਾਸ਼ਟਰ ਵਿੱਚ ਹੁਣ ਤੱਕ 24 ਮੌਤਾਂ ਕੋਰੋਨਾਵਾਇਰਸ ਨਾਲ ਹੋਈਆਂ ਹਨ। ਇਸ ਤੋਂ ਬਾਅਦ ਗੁਜਰਾਤ ਵਿਚ 10, ਤੇਲੰਗਾਨਾ ਵਿਚ ਸੱਤ, ਮੱਧ ਪ੍ਰਦੇਸ਼ ਅਤੇ ਦਿੱਲੀ ਵਿਚ 6-6, ਪੰਜਾਬ ਵਿਚ ਪੰਜ, ਕਰਨਾਟਕ ਅਤੇ ਪੱਛਮੀ ਬੰਗਾਲ ਵਿਚ ਤਿੰਨ, ਜਦਕਿ ਜੰਮੂ-ਕਸ਼ਮੀਰ, ਉੱਤਰ ਪ੍ਰਦੇਸ਼, ਕੇਰਲ ਅਤੇ ਤਾਮਿਲਨਾਡੂ ਵਿਚ ਦੋ ਮੌਤਾਂ ਹੋਈਆਂ।  ਆਂਧਰਾ ਪ੍ਰਦੇਸ਼, ਬਿਹਾਰ ਅਤੇ ਹਿਮਾਚਲ ਪ੍ਰਦੇਸ਼ ਵਿਚ ਇਕ-ਇਕ ਦੀ ਮੌਤ ਹੋਈ।

ਕਿਹੜੇ ਸੂਬੇ ‘ਚੋਂ ਕਿੰਨੇ ਮਾਮਲੇ ਆਏ ਸਾਹਮਣੇ?

ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਮਹਾਰਾਸ਼ਟਰ ਵਿੱਚ ਸਭ ਤੋਂ ਵੱਧ ਪੁਸ਼ਟੀ ਕੀਤੇ ਗਏ ਕੇਸ 490 ਹਨ, ਜਦੋਂ ਕਿ ਦਿੱਲੀ ਵਿੱਚ 445 ਅਤੇ ਤਾਮਿਲਨਾਡੂ ਵਿੱਚ 411 ਮਾਮਲੇ ਸਾਹਮਣੇ ਆਏ ਹਨ। ਕੇਰਲ ਵਿੱਚ ਹੁਣ ਤੱਕ 295 ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਰਾਜਸਥਾਨ ਵਿੱਚ 200 ਅਤੇ ਉੱਤਰ ਪ੍ਰਦੇਸ਼ ਵਿੱਚ 174 ਕੇਸਾਂ ਦੀ ਪੁਸ਼ਟੀ ਹੋਈ ਹੈ।

ਆਂਧਰਾ ਪ੍ਰਦੇਸ਼ ਵਿੱਚ 161, ਤੇਲੰਗਾਨਾ ਵਿੱਚ 159, ਕਰਨਾਟਕ ਵਿੱਚ 128, ਗੁਜਰਾਤ ਵਿੱਚ 105 ਅਤੇ ਮੱਧ ਪ੍ਰਦੇਸ਼ ਵਿੱਚ 104 ਮਾਮਲੇ ਸਾਹਮਣੇ ਆਏ ਹਨ। ਜੰਮੂ-ਕਸ਼ਮੀਰ ਵਿੱਚ ਹੁਣ ਤੱਕ 75 ਮਾਮਲੇ ਸਾਹਮਣੇ ਆ ਚੁੱਕੇ ਹਨ, ਜਦੋਂ ਕਿ ਪੱਛਮੀ ਬੰਗਾਲ ਵਿੱਚ 69, ਪੰਜਾਬ ਵਿੱਚ 65, ਬਿਹਾਰ ਵਿੱਚ 30, ਅਸਾਮ ਵਿੱਚ 24, ਚੰਡੀਗੜ੍ਹ ਵਿੱਚ 18, ਉਤਰਾਖੰਡ ਵਿੱਚ 16 ਅਤੇ ਲੱਦਾਖ ਵਿੱਚ 14 ਕੇਸਾਂ ਦੀ ਪੁਸ਼ਟੀ ਹੋਈ ਹੈ।

ਇਹ ਵੀ ਪੜ੍ਹੋ :

ਕੈਪਟਨ ਦੀ ਚੇਤਾਵਨੀ, ਕੋਰੋਨਾ ਦੇ ਕਹਿਰ 'ਚ ਇਨ੍ਹਾਂ ਹਸਪਤਾਲਾਂ ਦੇ ਹੋਣਗੇ ਲਾਇਸੈਂਸ ਰੱਦ