ਪੜਚੋਲ ਕਰੋ
ਦੀਪ ਸਿੱਧੂ ਜੇਲ੍ਹ 'ਚੋਂ ਰਿਹਾਅ ਹੁੰਦੀਆਂ ਹੀ ਰਕਾਬਗੰਜ ਗੁਰਦੁਆਰਾ ਸਾਹਿਬ ਪਹੁੰਚਿਆ, ਪੁਲਿਸ ਨੂੰ ਲੈ ਕੇ ਦਿੱਤਾ ਇਹ ਬਿਆਨ
26 ਜਨਵਰੀ ਦੀ ਹਿੰਸਾ ਦੇ ਮੁੱਖ ਮੁਲਜ਼ਮ ਦੀਪ ਸਿੱਧੂ ਨੂੰ ਲਗਭਗ 3 ਮਹੀਨਿਆਂ ਬਾਅਦ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਹੈ। ਰਿਹਾਅ ਹੁੰਦੀਆਂ ਹੀ ਦੀਪ ਸਿੱਧੂ ਸਿੱਧੇ ਰਕਾਬਗੰਜ ਗੁਰਦੁਆਰਾ ਸਾਹਿਬ ਪਹੁੰਚਿਆ ਅਤੇ ਵਾਹਿਗੁਰੂ ਦਾ ਧੰਨਵਾਦ ਕੀਤਾ। ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਤੋਂ ਬਾਅਦ ਜਦੋਂ ਉਹ ਬਾਹਰ ਆਇਆ ਤਾਂ ਉਸ ਨੇ ਕਿਹਾ ਕਿ ਜੇਲ੍ਹ 'ਚ ਕਿਸੇ ਵੀ ਪੁਲਿਸ ਮੁਲਾਜ਼ਮ ਨੇ ਉਸ ਨਾਲ ਮਾੜਾ ਸਲੂਕ ਨਹੀਂ ਕੀਤਾ। ਸ਼ੁਰੂ 'ਚ ਪੁਲਿਸ ਦਾ ਰਵਈਆ ਜਿਵੇਂ ਹੁੰਦਾ ਹੈ ਕਿ ਖਾਣਾ ਨਾ ਦੇਣਾ, ਅਜਿਹੀ ਥੋੜ੍ਹੀ ਤਕਲੀਫ ਦੇਣਾ, ਇਹ ਸਭ ਨਾਲ ਹੁੰਦਾ ਹੈ।
deep_sidhu_gurudwara_sahib
ਨਵੀਂ ਦਿੱਲੀ: 26 ਜਨਵਰੀ ਦੀ ਹਿੰਸਾ ਦੇ ਮੁੱਖ ਮੁਲਜ਼ਮ ਦੀਪ ਸਿੱਧੂ ਨੂੰ ਲਗਭਗ 3 ਮਹੀਨਿਆਂ ਬਾਅਦ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਹੈ। ਰਿਹਾਅ ਹੁੰਦੀਆਂ ਹੀ ਦੀਪ ਸਿੱਧੂ ਸਿੱਧੇ ਰਕਾਬਗੰਜ ਗੁਰਦੁਆਰਾ ਸਾਹਿਬ ਪਹੁੰਚਿਆ ਅਤੇ ਵਾਹਿਗੁਰੂ ਦਾ ਧੰਨਵਾਦ ਕੀਤਾ। ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਤੋਂ ਬਾਅਦ ਜਦੋਂ ਉਹ ਬਾਹਰ ਆਇਆ ਤਾਂ ਉਸ ਨੇ ਕਿਹਾ ਕਿ ਜੇਲ੍ਹ 'ਚ ਕਿਸੇ ਵੀ ਪੁਲਿਸ ਮੁਲਾਜ਼ਮ ਨੇ ਉਸ ਨਾਲ ਮਾੜਾ ਸਲੂਕ ਨਹੀਂ ਕੀਤਾ। ਸ਼ੁਰੂ 'ਚ ਪੁਲਿਸ ਦਾ ਰਵਈਆ ਜਿਵੇਂ ਹੁੰਦਾ ਹੈ ਕਿ ਖਾਣਾ ਨਾ ਦੇਣਾ, ਅਜਿਹੀ ਥੋੜ੍ਹੀ ਤਕਲੀਫ ਦੇਣਾ, ਇਹ ਸਭ ਨਾਲ ਹੁੰਦਾ ਹੈ।
ਕੁਝ ਦਿਨ ਪਹਿਲਾਂ ਦੀਪ ਸਿੱਧੂ ਨੂੰ ਜ਼ਮਾਨਤ ਮਗਰੋਂ ਮੁੜ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਪੁਲਿਸ ਨੇ ਕੋਰਟ ਤੋਂ 4 ਦਿਨਾਂ ਦਾ ਰਿਮਾਂਡ ਮੰਗਿਆ ਸੀ। ਦੀਪ ਸਿੱਧੂ ਦੀ ਵਕੀਲਾਂ ਨੇ ਰਿਮਾਂਡ ਦਾ ਵਿਰੋਧ ਕੀਤਾ।
ਦੱਸ ਦੇਈਏ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਦਿੱਲੀ ਦੇ ਲਾਲ ਕਿਲ੍ਹਾ 'ਤੇ ਹੋਈ ਹਿੰਸਾ ਦੇ ਦੋਸ਼ੀ ਪੰਜਾਬੀ ਐਕਟਰ ਦੀਪ ਸਿੱਧੂ ਨੂੰ ਕੋਰਟ ਵਲੋਂ ਇੱਕ ਕੇਸ ਵਿੱਚ ਜ਼ਮਾਨਤ ਦੇ ਦਿੱਤੀ ਗਈ ਸੀ। ਪਰ ਜਿਵੇਂ ਹੀ ਦੀਪ ਸਿੱਧੂ ਨੇ ਰਿਹਾਅ ਹੋਣਾ ਸੀ ਉਸ ਤੋਂ ਪਹਿਲਾਂ ਹੀ ਦਿੱਲੀ ਪੁਲਿਸ ਦੀ ਟੀਮ ਤਿਹਾੜ ਜੇਲ੍ਹ ਪਹੁੰਚ ਗਈ ਤੇ ਸਿੱਧੂ ਨੂੰ ਗ੍ਰਿਫ਼ਤਾਰ ਕਰ ਲਿਆ। ਇਹ ਲਾਲ ਕਿਲੇ ਘਟਨਾ ਤੋਂ ਬਾਅਦ ਪੁਰਾਤੱਤਵ ਵਿਭਾਗ ਵਲੋਂ ਦਰਜ ਕਰਵਾਈ ਇੱਕ ਐਫ਼ਆਈਆਰ ਦੇ ਤਹਿਤ ਗ੍ਰਿਫ਼ਤਾਰੀ ਕੀਤੀ ਗਈ।
ਇਸ 'ਚ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ, ਕੌਮੀ ਸਮਾਰਕ ਬੇਅਦਬੀ ਰੋਕੂ ਕਾਨੂੰਨ, ਪੁਰਾਤਨ ਇਮਾਰਤਾਂ ਤੇ ਸਮਾਰਕਾਂ ਦੀ ਰਾਖੀ ਲਈ ਬਣੇ ਕਾਨੂੰਨ ਸਣੇ ਆਰਮਜ਼ ਐਕਟ ਦੀਆਂ ਧਾਰਾਵਾਂ ਲਗਾਈਆਂ ਗਈਆਂ ਹਨ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਸਿੱਧੂ ਦੇ ਵਕੀਲ ਨੇ ਅਦਾਲਤ ਵਿੱਚ ਕਿਹਾ ਸੀ ਕਿ ਮਹਿਜ਼ ਹਾਜ਼ਰੀ ਲਾਉਣਾ ਉਸ ਦੇ ਮੁਵੱਕਲ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਭੀੜ ਇਕੱਠੀ ਕਰਨ ਦਾ ਦੋਸ਼ ਨਹੀਂ ਲਾਉਂਦਾ ਅਤੇ ਉਹ ਇਮਾਨਦਾਰ ਨਾਗਰਿਕ ਹੈ ਜੋ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
