ਦੀਪ ਸਿੱਧੂ ਦੀ ਪੁਲਿਸ ਰਿਮਾਂਡ ਅੱਜ ਖ਼ਤਮ, ਇਸ ਸਮੇਂ ਕੋਰਟ 'ਚ ਹੋਵੇਗੀ ਪੇਸ਼ੀ
ਰਾਜਧਾਨੀ ਦਿੱਲੀ ਵਿੱਚ 26 ਜਨਵਰੀ ਨੂੰ ਹੋਈ ਹਿੰਸਾ ਮਾਮਲੇ 'ਚ ਗ੍ਰਿਫਤਾਰ ਕੀਤੇ ਗਏ ਪੰਜਾਬੀ ਅਦਾਕਾਰ ਦੀਪ ਸਿੱਧੂ ਦਾ 7 ਦਿਨਾਂ ਪੁਲਿਸ ਰਿਮਾਂਡ ਅੱਜ ਖਤਮ ਹੋ ਰਿਹਾ ਹੈ। ਉਸ ਨੂੰ ਅੱਜ ਸਵੇਰੇ 10.30 ਵਜੇ ਤੀਸ ਹਜ਼ਾਰੀ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ।
ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿੱਚ 26 ਜਨਵਰੀ ਨੂੰ ਹੋਈ ਹਿੰਸਾ ਮਾਮਲੇ 'ਚ ਗ੍ਰਿਫਤਾਰ ਕੀਤੇ ਗਏ ਪੰਜਾਬੀ ਅਦਾਕਾਰ ਦੀਪ ਸਿੱਧੂ ਦਾ 7 ਦਿਨਾਂ ਪੁਲਿਸ ਰਿਮਾਂਡ ਅੱਜ ਖਤਮ ਹੋ ਰਿਹਾ ਹੈ। ਉਸ ਨੂੰ ਅੱਜ ਸਵੇਰੇ 10.30 ਵਜੇ ਤੀਸ ਹਜ਼ਾਰੀ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਸ਼ਨੀਵਾਰ ਨੂੰ ਦਿੱਲੀ ਪੁਲਿਸ ਇਸ ਮਾਮਲੇ ਦੀ ਜਾਂਚ ਲਈ ਦੀਪ ਸਿੱਧੂ ਅਤੇ ਇਕ ਹੋਰ ਦੋਸ਼ੀ ਇਕਬਾਲ ਸਿੰਘ ਨੂੰ ਲਾਲ ਕਿਲ੍ਹੇ ਲੈ ਗਈ ਸੀ। ਪੁਲਿਸ ਦੇ ਅਨੁਸਾਰ ਸਿੱਧੂ 26 ਜਨਵਰੀ ਨੂੰ ਲਾਲ ਕਿਲ੍ਹੇ ਵਿੱਚ ਹੋਈ ਹਿੰਸਾ ਅਤੇ ਅਰਾਜਕਤਾ ਲਈ ਮੁੱਖ ਤੌਰ 'ਤੇ ਜ਼ਿੰਮੇਵਾਰ ਸੀ।
ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਦੀਪ ਸਿੱਧੂ ਨੂੰ 8 ਫਰਵਰੀ ਦੀ ਰਾਤ ਨੂੰ ਹਰਿਆਣਾ ਦੇ ਕਰਨਾਲ ਬਾਈਪਾਸ ਨੇੜੇ ਗ੍ਰਿਫਤਾਰ ਕੀਤਾ ਸੀ। ਸਿੱਧੂ ਨੂੰ 9 ਫਰਵਰੀ ਨੂੰ ਅਦਾਲਤ ਨੇ ਸੱਤ ਦਿਨਾਂ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਸੀ। ਪੁਲਿਸ ਨੇ ਦਸ ਦਿਨਾਂ ਦੀ ਹਿਰਾਸਤ ਦੀ ਮੰਗ ਕਰਦਿਆਂ ਕਿਹਾ ਸੀ ਕਿ ਅਜਿਹੀਆਂ ਵੀਡਿਓਜ਼ ਹਨ ਜਿਨ੍ਹਾਂ 'ਚ ਸਿੱਧੂ ਨੂੰ ਕਥਿਤ ਤੌਰ 'ਤੇ ਘਟਨਾ ਸਥਾਨ 'ਤੇ ਦੇਖਿਆ ਜਾ ਸਕਦਾ ਹੈ।
FASTag Mandatory: ਅੱਜ ਤੋਂ ਗੱਡੀਆਂ 'ਤੇ ਫਾਸਟੈਗ ਲਾਜ਼ਮੀ, ਨਹੀਂ ਤਾਂ ਲੱਗ ਰਿਹਾ ਦੁਗਣਾ ਜ਼ੁਰਮਾਨਾ
ਪੁਲਿਸ ਨੇ ਕਿਹਾ ਸੀ ਕਿ ਇਸ ਕੇਸ ਵਿੱਚ ਦੂਜੇ ਮੁਲਜ਼ਮਾਂ ਦੀ ਪਛਾਣ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਲਈ ਸਿੱਧੂ ਤੋਂ ਪੁੱਛ-ਗਿੱਛ ਕਰਨੀ ਜ਼ਰੂਰੀ ਹੈ। ਜਾਂਚ ਅਧਿਕਾਰੀ ਨੇ ਦੋਸ਼ ਲਾਇਆ, "ਉਹ ਭੀੜ ਨੂੰ ਭੜਕਾ ਰਿਹਾ ਸੀ। ਸਹਿ-ਸਾਜ਼ਿਸ਼ਕਰਤਾਵਾਂ ਦੀ ਪਛਾਣ ਕਰਨ ਲਈ ਬਹੁਤ ਸਾਰੇ ਸੋਸ਼ਲ ਮੀਡੀਆ ਅਕਾਊਂਟਸ ਨੂੰ ਖੰਗਾਲਨ ਦੀ ਜ਼ਰੂਰਤ ਹੈ। ਨਾਗਪੁਰ ਵਿੱਚ ਉਸ ਦਾ ਸਥਾਈ ਪਤਾ ਵੀ ਸਾਹਮਣੇ ਆਇਆ ਹੈ, ਪਰ ਹੋਰ ਵੇਰਵੇ ਲਿਆਉਣ ਲਈ, ਸਾਨੂੰ ਪੰਜਾਬ ਅਤੇ ਹਰਿਆਣਾ ਵਿੱਚ ਬਹੁਤ ਸਾਰੀਆਂ ਥਾਵਾਂ 'ਤੇ ਜਾਣਾ ਪਏਗਾ।"
ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਸਿੱਧੂ ਆਪਣੇ ਸਾਥੀਆਂ ਨਾਲ ਵੀਡੀਓ 'ਚ ਲਾਲ ਕਿਲ੍ਹੇ 'ਚ ਦਾਖਲ ਹੁੰਦੇ ਦੇਖਿਆ ਗਿਆ ਹੈ ਅਤੇ ਜਦੋਂ ਝੰਡਾ ਲਹਿਰਾਇਆ ਗਿਆ ਸੀ ਤਾਂ ਉਹ ਉਥੇ ਮੌਜੂਦ ਸੀ।