ਪੜਚੋਲ ਕਰੋ
Advertisement
ਕੇਜਰੀਵਾਲ ਤੀਜੀ ਵਾਰ 16 ਫਰਵਰੀ ਨੂੰ ਰਾਮਲੀਲਾ ਮੈਦਾਨ 'ਚ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ
ਅਰਵਿੰਦ ਕੇਜਰੀਵਾਲ ਦੇ ਨਾਲ ਕਈ ਵਿਧਾਇਕ ਵੀ ਮੰਤਰੀ ਮੰਡਲ ਦੀ ਸਹੁੰ ਚੁੱਕ ਸਕਦੇ ਹਨ। ਇਹ ਅਜੇ ਸਾਫ ਨਹੀਂ ਹੋਇਆ ਹੈ ਕਿ ਸਮਾਰੋਹ 'ਚ ਕਿਹੜੀਆਂ ਮਸ਼ਹੂਰ ਹਸਤੀਆਂ ਨੂੰ ਸੱਦਾ ਭੇਜਿਆ ਜਾਵੇਗਾ। ਆਮ ਆਦਮੀ ਪਾਰਟੀ ਨੂੰ ਵਿਧਾਨ ਸਭਾ ਦੀਆਂ 70 ਸੀਟਾਂ ਚੋਂ 62 ਸੀਟਾਂ ਮਿਲੀਆਂ ਹਨ।
ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਚਾਰ ਦਿਨਾਂ ਬਾਅਦ 16 ਫਰਵਰੀ ਨੂੰ ਤੀਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਅੱਜ ਅਰਵਿੰਦ ਕੇਜਰੀਵਾਲ ਵਿਧਾਇਕ ਦਲ ਦੇ ਨੇਤਾ ਚੁਣਿਆ ਜਾਵੇਗਾ। ਇਸ ਚੋਣ 'ਚ ਆਮ ਆਦਮੀ ਪਾਰਟੀ ਨੇ 62 ਸੀਟਾਂ ਜਿੱਤੀਆਂ ਹਨ।
ਨਿਊਜ਼ ਏਜੰਸੀ ਏਐਨਆਈ ਮੁਤਾਬਕ ਸੀਐਮ ਕੇਜਰੀਵਾਲ ਦਾ ਸਹੁੰ ਚੁੱਕ ਸਮਾਰੋਹ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਹੋਵੇਗਾ। ਇਸ ਸਹੁੰ ਚੁੱਕ ਸਮਾਗਮ 'ਚ ਕੇਜਰੀਵਾਲ ਦੇ ਨਾਲ ਕਈ ਵਿਧਾਇਕ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ। ਇਹ ਅਜੇ ਸਾਫ ਨਹੀਂ ਹੋਇਆ ਹੈ ਕਿ ਇਸ ਪ੍ਰੋਗ੍ਰਾਮ 'ਚ ਕਿਹੜੀਆਂ ਮਸ਼ਹੂਰ ਹਸਤੀਆਂ ਨੂੰ ਸੱਦਾ ਭੇਜਿਆ ਜਾਵੇਗਾ।
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸਮੇਤ ਕਈ ਵੱਡੇ ਨੇਤਾਵਾਂ ਨੇ ਅਰਵਿੰਦ ਕੇਜਰੀਵਾਲ ਨੂੰ ਵਧਾਈ ਦਿੱਤੀ ਹੈ।Aam Aadmi Party (AAP) chief Arvind Kejriwal to take oath as the Chief Minister of Delhi on 16th February, at Ramlila Maidan. pic.twitter.com/gABczDBoCw
— ANI (@ANI) February 12, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲਾਈਫਸਟਾਈਲ
ਵਿਸ਼ਵ
ਪੰਜਾਬ
ਪੰਜਾਬ
Advertisement