ਨਿਊਜ਼ ਏਜੰਸੀ ਏਐਨਆਈ ਮੁਤਾਬਕ ਸੀਐਮ ਕੇਜਰੀਵਾਲ ਦਾ ਸਹੁੰ ਚੁੱਕ ਸਮਾਰੋਹ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਹੋਵੇਗਾ। ਇਸ ਸਹੁੰ ਚੁੱਕ ਸਮਾਗਮ 'ਚ ਕੇਜਰੀਵਾਲ ਦੇ ਨਾਲ ਕਈ ਵਿਧਾਇਕ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ। ਇਹ ਅਜੇ ਸਾਫ ਨਹੀਂ ਹੋਇਆ ਹੈ ਕਿ ਇਸ ਪ੍ਰੋਗ੍ਰਾਮ 'ਚ ਕਿਹੜੀਆਂ ਮਸ਼ਹੂਰ ਹਸਤੀਆਂ ਨੂੰ ਸੱਦਾ ਭੇਜਿਆ ਜਾਵੇਗਾ।
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸਮੇਤ ਕਈ ਵੱਡੇ ਨੇਤਾਵਾਂ ਨੇ ਅਰਵਿੰਦ ਕੇਜਰੀਵਾਲ ਨੂੰ ਵਧਾਈ ਦਿੱਤੀ ਹੈ।