ਪੜਚੋਲ ਕਰੋ
Advertisement
ਕੇਜਰੀਵਾਲ-ਸਿਸੋਦੀਆ ਨੇ ਪਰਿਵਾਰ ਨਾਲ ਪਾਈ ਵੋਟ, ਦਿੱਲੀਵਾਸੀਆਂ ਨੂੰ ਵੋਟ ਭੁਗਤਾਉਣ ਦੀ ਕੀਤੀ ਅਪੀਲ
ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ 'ਤੇ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਹੋਵੇਗੀ। ਸਵੇਰ ਤੋਂ ਹੀ ਵੱਡੀ ਗਿਣਤੀ 'ਚ ਵੋਟਰਾਂ ਨੇ ਪੋਲਿੰਗ ਬੂਥ 'ਤੇ ਇਕੱਠੇ ਹੋਣਾ ਸ਼ੁਰੂ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਵੋਟਿੰਗ ਲਈ ਖਾਸ ਤਿਆਰੀ ਕੀਤੀ ਹੈ।
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਪੂਰੇ ਪਰਿਵਾਰ ਸਮੇਤ ਵੋਟ ਪਾਉਣ ਲਈ ਸਿਵਲ ਲਾਈਨਜ਼ ਪੋਲਿੰਗ ਬੂਥ ਪਹੁੰਚੇ। ਆਪਣੀ ਵੋਟ ਪਾਉਣ ਤੋਂ ਪਹਿਲਾਂ ਸੀਐਮ ਕੇਜਰੀਵਾਲ ਨੇ ਉਨ੍ਹਾਂ ਦੇ ਘਰ ਪੂਜਾ ਕੀਤੀ ਅਤੇ ਆਪਣੇ ਮਾਪਿਆਂ ਦੇ ਪੈਰ ਛੂਹ ਆਸ਼ੀਰਵਾਦ ਲਿਆ। ਕੇਜਰੀਵਾਲ ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਹਨ। ਕੇਜਰੀਵਾਲ ਨੇ ਸਿਵਲ ਲਾਈਨਜ਼ ਪੋਲਿੰਗ ਬੂਥ 'ਤੇ ਆਪਣੀ ਵੋਟ ਪਾਉਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਵੀ ਕੀਤੀ।
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਆਪਣੀ ਪਤਨੀ ਦੇ ਨਾਲ ਪਾਂਡਵ ਨਗਰ ਦੇ ਐਮਸੀਡੀ ਸਕੂਲ ਵਿੱਚ ਆਪਣੀ ਵੋਟ ਪਾਈ, ਮਨੀਸ਼ ਸਿਸੋਦੀਆ ਪਾਤਰਗੰਜ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਹਨ।Chief Minister Arvind Kejriwal leaves for casting his vote.BJP's Sunil Yadav& Congress's Romesh Sabharwal are contesting against him from New Delhi constituency. #DelhiElections2020 pic.twitter.com/2N14o8KyCi
— ANI (@ANI) February 8, 2020
ਉਧਰ ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਆਪਣੇ ਪਰਿਵਾਰ ਨਾਲ ਵੋਟ ਪਾਉਣ ਪਹੁੰਚੇ। ਉਹ ਹਰ ਵਾਰ ਆਪਣੀ ਮਾਂ ਨਾਲ ਵੋਟ ਪਾਉਣ ਜਾਂਦੇ ਹਨ। ਭਾਜਪਾ ਸੰਸਦ ਮੈਂਬਰ ਪ੍ਰਵੇਸ਼ ਵਰਮਾ ਨੇ ਮਤੀਲਾ ਵਿਧਾਨ ਸਭਾ ਹਲਕੇ ਵਿੱਚ ਆਪਣੀ ਵੋਟ ਪਾਈ। ਉਨ੍ਹਾਂ ਅਪੀਲ ਕੀਤੀ ਹੈ ਕਿ ਇਸ ਵਾਰ ਭਾਜਪਾ ਨੂੰ ਵੋਟ ਦੇ ਕੇ ਸੇਵਾ ਕਰਨ ਦਾ ਮੌਕਾ ਦਿੱਤਾ ਜਾਵੇ।Delhi Deputy CM and Aam Aadmi Party candidate from Patparganj Assembly constituency, Manish Sisodia and his wife Seema Sisodia cast their vote at MCD school in Pandav Nagar. pic.twitter.com/sAYFidHdAG
— ANI (@ANI) February 8, 2020
ਇਨ੍ਹਾਂ ਹੀ ਨਹੀਂ ਬਾਲੀਵੁੱਡ ਐਕਟਰਸ ਤਾਪਸੀ ਪਨੂੰ ਨੇ ਆਪਣੇ ਪਰਿਵਾਰ ਨਾਲ ਵੋਟ ਪਾਈ। ਉਨ੍ਹਾਂ ਵੋਟ ਪਾਉਣ ਤੋਂ ਆਪਣੀ ਤਸਵੀਰ ਸੋਸ਼ਲ ਮੀਡੀਆ 'ਤੇ ਸ਼ੇਅਰ ਵੀ ਕੀਤੀ।‘Pannu Parivaar’ has voted. Have you ?#VoteDelhi #EveryVoteCounts pic.twitter.com/LdynINfI0P
— taapsee pannu (@taapsee) February 8, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਆਈਪੀਐਲ
ਪੰਜਾਬ
ਉਲੰਪਿਕ
Advertisement