ਅਰਵਿੰਦ ਕੇਜਰੀਵਾਲ ਨੇ ਸਹੁੰ ਚੁੱਕ ਸਮਾਰੋਹ ਲਈ ਪ੍ਰਧਾਨ ਮੰਤਰੀ ਨੂੰ ਭੇਜਿਆ ਸੱਦਾ, 16 ਫਰਵਰੀ ਨੂੰ ਸੋਂਹ ਲੈਣਗੇ ਕੇਜਰੀਵਾਲ
ਏਬੀਪੀ ਸਾਂਝਾ | 14 Feb 2020 02:04 PM (IST)
ਆਮ ਆਦਮੀ ਪਾਰਟੀ ਨੇ ਤੀਜੀ ਵਾਰ ਦਿੱਲੀ ਵਿਧਾਨ ਸਭਾ ਚੋਣਾਂ 'ਚ ਆਪਣੀ ਜਿੱਤ ਹਾਸਲ ਕੀਤੀ ਹੈ। ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਬਣਨਗੇ।
ਨਵੀਂ ਦਿੱਲੀ: ਆਮ ਆਦਮੀ ਪਾਰਟੀ ਨੇ ਤੀਜੀ ਵਾਰ ਦਿੱਲੀ ਵਿਧਾਨ ਸਭਾ ਚੋਣਾਂ 'ਚ ਆਪਣੀ ਜਿੱਤ ਦਰਜ ਕਰਵਾਈ ਹੈ। ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਬਣਨਗੇ। ਕੇਜਰੀਵਾਲ 16 ਫਰਵਰੀ ਨੂੰ ਸਹੁੰ ਚੁੱਕਣ ਜਾ ਰਹੇ ਹਨ। ਸਹੁੰ ਚੁੱਕ ਸਮਾਰੋਹ ਦਿੱਲੀ ਦੇ ਰਾਮਲੀਲਾ ਮੈਦਾਨ 'ਚ ਹੋਵੇਗਾ। ਇਸ ਦੀਆਂ ਤਿਆਰੀਆਂ ਵੀ ਜ਼ੋਰ ਸ਼ੋਰ ਨਾਲ ਸ਼ੁਰੂ ਹੋਈਆਂ ਹਨ। ‘ਆਪ’ ਵੱਲੋਂ ਦਿੱਲੀ ਦੇ ਲੋਕਾਂ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ। ਹੁਣ ਕੇਜਰੀਵਾਲ ਨੇ ਸਹੁੰ ਚੁੱਕ ਸਮਾਰੋਹ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਬੁਲਾਇਆ ਹੈ।