ਦਿੱਲੀ: BJP ਨੂੰ ਝਟਕਾ, AAP 'ਚ ਸ਼ਾਮਲ ਹੋਏ ਹਰੀਨਗਰ ਤੋਂ 4 ਵਾਰ ਵਿਧਾਇਕ ਰਹੇ ਹਰਸ਼ਰਨ ਸਿੰਘ ਬੱਲੀ
ਏਬੀਪੀ ਸਾਂਝਾ | 25 Jan 2020 02:47 PM (IST)
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਹੈ ਕਿ ਦਿੱਲੀ ਵਿਧਾਨ ਸਭਾ 'ਚ ਚਾਰ ਵਾਰ ਵਿਧਾਇਕ ਰਹੇ, ਦਿੱਲੀ ਦੇ ਸੀਨੀਅਰ ਨੇਤਾ ਹਰਸ਼ਰਨ ਸਿੰਘ ਬੱਲੀ ਦਾ ਆਮ ਆਦਮੀ ਪਾਰਟੀ 'ਚ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।
ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਹਰੀਨਗਰ ਸੀਟ ਤੋਂ ਚਾਰ ਵਾਰ ਵਿਧਾਇਕ ਹਰਸ਼ਰਨ ਸਿੰਘ ਬੱਲੀ ਅੱਜ ਆਮ ਆਦਮੀ ਪਾਰਟੀ (ਆਪ) 'ਚ ਸ਼ਾਮਲ ਹੋਏ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਮੌਜੂਦ ਸੀ। ਉਨ੍ਹਾਂ ਟਵੀਟ ਕਰਕੇ ਹਰਸ਼ਰਨ ਸਿੰਘ ਬੱਲੀ ਦਾ ਸਵਾਗਤ ਕੀਤਾ। ਕੇਜਰੀਵਾਲ ਨੇ ਕਿਹਾ, "ਦਿੱਲੀ ਵਿਧਾਨ ਸਭਾ 'ਚ ਚਾਰ ਵਾਰ ਵਿਧਾਇਕ ਰਹੇ, ਦਿੱਲੀ ਦੇ ਸੀਨੀਅਰ ਨੇਤਾ ਹਰਸ਼ਰਨ ਸਿੰਘ ਬੱਲੀ ਦਾ ਆਮ ਆਦਮੀ ਪਾਰਟੀ 'ਚ ਨਿੱਘਾ ਸਵਾਗਤ ਹੈ।" ਹਰੀਸ਼ਰਨ ਸਿੰਘ ਬੱਲੀ ਦੁਆਰਾ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਲ ਹੋਣਾ ਹਰੀਨਗਰ ਤੋਂ ਭਾਜਪਾ ਉਮੀਦਵਾਰ ਤੇਜਿੰਦਰਪਾਲ ਬੱਗਾ ਲਈ ਮੁਸ਼ਕਲ ਖੜ੍ਹੀ ਕਰ ਸਕਦਾ ਹੈ। ਇਸ ਸੀਟ ਤੋਂ ‘ਆਪ’ ਨੇ ਰਾਜਕੁਮਾਰੀ ਢਿੱਲੋਂ ਨੂੰ ਨਾਮਜ਼ਦ ਕੀਤਾ ਹੈ ਅਤੇ ਕਾਂਗਰਸ ਨੇ ਸੁਰੇਂਦਰ ਸੇਠੀ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ। 8 ਫਰਵਰੀ ਨੂੰ ਦਿੱਲੀ ਵਿੱਚ ਵੋਟਾਂ ਪਾਈਆਂ ਜਾਣਗੀਆਂ।