ਬਾਂਕੁਰਾ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਦੀ ਹਾਰ ਨੂੰ ਲੈ ਕੇ ਪਾਰਟੀ ਦਾ ਮਜ਼ਾਕ ਉੱਡਾਇਆ। ਉਨ੍ਹਾਂ ਕਿਹਾ ਕਿ ਰਾਸ਼ਟਰੀ ਰਾਜਧਾਨੀ 'ਚ ਵਿਦਿਆਰਥੀਆਂ ਅਤੇ ਔਰਤਾਂ ਨੂੰ ਪ੍ਰੇਸ਼ਾਨ ਕਰਨ ਲਈ ਭਾਜਪਾ ਨੂੰ ਢੁਕਵਾਂ ਜਵਾਬ ਮਿਲਿਆ ਹੈ।

ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਮਮਤਾ ਬੈਨਰਜੀ ਨੇ ਕਿਹਾ, “ਭਾਜਪਾ ਦਿੱਲੀ 'ਚ ਵਿਦਿਆਰਥੀਆਂ ਅਤੇ ਔਰਤਾਂ ਦਾ ਸ਼ੋਸ਼ਣ ਕਰਦੀ ਹੈ। ਪਾਰਟੀ ਨੂੰ ਦਿੱਲੀ ਵਿਧਾਨ ਸਭਾ ਚੋਣਾਂ 'ਚ ਢੁਕਵਾਂ ਜਵਾਬ ਮਿਲਿਆ ਹੈ। ਬੰਗਾਲ '2021 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ ਇਸੇ ਤਰ੍ਹਾਂ ਦੇ ਨਤੀਜੇ ਭੁਗਤਣੇ ਪੈਣਗੇ।"

ਆਪ’ ਦੇ ਉਮੀਦਵਾਰ ਅਤੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਪਤਰਗੰਜ ਤੋਂ ਜਿੱਤ ਹਾਸ਼ਲ ਕੀਤੀ ਹੈ। ਉਸਨੇ ਭਾਜਪਾ ਉਮੀਦਵਾਰ ਰਾਜੇਂਦਰ ਸਿੰਘ ਨੇਗੀ ਨੂੰ ਹਰਾਇਆ ਹੈ। ਰਾਜੇਂਦਰ ਨਗਰ ਤੋਂ ‘ਆਪ’ ਦੇ ਰਾਧਵ ਚੱਢਾ, ਓਖਲਾ ਤੋਂ ਆਮ ਆਦਮੀ ਪਾਰਟੀ ਦੇ ਅਮਾਨਤੁੱਲਾ ਖ਼ਾਨ ਜੇਤੂ ਰਹੇ। ਓਖਲਾ ਦਾ ਸ਼ਾਹੀਨ ਬਾਗ ਸੀਏਏ ਦਾ ਕੇਂਦਰ ਬਣਿਆ ਹੋਇਆ ਹੈ। ਪਿਛਲੇ 50 ਦਿਨਾਂ ਤੋਂ ਇੱਥੇ ਵਿਰੋਧ ਪ੍ਰਦਰਸ਼ਨ ਚੱਲ ਰਿਹਾ ਹੈ।