ਸਿਲੰਡਰ ਵਿਚੋਂ ਗੈਸ ਲੀਕ ਹੋਣ ਕਾਰਨ ਸ਼ਨੀਵਾਰ ਸ਼ਾਮ ਨੂੰ ਦਿੱਲੀ ਦੇ ਮੰਗੋਲਪੁਰੀ ਖੇਤਰ ਵਿਚ ਭਿਆਨਕ ਅੱਗ ਲੱਗੀ। ਇਸ ਅੱਗ ਵਿਚ 13 ਲੋਕ ਝੁਲਸ ਗਏ, ਜਿਨ੍ਹਾਂ ਵਿਚੋਂ 4 ਲੋਕ ਗੰਭੀਰ ਜ਼ਖਮੀ ਹਨ। ਜ਼ਖਮੀਆਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੁਲਿਸ ਨੂੰ ਸ਼ਨੀਵਾਰ ਸ਼ਾਮ 6.44 ਵਜੇ ਅੱਗ ਲੱਗਣ ਦੀ ਜਾਣਕਾਰੀ ਮਿਲੀ। ਤੁਰੰਤ ਪੁਲਿਸ ਦੇ ਨਾਲ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਦੁਰਘਟਨਾ ਵਾਲੀ ਜਗ੍ਹਾ 'ਤੇ ਪਹੁੰਚ ਪਹੁੰਚੀਆਂ। ਅੱਗ 'ਤੇ ਜਲਦ ਹੀ ਕਾਬੂ ਪਾ ਲਿਆ ਗਿਆ।


 


ਇਸ ਹਾਦਸੇ ਨੇ ਸਾਰੇ ਖੇਤਰ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਅੱਗ ਦੀਆਂ ਲਾਟਾਂ ਇੰਨੀਆਂ ਜ਼ਬਰਦਸਤ ਸਨ ਕਿ ਆਸ ਪਾਸ ਦੇ ਕਈ ਮਕਾਨ ਅਤੇ ਇਸ ਵਿਚ ਰਹਿਣ ਵਾਲੇ ਲੋਕ ਇਸ ਦੀ ਲਪੇਟ ਵਿਚ ਆ ਗਏ। ਚਾਰ ਗੰਭੀਰ ਜ਼ਖ਼ਮੀਆਂ ਦਾ ਸਫਦਰਜੰਗ ਵਿੱਚ ਇਲਾਜ ਚੱਲ ਰਿਹਾ ਹੈ। ਫਿਲਹਾਲ ਪੁਲਿਸ ਨੇ ਘਰ ਨੂੰ ਸੀਲ ਕਰ ਦਿੱਤਾ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


 


ਹਾਦਸਾ ਇੰਨਾ ਭਿਆਨਕ ਸੀ ਕਿ ਦੇਰ ਰਾਤ ਤੱਕ ਸਥਾਨਕ ਲੋਕਾਂ ਵਿਚ ਡਰ ਅਤੇ ਦਹਿਸ਼ਤ ਦਾ ਮਾਹੌਲ ਸੀ। ਨੇੜਲੇ ਲੋਕਾਂ ਨੇ ਦੱਸਿਆ ਕਿ ਗੈਸ ਲੀਕ ਹੋਣ ਕਾਰਨ ਅੱਗ ਲੱਗੀ ਅਤੇ ਬਹੁਤ ਸਾਰੇ ਲੋਕ ਇਸ ਵਿਚ ਝੁਲਸ ਗਏ। ਝੁਲਸੇ ਲੋਕਾਂ ਨੂੰ ਕੰਬਲ ਵਿੱਚ ਲਪੇਟ ਕੇ ਹਸਪਤਾਲ ਲਿਜਾਇਆ ਗਿਆ।


 


ਪੁਲਿਸ ਨੇ ਦੱਸਿਆ ਕਿ ਸਾਵਿਤਰੀ, ਸਚਿਨ, ਗੀਤਾ, ਪ੍ਰਿੰਸ, ਲਕਸ਼ਮੀ, ਵਿਨੋਦ, ਵਿਵੇਕ, ਛਤਰਪਾਲ, ਸੰਜੂ, ਸੰਧਿਆ, ਨਿਰਮਲਾ, ਮਹਿਮਾ ਅਤੇ ਮੋਨੀਸ਼ਕਾ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਸੰਜੇ ਗਾਂਧੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਬਾਅਦ ਵਿਚ ਸਾਵਿਤਰੀ, ਸਚਿਨ, ਗੀਤਾ ਅਤੇ ਪ੍ਰਿੰਸ ਨੂੰ ਗੰਭੀਰ ਝੁਲਸ ਜਾਣ ਕਾਰਨ ਸਫਦਰਜੰਗ ਹਸਪਤਾਲ ਰੈਫਰ ਕਰ ਦਿੱਤਾ ਗਿਆ। ਹਾਲਾਂਕਿ ਇਹ ਸਾਰਾ ਮਾਮਲਾ ਪੁਲਿਸ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗਾ।


 


 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin


 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904