ਪੜਚੋਲ ਕਰੋ
Advertisement
(Source: ECI/ABP News/ABP Majha)
ਦਿੱਲੀ ਹਿੰਸਾ 'ਚ ਪੁਲਿਸ ਨੂੰ ਝਾੜ ਪਾਉਣ ਵਾਲੇ ਜੱਜ ਮੁਰਲੀਧਰ ਦਾ ਤਬਾਦਲਾ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ
ਦਿੱਲੀ ਹਿੰਸਾ ਨੂੰ ਲੈ ਕੇ ਸੁਣਾਵਾਈ ਦੌਰਾਨ ਦਿੱਲੀ ਪੁਲਿਸ ਨੂੰ ਝਾੜ ਪਾਉਣ ਵਾਲੇ ਦਿੱਲੀ ਹਾਈਕੋਰਟ ਦੇ ਜੱਜ ਜਸਟਿਸ ਐਸ. ਮੁਰਲੀਧਰ ਦਾ ਟਰਾਂਸਫਰ ਹੋ ਗਿਆ ਹੈ। ਉਨ੍ਹਾਂ ਨੂੰ ਕਨੂੰਨ ਮੰਤਰਾਲੇ ਵਲੋਂ ਗਜਟ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਨਵੀਂ ਦਿੱਲੀ: ਦਿੱਲੀ ਹਿੰਸਾ ਨੂੰ ਲੈ ਕੇ ਸੁਣਾਵਾਈ ਦੌਰਾਨ ਦਿੱਲੀ ਪੁਲਿਸ ਨੂੰ ਝਾੜ ਪਾਉਣ ਵਾਲੇ ਦਿੱਲੀ ਹਾਈਕੋਰਟ ਦੇ ਜੱਜ ਜਸਟਿਸ ਐਸ. ਮੁਰਲੀਧਰ ਦਾ ਟਰਾਂਸਫਰ ਹੋ ਗਿਆ ਹੈ। ਉਨ੍ਹਾਂ ਨੂੰ ਕਨੂੰਨ ਮੰਤਰਾਲੇ ਵਲੋਂ ਗਜਟ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਐਸ. ਮੁਰਲੀਧਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਟਰਾਂਸਫਰ ਕਰ ਦਿੱਤਾ ਗਿਆ ਹੈ।
ਦਰਅਸਲ ਐਸ. ਮੁਰਲੀਧਰ ਨੂੰ ਸੁਪਰੀਮ ਕੋਰਟ ਦੇ ਕਲੀਜਿਅਮ ਨੇ 12 ਫਰਵਰੀ ਨੂੰ ਹੀ ਉਨ੍ਹਾਂ ਦੇ ਤਬਾਦਲੇ ਦੀ ਸਿਫਾਰਿਸ਼ ਕੀਤੀ ਸੀ। ਜੋ ਨੋਟੀਫਿਕੇਸ਼ਨ ਮੁਰਲੀਧਰ ਨੂੰ ਜਾਰੀ ਕੀਤਾ ਗਿਆ ਹੈ ਉਸ 'ਚ ਕਿਹਾ ਗਿਆ ਹੈ ਕਿ ਸੀਜੇਆਈ ਐਸਏ ਬੋਬੜੇ ਦੀ ਸਲਾਹ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਲੀ ਹਾਈਕੋਰਟ ਦੇ ਜੱਜ ਜਸਟਿਸ ਐਸ. ਮੁਰਲੀਧਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਟਰਾਂਸਫਰ ਕੀਤਾ ਹੈ। ਬੁੱਧਵਾਰ ਨੂੰ ਜਸਟਿਸ ਮੁਰਲੀਧਰ ਤੇ ਜਸਟਿਸ ਤਲਵੰਤ ਸਿੰਘ ਦੀ ਡਿਵਿਜ਼ਨ ਬੈਂਚ ਨੇ ਨਾਰਥ ਇਸਟ ਦਿੱਲੀ 'ਚ ਹੋਈ ਹਿੰਸਾ ਨੂੰ ਲੈ ਕੇ ਇੰਫੋਰਸਮੈਂਟ ਏਜੰਸੀਆਂ ਵਲੋਂ ਐਕਸ਼ਨ ਲੈਣ 'ਚ ਦੇਰੀ 'ਤੇ ਚਿੰਤਾ ਜ਼ਾਹਿਰ ਕੀਤੀ ਸੀ। ਇਸ ਹਿੰਸਾ 'ਚ ਹੁਣ ਤੱਕ 27 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਕਰੀਬ 200 ਲੋਕ ਜ਼ਖਮੀ ਹੋ ਗਏ ਹਨ। ਇਹ ਵੀ ਪੜ੍ਹੋ: https://punjabi.abplive.com/news/delhi-violence-27-dead-police-pulled-up-by-hc-over-inaction-nsa-ajit-doval-takes-charge-526301Supreme Court Collegium, in its meeting held on February 12 (Wednesday) had recommended the transfer of Delhi High Court judge, Justice S Muralidhar to Punjab and Haryana High Court. https://t.co/lJBTbxYaqe
— ANI (@ANI) February 26, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਪੰਜਾਬ
ਪੰਜਾਬ
Advertisement