ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਟਵੀਟ ਵਿੱਚ ਕੇਂਦਰ ਸਰਕਾਰ ਨੂੰ ਸਾਰੇ ਦੇਸ਼ ਵਾਸੀਆਂ ਨੂੰ ਕੋਰੋਨਾ ਵੈਕਸੀਨ ਮੁਫ਼ਤ ਲਵਾਉਣ ਦੀ ਅਪੀਲ ਕੀਤੀ ਹੈ। ਇਸ ਤੋਂ ਪਹਿਲਾਂ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਵੀਰਵਾਰ ਨੂੰ ਕੇਂਦਰੀ ਸਿਹਤ ਮੰਤਰੀ ਅਤੇ ਰਾਜਾਂ ਦੇ ਸਿਹਤ ਮੰਤਰੀਆਂ ਦੀ ਬੈਠਕ ਦੌਰਾਨ ਮੰਗ ਕੀਤੀ ਸੀ ਕਿ ਕੋਰੋਨਾ ਵੈਕਸੀਨ ਦਿੱਲੀ ਅਤੇ ਦੇਸ਼ ਦੇ ਸਾਰੇ ਰਾਜਾਂ ਨੂੰ ਮੁਫਤ ਦਿੱਤੀ ਜਾਵੇ।

ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ, “ਕਰੋਨਾ ਸਦੀ ਦੀ ਸਭ ਤੋਂ ਵੱਡੀ ਮਹਾਂਮਾਰੀ ਹੈ। ਆਪਣੇ ਲੋਕਾਂ ਨੂੰ ਇਸ ਤੋਂ ਬਚਾਉਣਾ ਬਹੁਤ ਮਹੱਤਵਪੂਰਨ ਹੈ। ਮੈਂ ਕੇਂਦਰ ਸਰਕਾਰ ਨੂੰ ਬੇਨਤੀ ਕਰਦਾ ਹਾਂ ਕਿ ਸਾਰੇ ਦੇਸ਼ ਵਾਸੀਆਂ ਨੂੰ ਕਰੋਨਾ ਵੈਕਸੀਨ ਮੁਫਤ ਮੁਹੱਈਆ ਕਰਵਾਇਆ ਜਾਵੇ। ਇਸ 'ਤੇ ਹੋਣ ਵਾਲਾ ਖਰਚਾ ਕਈ ਭਾਰਤੀਆਂ ਦੀ ਜਾਨ ਬਚਾਉਣ 'ਚ ਮਦਦਗਾਰ ਹੋਵੇਗਾ।''



ਬਾਬਾ ਲੱਖਾ ਸਿੰਘ ਤੋਂ ਨਾਨਕਸਰ ਸੰਪਰਦਾ ਦੇ ਮੁਖੀ ਨਾਰਾਜ਼, ਕਿਹਾ "ਵਿਚੋਲਗੀ ਨਾਲੋਂ ਮਰਨਾ ਚੰਗਾ"

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸੋਮਵਾਰ ਨੂੰ ਦੇਸ਼ ਦੇ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ। ਇਸ ਬੈਠਕ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਹਿੱਸਾ ਲੈਣਗੇ। ਸੰਭਵ ਹੈ ਕਿ ਪ੍ਰਧਾਨ ਮੰਤਰੀ ਨਾਲ ਮੁਲਾਕਾਤ 'ਚ ਕੇਜਰੀਵਾਲ ਦੇਸ਼ ਭਰ 'ਚ ਮੁਫਤ ਵੈਕਸੀਨ ਲਗਵਾਉਣ ਦਾ ਮੁੱਦਾ ਉਠਾਉਣਗੇ। ਕੋਰੋਨਾ ਵੈਕਸੀਨ ਲਈ ਸੱਦੀ ਗਈ ਇਹ ਬੈਠਕ ਸੋਮਵਾਰ ਸ਼ਾਮ 4 ਵਜੇ ਹੋਵੇਗੀ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ