Earthquake in Delhi: ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 3.7 ਮਾਪੀ ਗਈ। ਭੂਚਾਲ ਦਾ ਕੇਂਦਰ ਹਰਿਆਣਾ ਦੇ ਝੱਜਰ ਵਿੱਚ ਸੀ। ਭੂਚਾਲ ਦੇ ਝਟਕੇ ਬੀਤੀ ਰਾਤ 10:36 ਵਜੇ ਮਹਿਸੂਸ ਕੀਤੇ ਗਏ। ਭੂਚਾਲ ਦੀ ਡੂੰਘਾਈ 5 ਕਿਲੋਮੀਟਰ ਸੀ। 


 


ਲੋਕ ਸੋਸ਼ਲ ਮੀਡੀਆ 'ਤੇ ਪੁੱਛ ਰਹੇ ਹਨ ਕਿ ਕੀ ਕਿਸੇ ਨੂੰ ਝਟਕਾ ਮਹਿਸੂਸ ਹੋਇਆ। ਉਥੇ ਹੀ ਕੁਝ ਲੋਕ ਕਹਿ ਰਹੇ ਹਨ ਕਿ ਉਨ੍ਹਾਂ ਨੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ।